Monday , October 25 2021

ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਸਤੰਬਰ ਨੂੰ ਕਰਨ ਜਾ ਰਹੇ ਹਨ ਇਹ ਕੰਮ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਦੇਸ਼ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਦੇ ਵਿਕਾਸ ਦੇ ਲਈ ਕਾਰਜ ਕੀਤੇ ਜਾਂਦੇ ਹਨ । ਚਾਹੇ ਉਹ ਕੇਂਦਰ ਦੀ ਸਰਕਾਰ ਹੋਵੇ ਤੇ ਚਾਹੇ ਉਹ ਰਾਜ ਸਰਕਾਰ ਹੋਵੇ , ਇਨ੍ਹਾਂ ਸਰਕਾਰਾਂ ਦੇ ਵੱਲੋਂ ਸਮੇਂ ਸਮੇਂ ਤੇ ਆਪਣੇ ਦੇਸ਼ ਦੇ ਨਾਗਰਿਕਾਂ ਦੇ ਲਈ ਉਨ੍ਹਾਂ ਦੀਆਂ ਸਹੂਲਤਾਂ ਨੂੰ ਵੇਖਦੇ ਹੋਏ ਕੁੱਝ ਅਜਿਹੀਆਂ ਸਕੀਮਾਂ ਲਾਂਚ ਕੀਤੀਆਂ ਜਾਂਦੀਆਂ ਨੇ ਜਿਨ੍ਹਾਂ ਦੇ ਨਾਲ ਉਨ੍ਹਾਂ ਦਾ ਵਿਕਾਸ ਹੋ ਸਕੇ । ਸਮੇਂ ਸਮੇਂ ਤੇ ਸਰਕਾਰਾਂ ਦੇ ਵੱਲੋਂ ਲੋਕ ਭਲਾਈ ਦੇ ਕਾਰਜ ਕਰਨ ਦੇ ਲਈ ਤੇ ਉਨ੍ਹਾਂ ਕਾਰਜਾਂ ਨੂੰ ਲੈ ਕੇ ਰਣਨੀਤੀ ਬਣਾਉਣ ਦੇ ਲਈ ਕਈ ਪ੍ਰੋਗਰਾਮ ਕੀਤੇ ਜਾਂਦੇ ਨੇ ਅਤੇ ਨਾਲ ਹੀ ਸੰਸਦ ਸੈਸ਼ਨ ਬੁਲਾ ਕੇ ਵੱਖ ਵੱਖ ਮੁੱਦਿਆਂ ਤੇ ਵਿਚਾਰ ਚਰਚਾ ਵੀ ਕੀਤੀ ਜਾਂਦੀ ਹੈ ।

ਇਨ੍ਹਾਂ ਪ੍ਰੋਗਰਾਮਾਂ ਅਤੇ ਇਜਲਾਸ ਦੇ ਵਿਚ ਸਮਾਜ ਚ ਚੱਲ ਰਹੇ ਮੁੱਦਿਆਂ ਤੇ ਵਿਚਾਰ ਚਰਚਾ ਕਰ ਕੇ ਇਕ ਪੂਰੀ ਤਰ੍ਹਾਂ ਰਣਨੀਤੀ ਤਿਆਰ ਕੀਤੀ ਜਾਂਦੀ ਹੈ ।ਇਸ ਵਿਚਕਾਰ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਸੰਸਦ ਭਵਨ ਵਿਚ ਇਕ ਆਯੋਜਿਤ ਪ੍ਰੋਗਰਾਮ ਨੂੰ ਲੈ ਕੇ । ਦਰਅਸਲ ਪ੍ਰਧਾਨਮੰਤਰੀ ਨਰੇਂਦਰ ਮੋਦੀ ਦੇ ਵੱਲੋਂ ਪੰਦਰਾਂ ਸਤੰਬਰ ਯਾਨੀ ਦਿਨ ਸ਼ੁੱਕਰਵਾਰ ਨੂੰ ਸੰਸਦ ਭਵਨ ਵਿਚ ਇਕ ਪ੍ਰੋਗਰਾਮ ਆਯੋਜਿਤ ਕੀਤਾ ਜਾਣਾ ਹੈ । ਜਿਸ ਦੌਰਾਨ ਸੰਸਦੀ ਟੀ ਵੀ ਅਧਿਕਾਰਤ ਤੌਰ ਤੇ ਲਾਂਚ ਕੀਤਾ ਜਾਵੇਗਾ । ਇਸ ਪ੍ਰੋਗਰਾਮ ਦੇ ਵਿੱਚ ਕਈ ਵੱਡੀਆਂ ਹਸਤੀਆਂ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ,ਲੋਕ ਸਭਾ ਸਪੀਕਰ ਓਮ ਬਿਰਲਾ ਇਸ ਪ੍ਰੋਗਰਾਮ ਦੇ ਵਿੱਚ ਹਿੱਸਾ ਲੈਣਗੇ ।

