Monday , October 18 2021

ਪ੍ਰਾਈਵੇਟ ਜਹਾਜ ਤੇ ਲਏ ਝੂਟੇ ਮਹਿੰਗੇ ਪਏ CM ਚੰਨੀ ਨੂੰ – ਹੁਣ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨਿਆ ਗਿਆ ਹੈ । ਚਰਨਜੀਤ ਸਿੰਘ ਚੰਨੀ ਦੇ ਵੱਲੋਂ ਬੀਤੇ ਦਿਨੀਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਗਈ ਅਤੇ ਹੁਣ ਉਨ੍ਹਾਂ ਦੇ ਵੱਲੋਂ ਮੁੱਖ ਮੰਤਰੀ ਦਾ ਕਾਰਜਕਾਲ ਸੰਭਾਲਣਾ ਸ਼ੁਰੂ ਕਰ ਦਿੱਤਾ ਗਿਆ ਹੈ । ਚਰਨਜੀਤ ਸਿੰਘ ਚੰਨੀ ਦੇ ਵੱਲੋਂ ਹੁਣ ਤਕ ਕਈ ਵੱਡੇ ਐਲਾਨ ਕਰ ਦਿੱਤੇ ਗਏ ਹਨ । ਉਨ੍ਹਾਂ ਦੇ ਵੱਲੋਂ ਵਾਅਦੇ ਵੀ ਕਿਤੇ ਜਾ ਰਹੇ ਹਨ । ਇਸ ਵਿਚਕਾਰ ਹੁਣ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਕ ਅਜਿਹਾ ਕਾਰਜ ਕੀਤਾ ਗਿਆ ਜਿਸ ਦੀ ਚਰਚਾ ਹਰ ਪਾਸੇ ਛਿੜ ਚੁੱਕੀ ਹੈ ਤੇ ਉਹ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਆ ਚੁੱਕੇ ਨੇ ।

ਦਰਅਸਲ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚਾਰਟਡ ਪਲੇਨ ਚ ਦਿੱਲੀ ਦੌਰੇ ਤੇ ਜਾਣ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ । ਚਰਨਜੀਤ ਸਿੰਘ ਚੰਨੀ ਨੂੰ ਅਜੇ ਪੰਜਾਬ ਦਾ ਮੁੱਖ ਮੰਤਰੀ ਬਣੇ ਦੋ ਦਿਨ ਵੀ ਨਹੀਂ ਹੋਏ ਤੇ ਵਿਰੋਧੀਆਂ ਦੇ ਨਿਸ਼ਾਨੇ ਤੇ ਨਵੇਂ ਮੁੱਖ ਮੰਤਰੀ ਆ ਰਹੇ ਹਨ । ਦਰਅਸਲ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਿਧਾਇਕਾਂ ਦਾ ਕਹਿਣਾ ਕਿ ਚਰਨਜੀਤ ਸਿੰਘ ਚੰਨੀ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੇ ਹਨ ਤਾਂ ਫਿਰ ਕਾਂਗਰਸ ਨੇਤਾ ਚੰਡੀਗੜ੍ਹ ਤੋ ਦਿੱਲੀ ਤੱਕ ਸਿਰਫ਼ 250 ਕਿਲੋਮੀਟਰ ਦੀ ਯਾਤਰਾ ਕਰਨ ਲਈ ਪ੍ਰਾਈਵੇਟ ਜੈੱਟ ਦਾ ਇਸਤੇਮਾਲ ਕਰਦੇ ਹਨ ।

ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਕਹਿਣਾ ਹੈ ਕੋਈ ਸਧਾਰਨ ਉਡਾਣਾਂ ਜਾਂ ਕਾਰਾਂ ਨਹੀਂ ਹਨ ਜਿਨ੍ਹਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਅਕਾਲੀ ਦਲ ਨੇ ਕਿਹਾ ਹੈ ਇਹ ਹੰਕਾਰ ਭਰੀ ਦਿਖਾਵੇਬਾਜ਼ੀ ਹੈ । ਇਸ ਤੋਂ ਇਲਾਵਾ ਵੀ ਹੋਰ ਸਿਆਸੀ ਪਾਰਟੀਆਂ ਦੇ ਵੱਲੋਂ ਨਵੇਂ ਚੁਣੇ ਗਏ ਮੁੱਖ ਮੰਤਰੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ੳੁਥੇ ਹੀ ਆਮ ਆਦਮੀ ਪਾਰਟੀ ਦੇ ਵਿਰੋਧੀ ਨੇਤਾ ਹਰਪਾਲ ਸਿੰਘ ਚੀਮਾ ਦੇ ਵੱਲੋਂ ਵੀ ਚਰਨਜੀਤ ਸਿੰਘ ਚੰਨੀ ਤੇ ਸ਼ਬਦੀ ਹਮਲਾ ਕੀਤਾ ਗਿਆ ।

ਉਨ੍ਹਾਂ ਕਿਹਾ ਕਿ ਸਹੁੰ ਚੁੱਕਣ ਤੋਂ ਦੂਜੇ ਦਿਨ ਹੀ ਨਵੇਂ ਮੁੱਖ ਮੰਤਰੀ ਨੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਸ਼ੁਰੂ ਕਰ ਦਿੱਤੀ ਹੈ । ਕੈਪਟਨ ਬਾਦਲਾਂ ਵਾਂਗ ਲੈਣ ਲੱਗਿਆ ਨਿੱਜੀ ਜਹਾਜ਼ ਦੇ ਝੂਟੇ । ਵੱਖ ਵੱਖ ਸਿਆਸੀ ਪਾਰਟੀਆਂ ਦੇ ਵੱਲੋਂ ਲਗਾਤਾਰ ਹੀ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸ਼ਬਦੀ ਹਮਲਾ ਹਮਲੇ ਕੀਤੇ ਜਾ ਰਹੇ ਨੇ ਤੇ ਇਸ ਦੇ ਚੱਲਦੇ ਸਿਆਸਤ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਨੂੰ ਲੈ ਕੇ ਕਾਫੀ ਸਰਗਰਮੀ ਦੇਖਣ ਨੂੰ ਮਿਲ ਰਹੀ ਹੈ ।