Saturday , June 25 2022

ਪੰਜਾਬ ਚ ਇਥੇ ਆ ਗਏ ਇਹ 3 ਜੰਗਲੀ ਜਾਨਵਰ ਪੈ ਗਈਆਂ ਭਾਜੜਾਂ ਜੰਗਲਾਤ ਮਹਿਕਮੇ ਨੂੰ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਪੁਖਤਾ ਇੰਤਜਾਮ ਕੀਤੇ ਜਾਂਦੇ ਹਨ ਉੱਥੇ ਹੀ ਕਈ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਅਤੇ ਲੋਕਾਂ ਵਿਚ ਡਰ ਪੈਦਾ ਹੋ ਜਾਂਦਾ ਹੈ। ਅਚਾਨਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਬਾਰੇ ਲੋਕਾਂ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਜਿੱਥੇ ਦੇਸ਼ ਵਿੱਚ ਇਸ ਸਮੇਂ ਵਾਤਾਵਰਨ ਗੰਧਲਾ ਹੁੰਦਾ ਜਾ ਰਿਹਾ ਹੈ ਜਿਸ ਦਾ ਅਸਰ ਇਨਸਾਨ ਉਪਰ ਹੁੰਦਾ ਹੈ ਇਸ ਤੋਂ ਇਲਾਵਾ ਪਸ਼ੂ ਪੰਛੀਆਂ ਅਤੇ ਜਾਨਵਰਾਂ ਵਿੱਚ ਵੇਖਿਆ ਜਾ ਰਿਹਾ ਹੈ। ਜਿਸ ਦੇ ਕਾਰਨ ਹੀ ਬਹੁਤ ਸਾਰੇ ਜੰਗਲੀ ਜਾਨਵਰ ਆਪਣੀ ਦੁਨੀਆਂ ਨੂੰ ਛੱਡ ਕੇ ਇਨਸਾਨੀ ਦੁਨੀਆ ਵਿੱਚ ਆ ਜਾਂਦੇ ਹਨ ਜਿਸ ਕਾਰਨ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਹੁਣ ਪੰਜਾਬ ਵਿੱਚ ਇਥੇ ਤਿੰਨ ਜੰਗਲੀ ਜਾਨਵਰਾਂ ਦੇ ਆਉਣ ਕਾਰਨ ਜੰਗਲਾਤ ਮਹਿਕਮੇ ਨੂੰ ਭਾਜੜਾਂ ਪੈ ਗਈਆਂ ਹਨ ਇਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਵਿੱਚ ਥਾਣਾ ਮਕਸੂਦਾਂ ਦੇ ਅਧੀਨ ਆਉਣ ਵਾਲੇ ਪਿੰਡ ਨੂਰਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ ਇੱਕ ਖਾਲੀ ਪਲਾਟ ਵਿੱਚ ਤਿੰਨ ਸਾਂਭਰਾ ਦੇ ਹੋਣ ਦੀ ਖਬਰ ਸਾਹਮਣੇ ਆਈ ਹੈ। ਪਿੰਡ ਵਿੱਚ ਇਨ੍ਹਾਂ ਤਿੰਨ ਜਾਨਵਰਾਂ ਦੇ ਆਉਣ ਦੀ ਜਾਣਕਾਰੀ ਮਿਲਣ ਤੇ ਪਿੰਡ ਵਿੱਚ ਇਹ ਖਬਰ ਸਭ ਪਾਸੇ ਫੈਲ ਗਈ ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਇਨ੍ਹਾਂ ਜਾਨਵਰਾਂ ਦੇ ਪਿੰਡ ਵਿਚ ਹੋਣ ਦਾ ਪਤਾ ਹਰਬੰਸ ਸਿੰਘ ਨੂੰ ਲੱਗਾ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਕਾਫੀ ਦਿਨਾਂ ਤੋਂ ਇਹ ਖਬਰ ਸਾਹਮਣੇ ਆਈ ਸੀ ਕਿ ਨੂਰਪੁਰ ਅਤੇ ਨੰਗਲ ਸਲੇਮਪੁਰ ਦੇ ਇਲਾਕਿਆਂ ਵਿਚ ਪਿਛਲੇ ਕਾਫੀ ਦਿਨਾਂ ਤੋਂ ਇਹ ਸਾਂਬਰ ਘੁੰਮ ਰਹੇ ਹਨ। ਜਿੱਥੇ ਲੋਕਾਂ ਵਿੱਚ ਇਨ੍ਹਾਂ ਨੂੰ ਵੇਖ ਕੇ ਡਰ ਪੈਦਾ ਹੋਇਆ ਉਥੇ ਹੀ ਇਹ ਜਾਨਵਰ ਵੀ ਲੋਕਾਂ ਤੋਂ ਡਰ ਕੇ ਇਧਰ-ਉਧਰ ਘੁੰਮ ਰਹੇ ਸਨ। ਇਸ ਦੀ ਜਾਣਕਾਰੀ ਜਿਥੇ ਪਿੰਡ ਦੇ ਲੋਕਾਂ ਵੱਲੋਂ ਥਾਣਾ ਮਕਸੂਦਾਂ ਦੀ ਪੁਲਿਸ ਅਤੇ ਜੰਗਲਾਤ ਮਹਿਕਮੇ ਨੂੰ ਦਿੱਤੀ ਗਈ।

ਇਸ ਮਾਮਲੇ ਦੀ ਸੂਚਨਾ ਮਿਲਣ ਤੇ ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਇਨ੍ਹਾਂ ਸਾਂਭਰ ਨੂੰ ਕਾਬੂ ਕੀਤਾ ਗਿਆ। ਜਿਸ ਤੋਂ ਬਾਅਦ ਲੋਕਾਂ ਵਿੱਚ ਰਾਹਤ ਦੇਖੀ ਗਈ। ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿੱਥੇ ਅਚਾਨਕ ਹੀ ਸ਼ਹਿਰ ਅੰਦਰ ਜੰਗਲੀ ਜਾਨਵਰਾਂ ਦੇ ਹੋਣ ਦੀਆਂ ਖ਼ਬਰਾਂ ਪ੍ਰਾਪਤ ਹੋਈਆਂ ਸਨ। ਜਿਨ੍ਹਾਂ ਨੂੰ ਬਾਅਦ ਵਿਚ ਜੰਗਲਾਤ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਫੜ ਕੇ ਜੰਗਲ ਵਿਚ ਛੱਡਿਆ ਗਿਆ।/