Monday , June 27 2022

ਪੰਜਾਬੀਆਂ ਲਈ ਆ ਗਈ ਇਹ ਵੱਡੀ ਖਬਰ ਅੰਮ੍ਰਿਤਸਰ ਏਅਰਪੋਰਟ ਤੇ ਹੋਣ ਲਗੀ ਇਹ ਸ਼ੁਰੂਆਤ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਤੋਂ ਬਾਅਦ ਜਿੱਥੇ ਘਰੇਲੂ ਉਡਾਨਾਂ ਨੂੰ ਮੁੜ ਸ਼ੁਰੂ ਕਰ ਦਿੱਤਾ ਗਿਆ ਸੀ ਉਥੇ ਹੀ ਹੁਣ ਕਰੋਨਾ ਪਾਬੰਦੀਆਂ ਤੋਂ ਵੀ ਹੁਣ ਛੋਟ ਦਿੱਤੀ ਜਾ ਰਹੀ ਹੈ। ਜਿੱਥੇ ਘਰੇਲੂ ਉਡਾਨਾਂ ਦੌਰਾਨ ਬਹੁਤ ਸਾਰੇ ਸ਼ਰਧਾਲੂਆਂ ਵੱਲੋਂ ਵੀ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਜਾਂਦੇ ਹਨ। ਉਥੇ ਹੀ ਕੁਝ ਕਾਰਨਾਂ ਦੇ ਚਲਦੇ ਹੋਏ ਕੇਂਦਰ ਸਰਕਾਰ ਵੱਲੋਂ ਕੁਝ ਪਾਬੰਦੀ ਲਗਾ ਦਿੱਤੀ ਗਈ ਸੀ। ਜਿਸ ਕਾਰਨ ਸਿੱਖ ਸ਼ਰਧਾਲੂਆਂ ਵਿੱਚ ਨਾਰਾਜ਼ਗੀ ਵੇਖੀ ਜਾ ਰਹੀ ਸੀ। ਉਥੇ ਹੀ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਨੰਦੇੜ ਸਾਹਿਬ ਆਉਣ ਜਾਣ ਵਾਲੀ ਉਡਾਣ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਜਿਸ ਵਾਸਤੇ ਮੁੜ ਸ਼ੁਰੂ ਕੀਤੇ ਜਾਣ ਦੀ ਸ਼ਰਧਾਲੂਆਂ ਵੱਲੋਂ ਮੰਗ ਕੀਤੀ ਜਾ ਰਹੀ ਸੀ।

ਕਿਉਂਕਿ ਬਹੁਤ ਸਾਰੇ ਸ਼ਰਧਾਲੂਆਂ ਵੱਲੋਂ ਲੰਮਾ ਸਫ਼ਰ ਕਰਨ ਤੋਂ ਬਚਾਅ ਕੀਤਾ ਜਾਂਦਾ ਹੈ, ਜਿਨ੍ਹਾਂ ਵੱਲੋਂ ਕਈ ਕਾਰਨਾਂ ਦੌਰਾਨ ਹਵਾਈ ਸਫ਼ਰ ਕਰਕੇ ਹੀ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਜਾਂਦੇ ਹਨ। ਹੁਣ ਪੰਜਾਬੀਆਂ ਲਈ ਆ ਗਈ ਇਹ ਵੱਡੀ ਖਬਰ,ਜਿੱਥੇ ਅੰਮ੍ਰਿਤਸਰ ਏਅਰਪੋਰਟ ਤੇ ਸ਼ੁਰੂ ਹੋਣ ਲਗੀ ਇਹ ਉਡਾਣ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਮੁੜ ਨੰਦੇੜ ਸਾਹਿਬ ਲਈ 24 ਨਵੰਬਰ ਤੋਂ ਉਡਾਨ ਨੂੰ ਦੁਬਾਰਾ ਸ਼ੁਰੂ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਜਿਥੇ ਪਹਿਲਾਂ ਇਸ ਉਪਰ ਪਾਬੰਦੀ ਲਗਾ ਦਿੱਤੀ ਗਈ ਸੀ।

ਜਿਸ ਕਾਰਨ ਸਿੱਖ ਸੰਗਤ ਵਿੱਚ ਵੀ ਰੋਸ ਵੇਖਿਆ ਜਾ ਰਿਹਾ ਸੀ। ਉਸ ਤੋਂ ਬਾਅਦ ਬੀਤੇ ਦਿਨੀਂ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਫਲਾਈਟ ਅੰਮ੍ਰਿਤਸਰ ਇਨੀਸ਼ੀਏਟਿਵ ਵਲੋ ਪੱਤਰ ਲਿਖਿਆ ਗਿਆ ਸੀ। ਇਸ ਤੋਂ ਬਾਅਦ ਇਸ ਉਡਾਣ ਨੂੰ ਦੁਬਾਰਾ ਸ਼ੁਰੂ ਕੀਤੇ ਜਾਣ ਦੀ ਇਜ਼ਾਜਤ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਹੈ। ਹੁਣ ਫਿਰ ਅੰਮ੍ਰਿਤਸਰ-ਨਾਂਦੇੜ ਦਰਮਿਆਨ ਏਅਰ ਇੰਡੀਆ ਦੀ ਉਡਾਣ 24 ਨਵੰਬਰ ਤੋਂ ਸ਼ੁਰੂ ਹੋਣ ਦੀ ਸਹਿਮਤੀ ਕੇਂਦਰ ਸਰਕਾਰ ਨੇ ਦੇ ਦਿਤੀ ਹੈ।

ਅਮ੍ਰਿਤਸਰ ਤੋ ਨੰਦੇੜ ਸਾਹਿਬ ਜਾਣ ਵਾਲੀ ਉਡਾਣ ਹਰ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਉਡਾਨ ਭਰੇਗੀ। ਇਸ ਤਰਾਂ ਨੰਦੇੜ ਸਾਹਿਬ ਤੋਂ ਅੰਮ੍ਰਿਤਸਰ ਦੇ ਹਵਾਈ ਅੱਡੇ ਉਪਰ ਆਉਣ ਵਾਸਤੇ ਇਹ ਫ਼ਲਾਈਟ ਹਰ ਸ਼ਨੀਵਾਰ ਉਡਾਣ ਭਰੇਗੀ। ਇਸ ਖਬਰ ਦੇ ਨਾਲ ਜਿਥੇ ਸਿੱਖ ਸ਼ਰਧਾਲੂਆਂ ਵਿੱਚ ਖੁਸ਼ੀ ਆ ਗਈ ਹੈ ਉਥੇ ਹੀ 24 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਇਸ ਉਡਾਨ ਵਾਸਤੇ ਆਨਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਹੈ।