Saturday , June 25 2022

ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦੇ ਮਾਮਲੇ ਦਾ ਕਰਕੇ ਹੁਣ ਰਾਮ ਰਹੀਮ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਕਾਂਗਰਸ ਪਾਰਟੀ ਵਿੱਚ ਆਪਸੀ ਕਾਟੋ ਕਲੇਸ਼ ਲਗਾਤਾਰ ਨਜ਼ਰ ਆ ਰਿਹਾ ਹੈ ਉਥੇ ਹੀ ਪਾਰਟੀ ਨਾਲ ਜੁੜੀਆਂ ਹੋਈਆਂ ਕਈ ਤਰਾਂ ਦੀਆਂ ਖਬਰਾਂ ਵੀ ਆਏ ਦਿਨ ਹੀ ਸਾਹਮਣੇ ਆ ਜਾਂਦੀਆਂ ਹਨ। ਪੰਜਾਬ ਵਿੱਚ ਜਿਥੇ ਹੁਣ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਦਿੱਖ ਬਿਹਤਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਲਈ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਮੰਗ ਕੀਤੀ ਗਈ ਸੀ ਕਿ ਬੇਅਦਬੀ ਦੇ ਮਾਮਲੇ ਦੀ ਜਾਂਚ ਜਲਦੀ ਕੀਤੀ ਜਾਵੇ ਅਤੇ ਇਸ ਦਾ ਫੈਸਲਾ ਚੋਣਾਂ ਤੋਂ ਪਹਿਲਾਂ ਹੋਣਾ ਚਾਹੀਦਾ ਹੈ। ਜਿਸ ਨੂੰ ਲੈ ਕੇ ਇਸ ਬੇਅਦਬੀ ਦੇ ਮਾਮਲੇ ਨੂੰ ਸੁਲਝਾਉਣ ਲਈ ਇਕ ਸਿਟ ਦਾ ਗਠਨ ਕੀਤਾ ਗਿਆ ਸੀ। ਉਥੇ ਹੀ ਇਸ ਮਾਮਲੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੰਜਾਬ ਦੌਰੇ ਦੇ ਮਾਮਲੇ ਦਾ ਕਰਕੇ ਰਾਮ ਰਹੀਮ ਬਾਰੇ ਵੀ ਖਬਰ ਸਾਹਮਣੇ ਆਈ ਹੈ।

ਜਿੱਥੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦਾ ਮਾਮਲਾ ਵਿਵਾਦਾਂ ਦੇ ਘੇਰੇ ਵਿਚ ਆ ਗਿਆ ਹੈ। ਬੇਅਦਬੀ ਦੇ ਮਾਮਲੇ ਵਿੱਚ ਜਿੱਥੇ ਹਾਈ ਕੋਰਟ ਦੇ ਵਿਚ ਡੇਰਾ ਮੁਖੀ ਰਾਮ ਰਹੀਮ ਨੂੰ ਲੈ ਕੇ ਸੁਣਵਾਈ ਹੋ ਰਹੀ ਸੀ। ਉਥੇ ਹੀ ਸਰਕਾਰੀ ਵਕੀਲ ਵੱਲੋਂ ਇਸ ਮਾਮਲੇ ਦੀ ਜਾਂਚ ਨੂੰ ਲੈ ਕੇ ਰਾਮ ਰਹੀਮ ਨੂੰ ਪੰਜਾਬ ਲਿਆਂਦੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਪ੍ਰੋਡਕਸ਼ਨ ਵਾਰੰਟ ਉਪਰ ਹੀ ਅੱਜ ਸੁਣਵਾਈ ਹੋਈ ਹੈ। ਜਿੱਥੇ ਇਸ ਪ੍ਰੋਡਕਸ਼ਨ ਵਾਰੰਟ ਤੇ ਲੱਗੀ ਹੋਈ ਰੋਕ ਨੂੰ ਰੱਦ ਨਹੀਂ ਕੀਤਾ ਗਿਆ ਹੈ।

ਇਸ ਮਾਮਲੇ ਵਿਚ ਜਿਥੇ ਸਰਕਾਰੀ ਵਕੀਲ ਵੱਲੋਂ ਆਖਿਆ ਗਿਆ ਸੀ ਕਿ ਰਾਮ ਰਹੀਮ ਦੀ ਸੁਰੱਖਿਆ ਵਿੱਚ 35 ਹਜ਼ਾਰ ਪੁਲਿਸ ਕਰਮਚਾਰੀ ਤੈਨਾਤ ਕੀਤੇ ਜਾਣਗੇ ਅਤੇ ਰਾਮ ਰਹੀਮ ਨੂੰ ਇਸ ਮਾਮਲੇ ਵਿਚ ਪੁਛਗਿੱਛ ਲਈ ਪੰਜਾਬ ਲਿਆਉਣ ਵਾਸਤੇ ਹੈਲੀਕਾਪਟਰ ਦਾ ਇਸਤੇਮਾਲ ਕੀਤਾ ਜਾਵੇਗਾ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਸੁਣਵਾਈ ਦੌਰਾਨ ਆਖਿਆ ਗਿਆ ਹੈ ਕਿ ਉਹ ਕੋਈ ਵੀਆਈਪੀ ਨਹੀਂ ਹੈ, ਅਤੇ ਨਾ ਹੀ ਪ੍ਰਧਾਨ ਮੰਤਰੀ ਤੋਂ ਉੱਚਾ ਹੈ। ਜਿਸ ਨੂੰ ਇੰਨੀ ਜ਼ਿਆਦਾ ਸੁਰੱਖਿਆ ਅਤੇ ਜਹਾਜ ਰਾਹੀ ਲਿਆਦਾ ਜਾਵੇ।

ਉਨ੍ਹਾਂ ਆਖਿਆ ਕਿ ਜਿੱਥੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਹੀਂ ਕੀਤੀ ਜਾ ਸਕਦੀ ਹੈ। ਓਥੇ ਡੇਰਾ ਮੁਖੀ ਨੂੰ ਲਿਆਂਦੇ ਜਾਣ ਤੇ ਪੰਜਾਬ ਸਰਕਾਰ ਵੱਲੋਂ ਸਥਿਤੀ ਨੂੰ ਕਿਸ ਤਰ੍ਹਾਂ ਸੰਭਾਲਿਆ ਜਾਵੇਗਾ। ਸਿੱਟ ਕਮੇਟੀ ਵੱਲੋਂ ਬੇਅਦਬੀ ਦੇ ਮਾਮਲੇ ਵਿਚ ਪਹਿਲਾਂ ਵੀ ਜੇਲ੍ਹ ਵਿੱਚ ਬੰਦ ਰਾਮ ਰਹੀਮ ਕੋਲੋਂ ਪੁੱਛਗਿੱਛ ਕੀਤੀ ਗਈ ਜਿਸ ਵੱਲੋਂ ਕੋਈ ਵੀ ਸਪਸ਼ਟ ਜਵਾਬ ਨਹੀਂ ਦਿੱਤਾ ਗਿਆ ਸੀ।