Monday , June 27 2022

ਪੰਜਾਬੀ ਨੌਜਵਾਨ ਨੇ ਵਿਦੇਸ਼ ਚ ਆਪਣੀ ਮਰਜੀ ਨਾਲ ਦਿੱਤੀ ਆਪਣੀ ਜਾਨ – ਪੰਜਾਬ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੇ ਘਰ ਦੀ ਆਰਥਿਕ ਤੰਗੀ ਦੇ ਚੱਲਦੇ ਹੋਏ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ। ਜਿੱਥੇ ਮਿਹਨਤ ਕਰਕੇ ਆਪਣੇ ਘਰ ਦੀ ਹਾਲਤ ਸੁਧਾਰਨ ਵਾਸਤੇ ਇਹਨਾਂ ਨੌਜਵਾਨਾਂ ਵੱਲੋਂ ਬਹੁਤ ਸਾਰੇ ਸੁਪਨੇ ਵੇਖੇ ਜਾਂਦੇ ਹਨ। ਜਿੱਥੇ ਨੌਜਵਾਨ ਆਪਣੇ ਪਰਿਵਾਰ ਤੋਂ ਦੂਰ ਜਾਂਦੇ ਹਨ। ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਇਨ੍ਹਾਂ ਨੌਜਵਾਨਾਂ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਜਿੱਥੇ ਕੁਝ ਇਨਸਾਨ ਆਪਣੇ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਈ ਸਾਹਮਣੇ ਆਉਣ ਵਾਲੀਆਂ ਮੁਸ਼ਕਲਾਂ ਦਾ ਸਾਹਮਣਾ ਮਜ਼ਬੂਤੀ ਨਾਲ ਕਰਦੇ ਹਨ। ਉਥੇ ਹੀ ਕੁਝ ਨੌਜਵਾਨ ਸਾਹਮਣੇ ਆਉਣ ਵਾਲੀਆਂ ਮੁਸ਼ਕਲਾਂ ਅੱਗੇ ਆਪਣੀ ਹਾਰ ਮੰਨ ਲੈਂਦੇ ਹਨ,ਇਨ੍ਹਾਂ ਮੁਸ਼ਕਿਲਾਂ ਦੇ ਕਾਰਨ ਅਜਿਹੇ ਨੌਜਵਾਨਾਂ ਵੱਲੋਂ ਕਈ ਗ਼ਲਤ ਕਦਮ ਚੁੱਕ ਲਏ ਜਾਂਦੇ ਹਨ ਜਿਸ ਦਾ ਖਮਿਆਜਾ ਪਿੱਛੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ।

ਜਿਥੇ ਵਿਦੇਸ਼ਾਂ ਵਿੱਚ ਗਏ ਹੋਏ ਇਨ੍ਹਾਂ ਨੌਜਵਾਨਾਂ ਵਾਸਤੇ ਮਾਪਿਆਂ ਵੱਲੋਂ ਹਰ ਰੋਜ਼ ਅਰਦਾਸ ਕੀਤੀ ਜਾਂਦੀ ਹੈ, ਤਾਂ ਜੋ ਉਹਨਾਂ ਦੇ ਬੱਚੇ ਪਰਦੇਸਾਂ ਵਿੱਚ ਸਹੀ ਸਲਾਮਤ ਰਹਿ ਸਕਣ। ਉਥੇ ਹੀ ਕੁਝ ਬੱਚਿਆਂ ਨਾਲ ਕੰਮ-ਕਾਜ ਦੌਰਾਨ ਕਈ ਤਰਾਂ ਦੇ ਹਾਦਸੇ ਵਾਪਰ ਜਾਂਦੇ ਹਨ ਅਤੇ ਕੁਝ ਨੌਜਵਾਨਾਂ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਹੁਣ ਪੰਜਾਬੀ ਨੌਜਵਾਨ ਵੱਲੋਂ ਆਪਣੀ ਮਰਜ਼ੀ ਨਾਲ ਵਿਦੇਸ਼ ਵਿਚ ਆਪਣੀ ਜਾਨ ਦਿੱਤੀ ਹੈ ਜਿਥੇ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਹਿਲਕਲਾਂ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦਾ ਇਕ ਨੌਜਵਾਨ ਕੁਝ ਮਹੀਨੇ ਪਹਿਲਾਂ ਹੀ ਰੁਜ਼ਗਾਰ ਦੀ ਖਾਤਰ ਦੁਬਈ ਗਿਆ ਸੀ। ਜਿਥੇ ਉਸਨੂੰ ਠੀਕ ਢੰਗ ਨਾਲ ਕੰਮ ਨਾ ਮਿਲਣ ਤੇ ਉਸ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਸ ਵੱਲੋਂ ਵਾਪਸ ਆਉਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਕੰਪਨੀ ਵੱਲੋਂ 6 ਮਹੀਨੇ ਕੰਮ ਕਰਨ ਤੋਂ ਬਾਅਦ ਉਸ ਦਾ ਪਾਸਪੋਰਟ ਦੇਣ ਦੀ ਗੱਲ ਆਖੀ ਗਈ। ਜਦ ਕਿ 37 ਸਾਲਾ ਬਿਧੀ ਸਿੰਘ ਪੁੱਤਰ ਬੁੱਗਰ ਸਿੰਘ ਵਾਸੀ ਮਹਿਲ ਕਲਾ ਤਿੰਨ ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ।

ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਹੋਏ ਉਸ ਵੱਲੋਂ ਦੁਬਈ ਵਿਚ ਪਾਸਪੋਰਟ ਨਾ ਮਿਲਣ ਦੇ ਕਾਰਨ , ਤੇ ਆਪਣੇ ਘਰ ਪਰਤਣ ਤੋਂ ਅਸਮਰੱਥ ਹੋਣ ਕਾਰਨ ਖੁਦਕੁਸ਼ੀ ਕਰ ਲਈ ਗਈ ਹੈ। ਇਹ ਨੌਜਵਾਨ ਕੰਮ ਨਾ ਮਿਲਣ ਦੇ ਚੱਲਦੇ ਹੋਏ ਵਾਪਸ ਆਪਣੇ ਪਿੰਡ ਪਰਤਣਾ ਚਾਹੁੰਦਾ ਸੀ। ਪਿੰਡ ਖਬਰ ਪਹੁੰਚਦੇ ਹੀ ਸੋਗ ਦੀ ਲਹਿਰ ਫੈਲ ਗਈ ਹੈ।