ਉੱਥੇ ਹੀ ਕੁਝ ਅਜਿਹੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਨੇ ਕਿ ਪਾਰਲੀਮੈਂਟ ਟੀਵੀ ਦੇ ਵਿਚ ਉੱਚ ਸਮੱਗਰੀ ਅਤੇ ਉੱਚ ਗੁਣਵੱਤਾ ਵਾਲੇ ਪ੍ਰੋਗਰਾਮ ਦਾ ਪ੍ਰਸਾਰਣ ਕੀਤਾ ਜਾਵੇਗਾ । ਜਿਸ ਦਾ ਮੁੱਖ ਮਕਸਦ ਦੇਸ਼ ਤੇ ਲੋਕਤੰਤਰੀ ਕਦਰਾਂ ਕੀਮਤਾਂ ਅਤੇ ਸੰਸਥਾਵਾਂ ਦੇ ਨਾਲ ਸੰਬੰਧਤ ਰਾਸ਼ਟਰਪਤੀ ਅਤੇ ਅੰਤਰਰਾਸ਼ਟਰੀ ਦਰਸ਼ਕਾਂ ਨੂੰ ਆਕਰਸ਼ਿਤ ਕਰਨਾ ਹੈ ।

ਜ਼ਿਕਰਯੋਗ ਹੈ ਕਿ ਜਦੋਂ ਸੰਸਦ ਦਾ ਇਜਲਾਸ ਹੁੰਦਾ ਹੈ , ਇਸ ਦੌਰਾਨ ਸਾਂਸਦ ਟੀਵੀ ਦੇ ਦੋ ਚੈਨਲ ਲਗਾਏ ਜਾਂਦੇ ਹਨ ਤਾਂ ਜੋ ਰਾਜ ਸਭਾ ਅਤੇ ਲੋਕ ਸਭਾ ਦੇ ਵਿੱਚ ਚੱਲ ਰਹੀ ਕਾਰਵਾਈ ਨੂੰ ਪ੍ਰਸਾਰਿਤ ਕੀਤਾ ਜਾ ਸਕੇ । ਤੇ ਹੁਣ ਪੰਦਰਾਂ ਸਤੰਬਰ ਨੂੰ ਜੋ ਪ੍ਰੋਗਰਾਮ ਸੰਸਦ ਭਵਨ ਦੇ ਵਿੱਚ ਪ੍ਰਧਾਨਮੰਤਰੀ ਨਰੇਂਦਰ ਮੋਦੀ ਦੇ ਵੱਲੋਂ ਕਰਵਾਇਆ ਜਾ ਰਿਹਾ ਹੈ ਉਸ ਦੇ ਵਿੱਚ ਦੇਸ਼ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਹੁਣ ਸੰਸਦੀ ਟੀ ਵੀ ਨੂੰ ਅਧਿਕਾਰਤ ਤੌਰ ਤੇ ਲੌਂਚ ਕਰਨਗੇ ।