Sunday , June 26 2022

ਪੰਜਾਬ ਚ ਇਥੇ ਅੱਗ ਨੇ ਮਚਾਈ ਭਾਰੀ ਤਬਾਹੀ ਮਚੀ ਹਾਹਾਕਾਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਲੋਕਾਂ ਦੀ ਸੁਰੱਖਿਆ ਵਾਸਤੇ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾਂਦੇ ਹਨ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਚੋਕਸ ਰਹਿਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ।ਪਰ ਕਈ ਜਗ੍ਹਾ ਤੇ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਬਲਕਿ ਅਜਿਹੀਆਂ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਲੋਕਾਂਦਾ ਭਾਰੀ ਨੁਕਸਾਨ ਵੀ ਹੋ ਜਾਂਦਾ ਹੈ। ਜਿਸ ਦਾ ਅਸਰ ਉਹਨਾਂ ਦੇ ਰੁਜ਼ਗਾਰ ਤੇ ਪੈਂਦਾ ਹੈ ਅਤੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਕਿਉਂਕਿ ਅਚਾਨਕ ਕਈ ਵਾਰ ਅੱਗ ਲੱਗਣ ਵਰਗੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਵਿੱਚ ਲੋਕਾਂ ਦਾ ਸਭ ਕੁਝ ਸੜ ਕੇ ਸੁਆਹ ਹੋ ਜਾਂਦਾ ਹੈ।

ਅਤੇ ਕੁਝ ਪਲ ਵਿੱਚ ਹੀ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਸਾਧਨ ਰਾਖ਼ ਬਣ ਜਾਂਦਾ ਹੈ। ਪੰਜਾਬ ਵਿੱਚ ਇੱਥੇ ਅੱਗ ਕਾਰਨ ਭਾਰੀ ਤਬਾਹੀ ਹੋਈ ਹੈ ਉੱਥੇ ਹਾਹਾਕਾਰ ਮਚ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਟਾਲਾ ਦੇ ਮੁਹੱਲਾ ਦਾਰਾ ਸਲਾਮ ਤੋਂ ਸਾਹਮਣੇ ਆਈ ਹੈ। ਜਿੱਥੇ ਮਹੱਲੇ ਅੰਦਰ ਕਰਿਆਨੇ ਦੀ ਦੋ ਮੰਜ਼ਿਲਾ ਇਮਾਰਤ ਨੂੰ ਅਚਾਨਕ ਅੱਗ ਲੱਗ ਗਈ। ਇਹ ਅੱਗ ਭਿਆਨਕ ਰੂਪ ਅਖਤਿਆਰ ਕਰ ਗਈ ਕਿ ਇਸ ਅੱਗ ਦੀ ਲਪੇਟ ਵਿੱਚ ਆਉਣ ਨਾਲ ਦੁਕਾਨ ਦੇ ਦੋਨੋਂ ਮੰਜਲਾਂ ਵਿੱਚ ਸਾਰਾ ਸਮਾਨ ਇਸ ਅੱਗ ਨਾਲ ਸੜ ਕੇ ਸੁਆਹ ਹੋ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਚਾਂਦ ਪੁੱਤਰ ਸੁਭਾਸ਼ ਕੁਮਾਰ ਵਾਸੀ ਮੁਹੱਲਾ ਦਾਰਾ ਸਲਾਮ ਦੱਸਿਆ ਬਜ਼ਾਰ ਵਿੱਚ ਉਨ੍ਹਾਂ ਦੀ ਚਾਂਦ ਜਰਨਲ ਸਟੋਰ ਦੇ ਨਾਮ ਤੇ ਦੁਕਾਨ ਹੈ। ਉਹ ਆਪਣੀ ਦੁਕਾਨ ਬੰਦ ਕਰ ਕੇ ਵਾਪਸ ਰਾਤ ਦੇ 10 ਆਪਣੇ ਘਰ ਚਲੇ ਗਏ ਸਨ। ਉਸ ਤੋਂ ਬਾਅਦ ਉਨ੍ਹਾਂ ਦੇ ਗੁਆਂਢੀਆਂ ਵੱਲੋਂ ਰਾਤ 3 ਵਜੇ ਦੇ ਕਰੀਬ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ।

ਕਿਉਂਕਿ ਉਨ੍ਹਾਂ ਵੇਖਿਆ ਕਿ ਦੁਕਾਨ ਵਿੱਚੋਂ ਧੂੰਆਂ ਨਿਕਲ ਰਿਹਾ ਸੀ। ਜਿਸ ਦੀ ਜਾਣਕਾਰੀ ਤੁਰੰਤ ਹੀ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ ਅਤੇ ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਅੱਗ ਉਪਰ ਕਾਬੂ ਪਾਉਣਾ ਸ਼ੁਰੂ ਕੀਤਾ ਗਿਆ। ਇਸ ਅੱਗ ਨੂੰ ਬੁਝਾਉਣ ਵਿੱਚ ਪੰਜ ਘੰਟੇ ਲੱਗ ਗਏ। ਉਸ ਸਮੇਂ ਤੱਕ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ। ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।