Thursday , September 23 2021

ਪੰਜਾਬ : ਅਚਾਨਕ ਰਾਤ 10 ਵਜੇ ਅਮਰੀਕਾ ਤੋਂ ਆਇਆ ਜਵਾਈ ਸੋਹਰੇ ਘਰੇ ਕਰ ਗਿਆ ਅਜਿਹਾ ਕਾਂਡ , ਸਭ ਦੇ ਉਡੇ ਹੋਸ਼

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿਥੇ ਹੋਣ ਵਾਲੀ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਕੁਝ ਪਰਿਵਾਰਕ ਮੈਂਬਰਾਂ ਵੱਲੋਂ ਅਜਿਹੇ ਦਰਦਨਾਕ ਹਾਦਸਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਨੂੰ ਸੁਣ ਕੇ ਲੋਕਾਂ ਦੀ ਰੂਹ ਕੰਬ ਉੱਠਦੀ ਹੈ। ਅੱਜਕਲ੍ਹ ਲੋਕਾਂ ਵੱਲੋਂ ਰਿਸ਼ਤਿਆਂ ਨੂੰ ਤਾਰ ਤਾਰ ਕਰਦੇ ਹੋਏ ਆਪਣਿਆਂ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਪੰਜਾਬ ਵਿੱਚ ਵਾਪਰਨ ਵਾਲੇ ਅਜਿਹੇ ਹਾਦਸਿਆਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਅੱਜਕਲ ਲੋਕਾਂ ਵਿਚ ਸਹਿਣਸ਼ੀਲਤਾ ਦੀ ਕਮੀ ਅਤੇ ਗੁੱਸੇ ਦੇ ਵਧਣ ਕਾਰਨ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾਂਦਾ।

ਹੁਣ ਅਮਰੀਕਾ ਤੋਂ ਆਏ ਇਕ ਜਵਾਈ ਵੱਲੋਂ ਆਪਣੇ ਸਹੁਰੇ ਘਰ ਅਜਿਹਾ ਕਾਡ ਕੀਤਾ ਗਿਆ ਹੈ ਜਿਸ ਨੇ ਸਭ ਦੇ ਹੋਸ਼ ਉਡਾ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਲਾਕ ਮਾਹਿਲਪੁਰ ਦੇ ਪਹਾੜੀ ਖਿੱਤੇ ਦੇ ਪਿੰਡ ਝੁੱਗੀਆਂ ਤੋਂ ਸਾਹਮਣੇ ਆਈ ਹੈ। ਜਿੱਥੇ ਬੀਤੀ ਰਾਤ ਇਕ ਅਜਿਹਾ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ। ਦੱਸਿਆ ਗਿਆ ਹੈ ਕਿ ਇਸ ਪਿੰਡ ਦੀ ਇੱਕ ਕੁੜੀ ਦਾ ਵਿਆਹ ਭਾਰ ਸਿੰਘ ਪੁਰਾ ਵਿਖੇ ਕੀਤਾ ਗਿਆ ਸੀ। ਜਿੱਥੇ ਉਸ ਦਾ ਪਤੀ ਮਨਦੀਪ ਸਿੰਘ ਵਿਆਹ ਤੋਂ ਬਾਅਦ ਵਿਦੇਸ਼ ਚਲਾ ਗਿਆ ਸੀ।

ਉਸ ਦੀ ਪਤਨੀ ਸ਼ਬਦੀਪ ਕੌਰ ਪੁਤਰੀ ਰਾਜਦੀਪ ਸਿੰਘ ਆਪਣੇ ਪੇਕੇ ਪਿੰਡ ਵਿਖੇ ਪਰਿਵਾਰ ਨਾਲ ਰਹਿ ਰਹੀ ਸੀ। ਉਸ ਨੂੰ ਵੀ ਇਸ ਗੱਲ ਦੀ ਭਿਣਕ ਨਹੀਂ ਸੀ ਕਿ ਉਸ ਦਾ ਪਤੀ ਵਿਦੇਸ਼ ਤੋਂ ਆ ਚੁੱਕਾ ਹੈ ਤੇ ਕਦੋਂ ਆਇਆ ਹੈ। ਉਸ ਨੂੰ ਇਸ ਗੱਲ ਦਾ ਪਤਾ ਕੱਲ ਰਾਤ ਨੂੰ ਲੱਗਾ ਜਦੋਂ ਉਸ ਦਾ ਪਤੀ 10 ਵਜੇ ਦੇ ਕਰੀਬ ਉਸ ਦੇ ਘਰ ਪਹੁੰਚ ਗਿਆ। ਜਿੱਥੇ ਸਭ ਨਾਲ ਠੀਕ ਰਿਹਾ ਉੱਥੇ ਹੀ ਸਵੇਰ ਦੇ ਛੇ ਵਜੇ ਉਸ ਵੱਲੋਂ ਆਪਣੀ ਪਤਨੀ ਸਬਦੀਪ ਕੌਰ ਅਤੇ ਸੱਸ ਬਲਬੀਰ ਕੌਰ ਉਪਰ ਗੋਲੀਆਂ ਚਲਾ ਦਿੱਤੀਆਂ ਗਈਆਂ।

ਜਿੱਥੇ ਇਸ ਘਟਨਾ ਵਿੱਚ ਬਲਬੀਰ ਕੌਰ ਦੀ ਮੌਕੇ ਤੇ ਮੌਤ ਹੋ ਗਈ ਉਥੇ ਹੀ ਸ਼ਬਦੀਪ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋਈ ਹੈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਅਪਰਾਧੀ ਉਥੋਂ ਨੰਗੇ ਪੈਰੀਂ ਹੀ ਫਰਾਰ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਥਾਣਾ ਚੱਬੇਵਾਲ ਦੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲਾ ਦਰਜ ਕਰਕੇ ਅਪਰਾਧੀ ਦੀ ਭਾਲ ਕੀਤੀ ਜਾ ਰਹੀ ਹੈ। ਇਸ ਹਾਦਸੇ ਦੇ ਕਾਰਨਾਂ ਦਾ ਅਜੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।