Tuesday , November 29 2022

ਪ੍ਰਧਾਨ ਮੰਤਰੀ ਮੋਦੀ ਦੇ ਬਾਰੇ ਹੁਣ ਆਈ ਅਜਿਹੀ ਖਬਰ ਹਰ ਕੋਈ ਰਹਿ ਗਿਆ ਹੈਰਾਨ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿਥੇ ਕਈ ਯੋਜਨਾਵਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉਨ੍ਹਾਂ ਨੂੰ ਲਾਗੂ ਕਰਕੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਦੀ ਆਮਦਨ ਨੂੰ ਦੁੱਗਣਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਲਾਗੂ ਕੀਤੀਆਂ ਜਾ ਰਹੀਆਂ ਇਨ੍ਹਾਂ ਯੋਜਨਾਵਾਂ ਦਾ ਜਿਥੇ ਸਭ ਤੋਂ ਵਧੇਰੇ ਲਾਭ ਗਰੀਬ ਵਰਗ ਦੇ ਲੋਕਾਂ ਨੂੰ ਹੋ ਰਿਹਾ ਹੈ, ਜਿਸ ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ

ਜਾ ਸਕੇ। ਉਥੇ ਹੀ ਕੁਝ ਸੂਬਿਆਂ ਅੰਦਰ ਹੋਣ ਵਾਲੀਆਂ ਚੋਣਾਂ ਦੌਰਾਨ ਵੀ ਨਰਿੰਦਰ ਮੋਦੀ ਵੱਲੋਂ ਉਥੇ ਸ਼ਿਰਕਤ ਕਰਕੇ ਲੋਕਾਂ ਦੇ ਹਿੱਤਾਂ ਲਈ ਬਹੁਤ ਸਾਰੇ ਐਲਾਣ ਵੀ ਕੀਤੇ ਜਾ ਰਹੇ ਹਨ। ਤੇ ਕੁਝ ਹੋਰ ਵੀ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਾਰੇ ਹੁਣ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ ਕਿ ਹਰ ਕੋਈ ਹੈਰਾਨ ਰਹਿ ਗਿਆ ਹੈ ਜਿਸ ਕਾਰਨ ਉਨ੍ਹਾਂ ਦੀ ਸਭ ਪਾਸੇ

ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨੀਂ ਦਿਨੀਂ ਅਸਾਮ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਲਈ ਰੈਲੀ ਨੂੰ ਸੰਬੋਧਨ ਕਰਨ ਲਈ ਅਸਾਮ ਦੇ ਤਾਮੁਲਪੁਰ ਵਿਚ ਪਹੁੰਚੇ ਹੋਏ ਸਨ। ਜਿੱਥੇ ਉਨ੍ਹਾਂ ਦੀ ਰੈਲੀ ਵਿੱਚ ਬਹੁਤ ਸਾਰੇ ਲੋਕ ਹਾਜ਼ਰ ਸਨ। ਉਨ੍ਹਾਂ ਵੱਲੋਂ ਸੰਬੋਧਨ ਕਰਦੇ ਹੀ ਉਨ੍ਹਾਂ ਦੇਖਿਆ ਕਿ ਇਕ ਵਿਅਕਤੀ ਗਰਮੀ ਕਾਰਨ ਬੇਹੋਸ਼ ਹੋ ਰਿਹਾ ਹੈ ਤਾਂ ਉਨ੍ਹਾਂ ਨੇ ਤੁਰੰਤ ਆਪਣੀ medical team ਨੂੰ ਉਸ ਵਿਅਕਤੀ ਦੀ ਸਹਾਇਤਾ ਲਈ ਭੇਜਿਆ ਤੇ ਆਪ ਵੀ ਭਾਸ਼ਨ ਬੰਦ ਕਰ ਦਿੱਤਾ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਚਾਰ ਮੈਂਬਰੀ ਟੀਮ ਵੱਲੋਂ ਉਸ ਵਿਅਕਤੀ ਦਾ ਇਲਾਜ

ਕੀਤਾ ਗਿਆ ਅਤੇ ਉਹ ਵਿਅਕਤੀ ਡੀਹਾਈਡਰੇਸ਼ਨ ਕਾਰਨ ਬੇਹੋਸ਼ ਹੋ ਗਿਆ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਕਿਹਾ ਗਿਆ ਕਿ ਪਾਣੀ ਦੀ ਘਾਟ ਕਾਰਨ ਲੋਕਾਂ ਨੂੰ ਪਹਿਲਾਂ ਪਾਣੀ ਦੀ ਸਹੂਲਤ ਦਿੱਤੀ ਜਾਵੇ। ਅਸਾਮ ਵਿੱਚ ਹੋ ਰਿਹਾ ਵਿਕਾਸ ਸੂਬੇ ਦੇ ਲੋਕਾਂ ਦੀ ਜ਼ਿੰਦਗੀ ਨੂੰ ਅਸਾਨ ਬਣਾ ਰਿਹਾ ਹੈ। ਜਿਸ ਕਾਰਨ ਨੌਜਵਾਨਾਂ ਲਈ ਵੱਧ ਤੋਂ ਵੱਧ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਉੱਥੇ ਹੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਕਈ ਸੁਵਿਧਾਵਾਂ ਦਾ ਫਾਇਦਾ ਲੋਕਾਂ ਨੂੰ ਹੋ ਰਿਹਾ ਹੈ। ਉਹਨਾਂ ਵੱਲੋਂ ਚੋਣ ਸਭਾ ਵਿੱਚ ਮੌਜੂਦ ਉਸ ਵਿਅਕਤੀ ਦੀ ਘਟਨਾ ਨੂੰ ਲੈ ਕੇ ਸਭ ਪਾਸੇ ਚਰਚਾ ਹੋ ਰਹੀ ਹੈ।