Sunday , October 24 2021

ਪੰਜਾਬ : ਘਰ ਤੋਂ ਸਕੂਲੇ ਗਈ ਕੁੜੀ ਨੂੰ ਏਦਾਂ ਲੈ ਗਈ ਮੌਤ ਆਪਣੇ ਨਾਲ – ਇਲਾਕੇ ਚ ਪਿਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਥੇ ਸਰਕਾਰ ਵੱਲੋਂ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾਦੇ ਹਨ। ਉਥੇ ਹੀ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ। ਜਿਸ ਸਦਕਾ ਵਾਪਰ ਰਹੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਟਰੈਫਿਕ ਪੁਲੀਸ ਵੱਲੋਂ ਵੀ ਲੋਕਾਂ ਨੂੰ ਨਿਯਮਾਂ ਦੇ ਅਨੁਸਾਰ ਹੀ ਵਾਹਨ ਚਲਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ।ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਉਪਰ ਪੂਰੀ ਨਜ਼ਰ ਰੱਖੀ ਜਾਂਦੀ ਹੈ ਤਾਂ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਪਰ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਅਜਿਹੇ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਅਜਿਹੇ ਹੋਣ ਵਾਲੇ ਹਾਦਸਿਆਂ ਨਾਲ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਘਰ ਤੋਂ ਸਕੂਲ ਗਈ ਕੁੜੀ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਟਾਲਾ ਦੇ ਨਜ਼ਦੀਕ ਪੈਂਦੇ ਪਿੰਡ ਧੌਲਪੁਰ ਦੀ ਰਹਿਣ ਵਾਲੀ ਇਕ ਲੜਕੀ ਨਾਲ ਵਾਪਰੀ ਹੈ।

ਜਿਥੇ ਇਸ ਲੜਕੀ ਦੇ ਐਕਟਿਵਾ ਦੀ ਟੱਕਰ ਇਕ ਟਰੈਕਟਰ-ਟਰਾਲੀ ਨਾਲ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਲੜਕੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਜਿਸ ਨੂੰ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਮਦਦ ਕਰਦੇ ਹੋਏ ਨਜ਼ਦੀਕ ਦੇ ਇਕ ਹਸਪਤਾਲ ਲਿਜਾਇਆ ਗਿਆ, ਤਾਂ ਜੋ ਇੱਸ ਮਾਸੂਮ ਲੜਕੀ ਨੂੰ ਬਚਾਇਆ ਜਾ ਸਕੇ। ਪਰ ਹਸਪਤਾਲ ਪਹੁੰਚਣ ਤੇ ਹਸਪਤਾਲ ਦੇ ਡਾਕਟਰਾਂ ਵੱਲੋਂ ਇਸ ਲੜਕੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਸੀ ਜਦੋਂ 17 ਸਾਲਾ ਲੜਕੀ ਅਰਬਨਦੀਪ ਕੌਰ ਆਪਣੇ ਘਰ ਤੋਂ ਸਕੂਟੀ ਤੇ ਸਵਾਰ ਹੋ ਕੇ ਆਪਣੇ ਸਕੂਲ ਜਾਣ ਲਈ ਨਿਕਲ਼ੀ ਸੀ। ਜਦੋਂ ਇਹ ਲੜਕੀ ਰਸਤੇ ਵਿੱਚ ਪਹੁੰਚੀ ਤਾਂ ਡੇਰਾ ਬਾਬਾ ਨਾਨਕ ਰੋਡ ਨੇੜੇ ਖਤੀਬਾ ਮੋੜ ਤੇ ਪਹੁੰਚਣ ਤੇ ਇਹ ਭਿ-ਆ-ਨ-ਕ ਹਾਦਸਾ ਟੱਕਰ ਹੋਣ ਕਾਰਨ ਵਾਪਰ ਗਿਆ। ਜਿੱਥੇ ਇਸ ਹਾਦਸੇ ਵਿਚ ਲੜਕੀ ਦੀ ਮੌਤ ਹੋ ਗਈ ਉਥੇ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।