Saturday , June 25 2022

ਪੰਜਾਬੀ ਮੁੰਡੇ ਨੂੰ ਵਿਦੇਸ਼ ਚ ਜਾਲਮਾਂ ਨੇ ਦਿੱਤੀ ਇਸ ਤਰਾਂ ਨਾਲ ਮੌਤ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਪੰਜਾਬ ਵਿੱਚ ਬੇਰੁਜ਼ਗਾਰੀ ਦੇ ਚੱਲਦੇ ਹੋਏ ਆਪਣੇ ਘਰ ਦੀਆਂ ਤੰਗੀਆਂ ਤੁਰਸ਼ੀਆਂ ਨੂੰ ਦੂਰ ਕਰਨ ਵਾਸਤੇ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਜਿੱਥੇ ਜਾ ਕੇ ਉਨ੍ਹਾਂ ਵੱਲੋਂ ਭਾਰੀ ਮਸ਼ੱਕਤ ਕੀਤੀ ਜਾਂਦੀ ਹੈ ਅਤੇ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾਂਦਾ ਹੈ। ਜਿੱਥੇ ਉਨ੍ਹਾਂ ਵੱਲੋਂ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਵੀ ਕੀਤਾ ਜਾਂਦਾ ਹੈ ਤਾਂ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਖੁਸ਼ੀਆਂ ਦਿੱਤੀਆਂ ਜਾ ਸਕਣ। ਉਥੇ ਹੀ ਪਰਿਵਾਰ ਵੱਲੋਂ ਉਨ੍ਹਾਂ ਦੀ ਸੁੱਖ ਸ਼ਾਂਤੀ ਵਾਸਤੇ ਹਰ ਵਕਤ ਅਰਦਾਸ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਘਰ ਵਾਪਸ ਆਉਣ ਦਾ ਇੰਤਜ਼ਾਰ ਕੀਤਾ ਜਾਂਦਾ ਹੈ। ਪਰ ਬਹੁਤ ਸਾਰੇ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਵਾਪਰਨ ਵਾਲੇ ਕਈ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਜਿਸ ਕਾਰਨ ਉਨ੍ਹਾਂ ਦੇ ਘਰ ਪਰਤਣ ਤੋਂ ਪਹਿਲਾਂ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਮੰਦਭਾਗੀਆਂ ਖਬਰਾਂ ਪਹੁੰਚ ਜਾਂਦੀਆਂ ਹਨ।

ਹੁਣ ਪੰਜਾਬੀ ਮੁੰਡੇ ਨੂੰ ਵਿਦੇਸ਼ ਵਿੱਚ ਜਾਲਮਾਂ ਨੇ ਦਿੱਤੀ ਇਸ ਤਰਾਂ ਨਾਲ ਮੌਤ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਹਲਕਾ ਗੁਰੂਹਰਸਹਾਏ ਦੇ ਪਿੰਡ ਜੰਡਵਾਲਾ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦੇ ਮਲੇਸ਼ੀਆ ਗਏ ਹੋਏ ਨੌਜਵਾਨ ਵਿਸ਼ਵਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਨੌਜਵਾਨ ਦੀ ਮੌਤ ਦੀ ਖਬਰ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਦਾ ਪੁੱਤਰ ਵਿਸ਼ਵਦੀਪ ਸਿੰਘ ਦੋ ਸਾਲ ਪਹਿਲਾਂ ਹੀ ਮਲੇਸ਼ੀਆ ਦੇ ਸ਼ਹਿਰ ਪੋਰਟ ਡਿਕਸਨ ਵਿਖੇ ਵਰਕ ਪਰਮਿਟ ਉੱਪਰ ਗਿਆ ਹੋਇਆ ਸੀ। ਜਿੱਥੇ ਪਿਛਲੇ ਦੋ ਸਾਲਾਂ ਤੋਂ ਇਹ ਨੌਜਵਾਨ ਉਥੇ ਕੰਮ ਕਰ ਰਿਹਾ ਸੀ ਉਥੇ ਹੀ ਬੀਤੇ ਦਿਨੀਂ ਕਿਸੇ ਗੱਲ ਨੂੰ ਲੈ ਕੇ ਪਾਕਿਸਤਾਨ ਨਿਵਾਸੀ ਇਕ ਵਿਅਕਤੀ ਨਾਲ ਤਕਰਾਰ ਹੋ ਗਈ।

ਇਹ ਝਗੜਾ ਇਸ ਹੱਦ ਤੱਕ ਵਧ ਗਿਆ ਕਿ ਉਸ ਵਿਅਕਤੀ ਵੱਲੋਂ ਇਸ ਉਪਰ ਹਮਲਾ ਕਰ ਦਿੱਤਾ ਗਿਆ। ਜਿਸ ਕਾਰਨ ਵਿਸ਼ਵਦੀਪ ਸਿੰਘ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਆਪਣੇ ਘਰ ਦੀਆਂ ਤੰਗੀਆਂ-ਤੁਰਸ਼ੀਆਂ ਦੇ ਚੱਲਦੇ ਹੋਏ ਇਹ ਨੌਜਵਾਨ ਵਿਸ਼ਵਦੀਪ ਸਿੰਘ ਕੰਮ ਕਰਨ ਦੇ ਮਕਸਦ ਨਾਲ ਮਲੇਸ਼ੀਆ ਗਿਆ ਸੀ।