Tuesday , January 25 2022

ਪੰਜਾਬ ਚ ਇਥੇ ਇਸ ਕਾਰਨ ਲਗਾਇਆ ਗਿਆ ਲੋਕਾਂ ਵਲੋਂ ਜਾਮ – ਵਾਪਰ ਗਈਆਂ ਇਹ ਵੱਡਾ ਕਾਂਡ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਪੰਜਾਬ ਵਿੱਚ ਜਿੱਥੇ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਰੱਖਣ ਲਈ ਪੁਲਸ ਨੂੰ ਵਿਸ਼ੇਸ਼ ਹਦਾਇਤਾਂ ਲਾਗੂ ਕੀਤੀਆਂ ਹਨ। ਜਿਸ ਸਦਕਾ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਭ ਦੇ ਬਾਵਜੂਦ ਵੀ ਪੰਜਾਬ ਵਿੱਚ ਵਾਪਰਨ ਵਾਲੀਆਂ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਜਿੱਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਆਪਸੀ ਰੰਜਿਸ਼ ਦੇ ਚਲਦੇ ਹੋਏ ਵੀ ਅਜਿਹੇ ਹਾਦਸੇ ਵਾਪਰਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਵਿਚ ਇਥੇ ਲੋਕਾਂ ਵੱਲੋਂ ਇਸ ਕਾਰਨ ਧਰਨਾ ਲਗਾਇਆ ਗਿਆ ਹੈ ਜਿੱਥੇ ਇਹ ਹਾਦਸਾ ਵਾਪਰ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਜਲੰਧਰ ਜ਼ਿਲ੍ਹਾ ਅਧੀਨ ਆਉਣ ਵਾਲੇ ਇਲਾਕੇ ਮਹਿਤਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਜਮੀਨ ਦੀ ਰੰਜਿਸ਼ ਨੂੰ ਲੈ ਕੇ ਇੱਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲਾਡੀ ਘੁੰਮਣ ਮਹਿਤਪੁਰ ਵਾਸੀ ਆਪਣੇ ਖੇਤਾਂ ਵਿੱਚ ਟਰੈਕਟਰ ਉੱਤੇ ਸਵਾਰ ਹੋ ਕੇ ਸਵੇਰੇ 8 ਵਜੇ ਦੇ ਕਰੀਬ ਗਿਆ ਸੀ। ਉਥੇ ਹੀ ਜ਼ਮੀਨ ਨੂੰ ਲੈ ਕੇ ਚੱਲ ਰਹੇ ਝਗੜੇ ਦੇ ਕਾਰਨ ਦੂਜੇ ਪੱਖ ਵੱਲੋਂ ਪਹਿਲਾਂ ਹੀ ਉਸ ਜਗ੍ਹਾ ਤੇ ਲਾਡੀ ਦੇ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਜਿਸ ਸਮੇਂ ਲਾਡੀ ਉਸ ਘਟਨਾ ਸਥਾਨ ਤੇ ਪਹੁੰਚਿਆ ਤਾਂ ਉਨ੍ਹਾਂ ਵੱਲੋਂ ਤਿੰਨ ਗੋਲੀਆਂ ਲਾਡੀ ਉੱਪਰ ਦਾਗ ਦਿੱਤੀਆਂ ਗਈਆਂ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਘਟਨਾ ਨੂੰ ਲੈ ਕੇ ਜਿੱਥੇ ਪਰਵਾਰਕ ਮੈਂਬਰ ਗਹਿਰੇ ਦੁੱਖ ਵਿੱਚ ਸਨ ਉਥੇ ਹੀ ਉਨ੍ਹਾਂ ਵੱਲੋਂ ਮ੍ਰਿਤਕ ਲਾਡੀ ਘੁੰਮਣ ਦੀ ਲਾਸ਼ ਨੂੰ ਸੜਕ ਤੇ ਰੱਖ ਕੇ ਰੋਸ ਕੀਤਾ ਗਿਆ ਅਤੇ ਇਨਸਾਫ ਦੀ ਮੰਗ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿ-ਫ-ਤਾ-ਰ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।

ਪਰਵਾਰਕ ਮੈਂਬਰਾਂ ਨੇ ਆਖਿਆ ਹੈ ਕਿ ਇਹ ਧਰਨਾ ਉਦੋਂ ਤਕ ਜਾਰੀ ਰਹੇਗਾ ਜਦੋਂ ਤੱਕ ਦੋਸ਼ੀਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਨਹੀਂ ਕੀਤਾ ਜਾਂਦਾ। ਉਸ ਸਮੇਂ ਤੱਕ ਲਾਸ਼ ਵੀ ਪੋਸਟਮਾਰਟਮ ਲਈ ਨਹੀਂ ਜਾਣ ਦਿੱਤੀ ਜਾਵੇਗੀ। ਇਸ ਘਟਨਾ ਨੂੰ ਲੈ ਕੇ ਪੁਲਿਸ ਨੂੰ ਵੀ ਤੈਨਾਤ ਕੀਤਾ ਗਿਆ ਹੈ ਤਾਂ ਜੋ ਹਲਾਤ ਖਰਾਬ ਹੋਣ ਤੋਂ ਬਚਾਅ ਕੀਤਾ ਜਾ ਸਕੇ।