Friday , April 16 2021

ਪੰਜਾਬ ਚ ਅੱਜ ਤੋਂ 17 ਫਰਵਰੀ ਤੱਕ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਦੁਨੀਆਂ ਵਿੱਚ ਹਰ ਇਨਸਾਨ ਨੂੰ ਜ਼ਿੰਦਾ ਰਹਿਣ ਲਈ ਜ਼ਰੂਰਤ ਪੈਂਦੀ ਹੈ। ਭਾਰਤ ਵਿਚ ਦੇਸ਼ ਵਾਸੀਆਂ ਦਾ ਢਿੱਡ ਭਰਨ ਦੇ ਵਾਸਤੇ ਫ਼ਸਲਾਂ ਨੂੰ ਉਗਾਇਆ ਜਾਂਦਾ ਹੈ। ਇਨ੍ਹਾਂ ਫ਼ਸਲਾਂ ਨੂੰ ਬਿਜਾਈ ਤੋਂ ਲੈ ਕੇ ਪੱਕਣ ਤਕ ਕਈ ਤਰ੍ਹਾਂ ਦੇ ਤੱਤਾਂ ਦੀ ਜ਼ਰੂਰਤ ਹੁੰਦੀ ਹੈ। ਇਨ੍ਹਾਂ ਤੱਤਾਂ ਦੇ ਵਿੱਚੋਂ ਸਭ ਤੋਂ ਜ਼ਰੂਰੀ ਤੱਤ ਪਾਣੀ ਹੈ। ਜਿਸਦੇ ਬਿਨਾ ਕਿਸੇ ਵੀ ਫ਼ਸਲ ਨੂੰ ਉਗਾਇਆ ਨਹੀਂ ਜਾ ਸਕਦਾ। ਕਣਕ ਦੀ ਖੇਤੀ ਨੂੰ ਸਹੀ ਮਾਤਰਾ ਵਿੱਚ ਸਿੰਜਾਈ ਲਈ ਪਾਣੀ ਦੀ ਜ਼ਰੂਰਤ ਹੁੰਦੀ ਹੈ। ਹੁਣ ਪੰਜਾਬ ਵਿੱਚ ਅੱਜ ਤੋਂ 17 ਫਰਵਰੀ ਤੱਕ ਲਈ ਇਕ ਐਲਾਨ ਕਰ ਦਿੱਤਾ ਗਿਆ ਹੈ।

ਜਿਸ ਵਿੱਚ ਪੰਜਾਬ ਦੇ ਜਲ ਸ੍ਰੋਤ ਮਹਿਕਮੇ ਵੱਲੋਂ ਇਸ ਮਹੀਨੇ ਵਿੱਚ ਨਹਿਰੀ ਪਾਣੀ ਛੱਡਣ ਦਾ ਫੈਸਲਾ ਕੀਤਾ ਹੈ । ਫਰਵਰੀ ਮਹੀਨੇ ਦੇ ਵਿਚ 10 ਫਰਵਰੀ ਤੋਂ ਲੈ ਕੇ 17 ਫਰਬਰੀ ਤੱਕ ਨਹਿਰੀ ਪਾਣੀ ਛੱਡਿਆ ਜਾ ਚੁੱਕਾ ਹੈ। ਇਸ ਦੌਰਾਨ ਇਨ੍ਹਾਂ ਨਹਿਰਾਂ ਵਿੱਚ ਸਰਹਿੰਦ ਕੈਨਾਲ ਸਿਸਟਮ, ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬਰਾਂਚ ਅਧੀਨ ਪੈਂਦੀਆਂ ਨਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਹੋਇਆ ਨਹਿਰਾਂ ਸੰਬੰਧੀ ਦੱਸਦੇ ਹੋਏ ਜਲ ਸਰੋਤ ਵਿਭਾਗ ਦੇ ਇੱਕ ਅਧਿਕਾਰੀ ਨੇ ਆਖਿਆ ਕਿ

ਜੋ ਨਹਿਰਾਂ ਗਰੁੱਪ ਏ ਦੇ ਵਿੱਚ ਆਉਂਦੀਆਂ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਪਾਣੀ ਦਿੱਤਾ ਜਾਵੇਗਾ। ਗਰੁੱਪ ਏ ਦੇ ਅਧੀਨ ਹਰੀਕੇ ਸਿਸਟਮ ਦੇ ਰਾਜ ਬਾਹੇ ਵੀ ਆਉਂਦੇ ਹਨ ਜਿਨ੍ਹਾਂ ਨੂੰ ਪਹਿਲ ਦੇ ਅਧਾਰ ਉਪਰ ਹੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਨ੍ਹਾਂ ਤੋਂ ਇਲਾਵਾ ਅੱਪਰ ਬਾਰੀ ਦੁਆਬ ਵਿੱਚੋਂ ਨਿਕਲਦੀ ਸਰਾਭਾ ਬ੍ਰਾਂਚ ਅਤੇ ਇਸ ਦੇ ਰਜ ਬਾਹਿਆਂ ਨੂੰ ਵੀ ਪਾਣੀ ਦੀ ਸਪਲਾਈ ਪਹਿਲੀ ਤਰਜੀਹ ਦੇ ਅਧਾਰ ਉਪਰ ਕੀਤੀ ਜਾਵੇਗੀ। ਜਦਕਿ ਗਰੁੱਪ ਬੀ ਦੇ ਵਿੱਚ ਆਉਂਦੀ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਨੂੰ ਦੂਸਰੀ ਤਰਜੀਹ ਦੇ ਉਪਰ ਬਾਕੀ ਬਚਦਾ ਹੋਇਆ ਪਾਣੀ ਦਿੱਤਾ ਜਾਵੇਗਾ।

ਇਸ ਲ-ੜੀ ਤਹਿਤ ਗਰੁੱਪ ਬੀ ਦੇ ਰਾ-ਜ-ਬਾ-ਹਿ-ਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਕਸੂਰ ਬ੍ਰਾਂਚ ਲੋਅਰ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਾ-ਜ-ਬਾ-ਹਿ-ਆਂ ਅਤੇ ਲਾਹੌਰ ਬ੍ਰਾਂਚ ਨੂੰ ਦੂਜੇ ਦਰਜੇ ਵਿੱਚ ਬਚਦਾ ਹੋਇਆ ਪਾਣੀ ਦਿੱਤਾ ਜਾਵੇਗਾ। ਖੇਤੀ ਮਾਹਰਾਂ ਅਨੁਸਾਰ ਇਸ ਵੇਲੇ ਦੀ ਸਿੰਚਾਈ ਫਸਲਾਂ ਦੇ ਲਈ ਕਾਫੀ ਅਹਿਮ ਸਥਾਨ ਰੱਖਦੀ ਹੈ। ਇਸ ਮਹੀਨੇ ਛੱਡਿਆ ਜਾ ਰਿਹਾ ਪਾਣੀ ਕਣਕ ਦੀ ਫ਼ਸਲ ਲਈ ਕਾਫੀ ਲਾਹੇਵੰਦ ਹੈ।