ਪੰਜਾਬ ਚ ਇਥੇ ਕੁੜੀ ਨੂੰ ਸੋਹਰਿਆਂ ਦੇ ਘਰ ਅੰਦਰ ਮਿਲੀ ਇਸ ਤਰਾਂ ਮੌਤ – ਪੇਕਾ ਪ੍ਰੀਵਾਰ ਕਰ ਰਿਹਾ ਇਹ ਮੰਗ

ਆਈ ਤਾਜ਼ਾ ਵੱਡੀ ਖਬਰ 

ਪਰਿਵਾਰਕ ਝਗੜੇ ਦੇ ਚੱਲਦੇ ਹੋਏ ਬਹੁਤ ਸਾਰੇ ਅਜਿਹੇ ਗੰਭੀਰ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਬਹੁਤ ਸਾਰੇ ਵਿਆਹੁਤਾ ਜੋੜਿਆਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਵਿਆਹ ਵਰਗਾ ਖੂਬਸੂਰਤ ਰਿਸ਼ਤਾ ਜਿੱਥੇ ਦੋ ਇਨਸਾਨਾਂ ਵਿੱਚ ਨਾ ਹੋ ਕੇ ਦੋ ਪਰਿਵਾਰਾਂ ਵਿੱਚ ਜੁੜਦਾ ਹੈ ਉਥੇ ਹੀ ਵਿਆਹ ਤੋਂ ਬਾਅਦ ਬਹੁਤ ਸਾਰੀਆਂ ਲੜਕੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿੱਥੇ ਵਿਆਹ ਤੋਂ ਬਾਅਦ ਸਹੁਰੇ ਪਰਿਵਾਰ ਵੱਲੋਂ ਲੜਕੀਆਂ ਨੂੰ ਦਾਜ ਦਹੇਜ ਲਈ ਪ੍ਰੇਸ਼ਾਨ ਕੀਤਾ ਜਾਂਦਾ ਹੈ ਉਥੇ ਹੀ ਪਤੀ ਵੱਲੋਂ ਵੀ ਕਿਸੇ ਨਾ ਕਿਸੇ ਕਾਰਨ ਪਤਨੀ ਨਾਲ ਝਗੜਾ ਕੀਤਾ ਜਾਂਦਾ ਹੈ। ਅਜਿਹੀਆਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਹੋਏ ਹੀ ਲੜਕੀਆਂ ਵੱਲੋਂ ਮੌਤ ਨੂੰ ਗਲੇ ਲਗਾ ਲਿਆ ਜਾਂਦਾ ਹੈ।

ਹੁਣ ਪੰਜਾਬ ਵਿੱਚ ਇੱਥੇ ਕੁੜੀ ਨੂੰ ਸਹੁਰਿਆਂ ਵੱਲੋਂ ਘਰ ਦੇ ਅੰਦਰ ਮੌਤ ਦਿੱਤੀ ਗਈ ਹੈ ਜਿੱਥੇ ਪੇਕੇ ਪਰਿਵਾਰ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਦੇ ਗੁਰੂ ਤੇਗ ਬਹਾਦਰ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਵਿਆਹੁਤਾ ਲੜਕੀਆਂ ਵੱਲੋਂ ਸਾਰਾ ਪਰਿਵਾਰ ਅਤੇ ਪਤੀ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੀ ਮਾਂ ਰਾਣੀ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਧੀ ਪ੍ਰਿਆ ਦਾ ਵਿਆਹ ਲਵਲੀਨ ਛਾਬੜਾ ਨਾਲ 17 ਸਾਲ ਪਹਿਲਾਂ ਹੋਇਆ ਸੀ।

ਜਿਸ ਵੱਲੋਂ ਸ਼ਰਾਬ ਪੀ ਕੇ ਅਕਸਰ ਹੀ ਉਨ੍ਹਾਂ ਦੀ ਧੀ ਨਾਲ ਕੁੱਟਮਾਰ ਕੀਤੀ ਜਾਂਦੀ ਸੀ। ਜੋ ਆਪਣੇ ਦੋ ਬੱਚਿਆਂ ਦੇ ਨਾਲ ਕਾਫੀ ਸਮਾਂ ਆਪਣੇ ਪੇਕੇ ਪਰਿਵਾਰ ਵਿਚ ਰਹੀ। ਪਰ ਉਸਦੇ ਪਤੀ ਵੱਲੋਂ ਮਾਫੀ ਮੰਗ ਕੇ ਦੁਬਾਰਾ ਉਸ ਨੂੰ ਆਪਣੇ ਘਰ ਲੈ ਗਿਆ ਸੀ। ਜਿਸ ਵੱਲੋਂ ਕੁਝ ਦਿਨ ਬਾਅਦ ਫਿਰ ਤੋਂ ਓਹੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਗਈ। ਜਿਸ ਕਾਰਨ ਉਨ੍ਹਾਂ ਦੀ ਧੀ ਵੱਲੋਂ ਇਹ ਕਦਮ ਚੁੱਕਿਆ ਗਿਆ। ਉੱਥੇ ਹੀ ਪੀੜਤ ਪਰਿਵਾਰ ਵੱਲੋਂ ਆਖਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਬੇਟੀ ਦਾ ਕਤਲ ਕੀਤਾ ਗਿਆ ਹੈ।

ਜਿਸ ਵਾਸਤੇ ਉਨ੍ਹਾਂ ਵੱਲੋਂ ਦੋਸ਼ੀ ਨੂੰ ਸਜ਼ਾ ਦਿਤੇ ਜਾਣ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਉਥੇ ਹੀ ਮ੍ਰਿਤਕ ਦੀ ਬੇਟੀ ਵੱਲੋਂ ਵੀ ਦੱਸਿਆ ਗਿਆ ਹੈ ਕਿ ਉਸਦੇ ਪਿਤਾ ਵੱਲੋਂ ਅਕਸਰ ਉਸ ਦੀ ਮਾਂ ਨਾਲ ਕੁੱਟਮਾਰ ਕੀਤੀ ਜਾਂਦੀ ਸੀ। ਅਤੇ ਉਸ ਵੱਲੋਂ ਪਹਿਲਾਂ ਵੀ ਕੋਠੇ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।