Thursday , June 30 2022

ਪੰਜਾਬ ਚ ਇਥੇ ਅੱਜ ਤੋਂ ਲੱਗ ਗਈ ਇਹ ਪਾਬੰਦੀ – ਹੁਕਮ ਨਾ ਮੰਨਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਚੋਣ ਕਮੀਸ਼ਨ ਵੱਲੋਂ ਜਿੱਥੇ ਸ਼ਨੀਵਾਰ ਨੂੰ ਹੀ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ ਅਤੇ ਚੋਣਾਂ ਦਾ ਐਲਾਨ ਵੀ ਕੀਤਾ ਗਿਆ ਹੈ ਜਿੱਥੇ 14 ਫਰਵਰੀ ਨੂੰ ਪੰਜਾਬ ਵਿਚ ਚੋਣਾਂ ਹੋਣ ਜਾ ਰਹੀਆਂ ਹਨ। ਪੰਜਾਬ ਵਿੱਚ ਸਾਰੀਆਂ ਹੀ ਪਾਰਟੀਆਂ ਵੱਲੋਂ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਪੁਲਿਸ ਪ੍ਰਸ਼ਾਸਨ ਨੂੰ ਵੀ ਪੂਰੀ ਤਰਾਂ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਗੈਰ ਸਮਾਜਿਕ ਅਨਸਰ ਕਿਸੇ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਕਿਉਂਕਿ ਅਜਿਹੇ ਹਲਾਤਾਂ ਦੇ ਸਮੇਂ ਤੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਚੋਣ ਕਮਿਸ਼ਨ ਵੱਲੋਂ ਜਿੱਥੇ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ ਉਥੇ ਹੀ ਸੂਬਾ ਸਰਕਾਰ ਵੱਲੋਂ ਵੀ ਪੰਜਾਬ ਵਿੱਚ ਸ਼ਾਂਤੀ ਬਣਾ ਕੇ ਰੱਖਣ ਵਾਸਤੇ ਬਹੁਤ ਸਾਰੇ ਸਖਤ ਕਦਮ ਚੁੱਕੇ ਜਾ ਰਹੇ ਹਨ। ਜਿਸ ਵਾਸਤੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਅੱਜ ਤੋਂ ਇੱਥੇ ਇਹ ਪਾਬੰਦੀ ਲੱਗ ਗਈ ਹੈ ਜਿਸ ਬਾਰੇ ਹੁਕਮ ਨਾ ਮੰਨਣ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਫਰੀਦਕੋਟ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਹਰਵੀਰ ਸਿੰਘ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹੇ ਅੰਦਰ ਕੁਝ ਸਖਤ ਹਦਾਇਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ। ਜਿਸ ਸਦਕਾ ਜ਼ਿਲੇ ਅੰਦਰ ਅਮਨ ਅਤੇ ਸ਼ਾਂਤੀ ਦੀ ਵਿਵਸਥਾ ਨੂੰ ਬਣਾ ਕੇ ਰੱਖਿਆ ਜਾ ਸਕੇ। ਉਥੇ ਹੀ ਉਨ੍ਹਾਂ ਵੱਲੋਂ ਜਿਲ੍ਹੇ ਅੰਦਰ 12 ਜਨਵਰੀ 2022 ਤੋਂ ਪਾਬੰਦੀ ਲਗਾ ਦਿਤੀ ਹੈ ਜਿੱਥੇ ਕੋਈ ਵੀ ਵਿਅਕਤੀ ਆਪਣੇ ਨਾਲ ਹ-ਥਿ-ਆ-ਰ ਚੁੱਕ ਕੇ ਕਿਤੇ ਵੀ ਆ ਜਾ ਨਹੀਂ ਸਕਦਾ। ਇਹ ਪਾਬੰਦੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ 12 ਮਾਰਚ 2022 ਤੱਕ ਲਈ ਲਾਗੂ ਕੀਤੀ ਗਈ ਹੈ।

ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੇ ਹੀ ਲਾਇਸੰਸ ਧਾਰਕਾਂ ਨੂੰ ਆਪਣੇ ਹਥਿਆਰ ਨਜਦੀਕ ਦੇ ਪੁਲਿਸ ਸਟੇਸ਼ਨਾਂ ਵਿੱਚ ਜਮ੍ਹਾਂ ਕਰਵਾਉਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੋਈ ਵੀ ਵਿਅਕਤੀ ਲਾਗੂ ਕੀਤੀਆਂ ਗਈਆਂ ਇਨ੍ਹਾਂ ਪਾਬੰਦੀਆਂ ਦੀ ਪਾਲਣਾ ਨਹੀਂ ਕਰਦਾ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।