Monday , October 26 2020

ਪੈ ਗਿਆ ਪੰਗਾ – ਏਨੇ ਦਿਨ ਬਾਅਦ ਪੰਜਾਬ ਚ ਹੋਵੇਗਾ ਹਨੇਰਾ ਹੁਣੇ ਹੁਣੇ ਮੰਤਰੀ ਨੇ ਦਸੀ ਇਹ ਗਲ੍ਹ

ਆਈ ਤਾਜਾ ਵੱਡੀ ਖਬਰ

ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਰੋਸ ਧਰਨੇ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਅੰਦੋਲਨ ਦੇ ਚੱਲਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਜਿਥੇ ਟੋਲ ਪਲਾਜ਼ਾ ,ਰੇਲਵੇ ਲਾਇਨ ਅਤੇ ਪੈਟਰੋਲ ਪੰਪ ਤੇ ਕਬਜ਼ਾ ਕਰਕੇ ਧਰਨੇ ਦਿੱਤੇ ਜਾ ਰਹੇ ਹਨ।ਉੱਥੇ ਹੀ ਇਸ ਦਾ ਸਿੱਧਾ ਅਸਰ ਪੰਜਾਬ ਦੇ ਵਿੱਚ ਬਿਜਲੀ ਉਤਪਾਦਨ ਦੇ ਉਪਰ ਪੈ ਰਿਹਾ ਹੈ।ਕਿਉਂਕਿ ਰੇਲ ਆਵਾਜਾਈ ਠੱਪ ਹੋਣ ਕਾਰਨ ਪੰਜਾਬ ਦੇ ਵਿੱਚ ਮਾਲ ਗੱਡੀਆਂ ਨਹੀਂ ਆ ਰਹੀਆਂ।

ਜਿਸ ਕਾਰਨ ਪੰਜਾਬ ਦੇ ਵਿੱਚ ਕੋਲੇ ਦੀ ਭਾਰੀ ਕਿੱਲਤ ਪਾਈ ਜਾ ਰਹੀ ਹੈ।ਇਸ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਮਾਲ ਗੱਡੀਆਂ ਨੂੰ ਲੰਘਣ ਦੀ ਇਜਾਜ਼ਤ ਦੇਣ। ਤਾਂ ਜੋ ਪੰਜਾਬ ਦੇ ਵਿੱਚ ਕੋਲਾ ਅਸਾਨੀ ਨਾਲ ਆ ਸਕੇ। ਉੱਥੇ ਹੀ ਕਿਸਾਨ ਜਥੇਬੰਦੀਆਂ ਨੇ 19 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰਖਿਆ ਹੋਇਆ ਹੈ । ਇਸ ਅੰਦੋਲਨ ਦੇ ਚਲਦੇ ਹੋਏ ਸੀ ਕੁਝ ਕਿਸਾਨਾਂ ਵੱਲੋਂ ਰੇਲ ਦੀ ਪਟੜੀ ਤੇ ਹੀ ਦਿਨ-ਰਾਤ ਦਾ ਧਰਨਾ ਲਾਇਆ ਜਾ ਰਿਹਾ ਹੈ।

ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਖਾਰਜ ਨਹੀਂ ਹੁੰਦੇ, ਉਦੋਂ ਤੱਕ ਉਹ ਆਪਣੀ ਖੁਸ਼ੀ ਅਤੇ ਗ਼ਮੀ ਦੇ ਸਾਰੇ ਪ੍ਰੋਗਰਾਮ ਰੇਲ ਦੀ ਪਟੜੀ ਤੇ ਹੀ ਮਨਾਉਦੇ ਰਹਿਣਗੇ।ਪੰਜਾਬ ਵਿੱਚ ਕੋਲੇ ਦੇ ਸੰਕਟ ਨੂੰ ਲੈ ਕੇ ਉਹ ਇਕ ਮੰਤਰੀ ਨੇ ਐਲਾਨ ਕੀਤਾ ਹੈ ਜਿਸ ਨੂੰ ਸੁਣ ਕੇ ਸਭ ਹੈਰਾਨ ਹਨ। ਸਮਾਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨ ਲਈ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਜਲੰਧਰ ਪਹੁੰਚੇ ਸਨ। ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਬਾਰੇ ਵਿਚ ਕਿਹਾ ਹੈ ਕਿ ਸੂਬੇ ਕੋਲ ਪੰਜ ਦਿਨਾਂ ਦਾ ਹੀ ਕੋਲਾ ਬਚਿਆ ਹੈ।

ਅਗਰ ਪੰਜਾਬ ਦੇ ਕਿਸਾਨ ਇਸੇ ਤਰਾ ਅੰਦੋਲਨ ਜਾਰੀ ਰੱਖਣਗੇ,ਤਾਂ ਇਸ ਦੇ ਚਲਦਿਆਂ ਹੋਇਆਂ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਜਾਣਗੇ। ਕਿਉਂਕਿ ਪੰਜਾਬ ਦੇ ਵਿੱਚ ਮਾਲ ਗੱਡੀਆਂ ਨਾ ਆਉਣ ਕਾਰਨ ਕੋਲੇ ਦੀ ਭਾਰੀ ਕਿੱਲਤ ਪਾਈ ਜਾ ਰਹੀ ਹੈ।ਕਿਸਾਨਾਂ ਨੇ ਕਿਹਾ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀ ਲੈਂਦੀ ਸਾਡਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ ਵੀ ਕੀਤਾ ਗਿਆ।