Sunday , June 26 2022

ਪੈ ਗਿਆ ਸਿਆਪਾ : ਇਥੇ ਹਰ ਤੀਸਰਾ ਵਿਅਕਤੀ ਮਿਲ ਰਿਹਾ ਪੌਜੇਟਿਵ , ਕੇਂਦਰ ਸਰਕਾਰ ਪਈ ਚਿੰਤਾ ਚ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਕਰੋਨਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿਚ ਜਿਥੇ ਕਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਉਥੇ ਹੀ ਨਵੇਂ ਵੈਰੀਏਟ ਦੇ ਮਾਮਲਿਆਂ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਸੂਬਿਆਂ ਵਿੱਚ ਕਈ ਤਰਾਂ ਦੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਬਹੁਤ ਜਗ੍ਹਾ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਹਰਿਆਣਾ ਦੇ ਪੰਜ ਸੂਬਿਆਂ ਅਤੇ ਤਾਮਿਲਨਾਡੂ ਦੇ ਵਿੱਚ ਤਾਲਾਬੰਦੀ ਵੀ ਕੀਤੀ ਗਈ। ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਇਸ ਕਹਿਰ ਨੂੰ ਰੋਕਿਆ ਜਾ ਸਕੇ।

ਹੁਣ ਇਥੇ ਹਰ ਤੀਸਰਾ ਵਿਅਕਤੀ ਕਰੋਨਾ ਸੰਕਰਮਿਤ ਮਿਲ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਚਿੰਤਾ ਵਿੱਚ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਦੇਸ਼ ਅੰਦਰ ਕਰੋਨਾ ਦੇ ਮਾਮਲੇ ਵਧ ਰਹੇ ਹਨ ਉਥੇ ਹੀ ਸਭ ਤੋਂ ਵਧੇਰੇ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੋ ਰਿਹਾ ਹੈ ਜਿੱਥੇ ਮੁੰਬਈ ਵਿੱਚ ਲਗਾਤਾਰ ਕਰੋਨਾ ਦੇ ਸਾਹਮਣੇ ਆਏ ਹਨ। ਜਿਸ ਕਾਰਨ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਧੇਰੇ ਚਿੰਤਾ ਵਿੱਚ ਹੈ। ਦੱਸਿਆ ਗਿਆ ਹੈ ਕਿ ਪਿਛਲੇ ਅੱਠ ਮਹੀਨਿਆਂ ਦੌਰਾਨ ਸਭ ਤੋਂ ਉੱਚ ਪੱਧਰ ਤੇ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਪਹੁੰਚ ਗਈ ਹੈ।

ਜਿੱਥੇ 14 ਮਈ ਨੂੰ 39,923 ਮਾਮਲੇ ਸਾਹਮਣੇ ਆਏ ਸਨ ਉੱਥੇ ਹੀ ਸੂਬੇ ਵਿੱਚ ਹੁਣ 36,265 ਮਰੀਜ਼ਾਂ ਦੀ ਗਿਣਤੀ ਹੋ ਗਈ ਹੈ। ਵੀਰਵਾਰ ਨੂੰ ਲਗਾਤਾਰ ਵਧੇਰੇ ਮਾਮਲੇ ਦਰਜ ਕੀਤੇ ਗਏ ਹਨ। ਉੱਥੇ ਹੀ ਮੁੰਬਈ ਦੇ ਮੇਅਰ ਵੱਲੋਂ ਇਹ ਵੀ ਆਦੇਸ਼ ਦਿੱਤੇ ਜਾ ਰਹੇ ਹਨ ਕੇ ਅਗਰ ਮੁੰਬਈ ਦੇ ਵਿਚ ਵੀਹ ਹਜ਼ਾਰ ਤੋਂ ਵੱਧ ਕਰੋਨਾ ਦੇ ਮਾਮਲੇ ਸਾਹਮਣੇ ਆਉਦੇ ਹਨ ਤਾਲਾਬੰਦੀ ਕੀਤੀ ਜਾ ਸਕਦੀ ਹੈ।

ਇਸ ਤੋ ਇਲਾਵਾ ਅਜੇ ਕਿਸੇ ਹੋਰ ਜ਼ਿਲ੍ਹੇ ਵਿੱਚ ਤਾਲਾਬੰਦੀ ਕਰਨ ਦਾ ਕੋਈ ਵੀ ਵਿਚਾਰ ਨਹੀਂ ਹੈ। ਓਥੇ ਹੀ ਝੁਗੀ ਝੌਂਪੜੀ ਵਾਲੇ ਖੇਤਰ ਦੇ ਵਿਚ ਵੀ ਲਗਾਤਾਰ ਕਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਮੁੰਬਈ ਵਿਚ ਹਰ ਤੀਜਾ ਵਿਅਕਤੀ ਕਰੋਨਾ ਸੰਕਰਮਿਤ ਹੋ ਰਿਹਾ ਹੈ, ਕਿਉਂਕਿ ਕਰੋਨਾ ਦੇ ਵਧ ਰਹੇ ਮਾਮਲਿਆਂ ਦੀ ਦਰ ਇੰਨੀ ਜ਼ਿਆਦਾ ਹੈ ਕਿ ਮੁੰਬਈ ਦੀ ਰੋਜ਼ਾਨਾ ਸਕਰਾਤਮਕ ਦਰ ਤੇਜ਼ੀ ਨਾਲ ਵਧ ਕੇ 30 ਫੀਸਦੀ ਹੋ ਰਹੀ ਹੈ।