Monday , June 27 2022

ਪੰਜਾਬੀ ਮੁੰਡੇ ਨੂੰ ਕਨੇਡਾ ਚ ਘਰੇ ਸੁੱਤੇ ਪਏ ਨੂੰ ਮਿਲੀ ਅਚਾਨਕ ਇਸ ਤਰਾਂ ਮੌਤ – ਪੰਜਾਬ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨ ਜਿਥੇ ਉੱਚ ਵਿਦਿਆ ਹਾਸਲ ਕਰਨ ਲਈ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਉਥੇ ਹੀ ਪੰਜਾਬ ਵਿਚ ਬੇਰੋਜ਼ਗਾਰੀ ਅਤੇ ਨਸ਼ਿਆਂ ਦੇ ਵਾਧੇ ਨੂੰ ਦੇਖਦੇ ਹੋਏ ਵੀ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੀ ਬੱਚਿਆਂ ਦੀ ਸੁਰੱਖਿਆ ਨੂੰ ਅਹਿਮ ਸਮਝਦੇ ਹੋਏ ਉਹਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਦਿੱਤਾ ਜਾਂਦਾ ਹੈ। ਜਿੱਥੇ ਜਾ ਕੇ ਉਨ੍ਹਾਂ ਦੇ ਬੱਚੇ ਆਪਣਾ ਸੁਰੱਖਿਅਤ ਭਵਿੱਖ ਜੀਅ ਸਕਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਵਿਦੇਸ਼ਾਂ ਵਿਚ ਜਾ ਕੇ ਇਨ੍ਹਾਂ ਵਿਦਿਆਰਥੀਆਂ ਵੱਲੋਂ ਜਿੱਥੇ ਮਿਹਨਤ ਮੁਸ਼ੱਕਤ ਕੀਤੀ ਜਾਦੀ ਹੈ। ਆਪਣੀ ਪੜ੍ਹਾਈ ਪੂਰੀ ਕਰਨ ਉਪਰੰਤ ਨੌਕਰੀ ਹਾਸਲ ਕਰਨ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਵੱਲੋਂ ਖ਼ੁਸ਼ੀ ਖ਼ੁਸ਼ੀ ਆਪਣੇ ਘਰ ਪਰਤਿਆ ਜਾਂਦਾ ਹੈ।

ਜਿੱਥੇ ਪਰਵਾਰਾਂ ਵੱਲੋਂ ਆਪਣੇ ਬੱਚਿਆਂ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਘਰ ਪਰਤਣ ਦੀ ਆਸ ਰੱਖੀ ਜਾਂਦੀ ਹੈ ਉੱਥੇ ਹੀ ਇਨ੍ਹਾਂ ਨੌਜਵਾਨਾਂ ਨਾਲ ਵਾਪਰਨ ਵਾਲ਼ੇ ਭਿਆਨਕ ਹਾਦਸਿਆ ਦੀਆਂ ਖਬਰਾਂ ਪਹੁੰਚ ਜਾਂਦੀਆਂ ਹਨ। ਹੁਣ ਪੰਜਾਬੀ ਮੁੰਡੇ ਦੀ ਕੈਨੇਡਾ ਵਿੱਚ ਸੁੱਤੇ ਹੋਇਆ ਅਚਾਨਕ ਮੌਤ ਹੋਣ ਦੀ ਖ਼ਬਰ ਨਾਲ ਪੰਜਾਬ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿੱਥੇ ਪੰਜਾਬ ਦੇ ਇਕ ਨੌਜਵਾਨ ਦੀ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ ਰਾਹੁਲ ਸੁਮਨ ਨਾਮ ਦਾ ਇਹ ਅੰਤਰਰਾਸ਼ਟਰੀ ਵਿਦਿਆਰਥੀ ਆਪਣੇ ਘਰ ਵਿੱਚ ਸੌਂ ਰਿਹਾ ਸੀ ਅਤੇ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੰਜਾਬ ਉਸ ਦੇ ਪਿੰਡ ਪਹੁੰਚਾਉਣ ਵਾਸਤੇ ਬਾਕੀ ਨੌਜਵਾਨ ਵਿਦਿਆਰਥੀਆਂ ਵੱਲੋਂ ਫੰਡ ਇਕੱਠਾ ਕੀਤਾ ਜਾ ਰਿਹਾ ਹੈ।

ਜਿੱਥੇ ਇਹ ਅਲੈਗਜ਼ੈਂਡਰ ਕਾਲਜ ਦਾ ਇਕ ਹੋਣਹਾਰ ਵਿਦਿਆਰਥੀ ਸੀ। ਉੱਥੇ ਹੀ ਇਸ ਨੌਜਵਾਨ ਦੀ ਮੌਤ ਦੀ ਖਬਰ ਸੁਣਦੇ ਹੀ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਨੌਜਵਾਨ ਦਾ ਪਿਛੋਕੜ ਜ਼ਿਲ੍ਹਾ ਜਲੰਧਰ ਦੇ ਫਿਲੌਰ ਅਧੀਨ ਆਉਣ ਵਾਲੇ ਪਿੰਡ ਮੁਆਈ ਨਾਲ ਹੈ,ਇਸ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਉਸ ਦੇ ਮਾਪਿਆਂ ਕੋਲ ਪਹੁੰਚਦਾ ਕਰਨ ਵਾਸਤੇ ਉਸ ਦੇ ਨਜ਼ਦੀਕੀ ਦੋਸਤ ਨਵਤੇਜ ਖੇਲਾ ਵਲੋ ਗੋਫੰਡਮੀ ਪੇਜ ਤੇ ਫੰਡ ਇਕੱਠਾ ਕੀਤਾ ਜਾ ਰਿਹਾ ਹੈ।