Saturday , June 25 2022

ਪੰਜਾਬ : ਇਕੋ ਰਾਤ ਚ ਖੇਤਾਂ ਚ 12 ਥਾਵਾਂ ਤੇ ਚੋਰਾਂ ਨੇ ਕਰਤਾ ਇਹ ਕਾਂਡ , ਮਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਵਾਸਤੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਜਿਸ ਨਾਲ ਲੋਕਾਂ ਦੀ ਜਾਨ ਮਾਲ ਦੀ ਰਾਖੀ ਵੀ ਹੋ ਸਕੇ। ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਉੱਪਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ। ਉਥੇ ਹੀ ਅਜਿਹੇ ਗੈਰ ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਸਤੇ ਕਈ ਤਰ੍ਹਾਂ ਦੇ ਤਰੀਕੇ ਅਪਣਾਏ ਜਾਂਦੇ ਹਨ। ਜਿਨ੍ਹਾਂ ਬਾਰੇ ਸੁਣ ਕੇ ਸਭ ਲੋਕ ਹੈਰਾਨ ਰਹਿ ਜਾਂਦੇ ਹਨ।

ਜਿੱਥੇ ਇਨਾ ਕੇਸਾਂ ਵਿੱਚ ਚੋਰਾਂ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਉੱਥੇ ਹੀ ਕਈ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੁੰਦਾ ਹੈ। ਹੁਣ ਇੱਕੋ ਰਾਤ ਵਿਚ ਖੇਤਾਂ ਚ 12 ਜਗ੍ਹਾ ਉਪਰ ਚੋਰਾਂ ਵੱਲੋਂ ਇਹ ਕਾਡ ਕੀਤਾ ਗਿਆ ਹੈ ਜਿਸ ਕਾਰਨ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦੋ ਪਿੰਡਾਂ ਤੋਂ ਸਾਹਮਣੇ ਆਈ ਹੈ ਜਿੱਥੇ ਪਿੰਡ ਮਲੋਟ ਅਤੇ ਪਿੰਡ ਵਿਰਕ ਖੇੜਾ ਦੇ ਅਧੀਨ ਆਉਣ ਵਾਲੇ ਖੇਤਾਂ ਵਿੱਚੋਂ ਚੋਰੀ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿੱਥੇ ਚੋਰਾਂ ਵੱਲੋਂ ਲਗਭਗ ਦਰਜਨਾਂ ਟਰਾਂਸਫਾਰਮਰਾਂ ਤੇ ਚੋਰੀ ਕੀਤੀ ਗਈ ਹੈ।

ਜਿੱਥੇ ਚੋਰਾਂ ਵੱਲੋਂ ਮੋਟਰਾਂ ਤੇ ਲੱਗੇ ਹੋਏ ਟਰਾਂਸਫ਼ਾਰਮਰਾਂ ਵਿੱਚੋਂ ਤਾਰਾਂ ਤੋਂ ਇਲਾਵਾ ਹੋਰ ਕਾਫ਼ੀ ਸਮਾਨ ਚੋਰੀ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਤਾਂਬਾ ਅਤੇ ਮੋਟਰਾਂ ਦਾ ਹੋਰ ਸਮਾਨ ਵੀ ਸ਼ਾਮਲ ਹੈ ਜੋ ਚੋਰ ਵਿਚੋਂ ਕੱਢ ਕੇ ਲੈ ਗਏ ਹਨ। ਇਨ੍ਹਾਂ ਚੋਰੀਆਂ ਸ਼ਿਕਾਰ ਹੋਣ ਵਾਲੇ ਕਿਸਾਨਾਂ ਵੱਲੋਂ ਜਿੱਥੇ ਪੁਲਸ ਪ੍ਰਸ਼ਾਸਨ ਨੂੰ ਇਨ੍ਹਾਂ ਸਾਰੀਆਂ ਘਟਨਾਵਾਂ ਦੀ ਸ਼ਿਕਾਇਤ ਕੀਤੀ ਗਈ ਹੈ ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਦੇ ਹੋਏ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕੇ ਚੋਰਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

ਇਸ ਚੋਰੀ ਦਾ ਸ਼ਿਕਾਰ ਹੋਣ ਵਾਲੇ ਪਿੰਡ ਮਲੋਟ ਦੇ ਕਿਸਾਨਾਂ ਵੱਲੋਂ ਵੀ ਇਸ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਉਥੇ ਪੁਲੀਸ ਪ੍ਰਸ਼ਾਸਨ ਵੱਲੋਂ ਅਜਿਹੀਆਂ ਚੋਰੀਆਂ ਨੂੰ ਠੱਲ ਪਾਉਣ ਵਾਸਤੇ ਅਜਿਹੇ ਲੋਕਾਂ ਉੱਪਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ ਜੋ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ।