ਪੰਜਾਬ ਚ ਇਥੇ ਖੌਫਨਾਕ ਹਾਦਸੇ ਚ ਹੋਈਆਂ 3 ਮੌਤਾਂ ਅਤੇ ਕਈ ਜਖਮੀ

ਆਈ ਤਾਜ਼ਾ ਵੱਡੀ ਖਬਰ 

ਵਾਹਨ ਚਲਾਉਂਦੇ ਸਮੇਂ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਵਾਪਰ ਰਹੇ ਸੜਕ ਹਾਦਸਿਆਂ ਦੇ ਸ਼ਿਕਾਰ ਹੋਣਾ ਪੈ ਜਾਂਦਾ ਹੈ ਅਤੇ ਇਹਨਾਂ ਹਾਦਸਿਆ ਦੇ ਸ਼ਿਕਾਰ ਹੋਣ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਸੜਕੀ ਆਵਾਜਾਈ ਮਤਰਾਲਾ ਵੱਲੋਂ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਵਾਹਨ ਚਾਲਕਾਂ ਨੂੰ ਵੀ ਆਪਣੀ ਸੁਰੱਖਿਆ ਨੂੰ ਦੇਖਦੇ ਹੋਏ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉਥੇ ਹੀ ਲੋਕਾਂ ਵੱਲੋਂ ਅਣਗਹਿਲੀ ਵਰਤ ਲਈ ਜਾਂਦੀ ਹੈ ਅਤੇ ਅੱਗੇ ਵਧਣ ਦੀ ਕਾਹਲ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਕੁੱਝ ਸਾਹਮਣੇ ਵਾਲੇ ਦੀ ਅਣਗਹਿਲੀ ਕਾਰਨ ਵਾਪਰਦੇ ਹਨ ਅਤੇ ਬੇਕਸੂਰਾਂ ਨੂੰ ਵੀ ਇਨ੍ਹਾਂ ਦੇ ਸ਼ਿਕਾਰ ਹੋਣਾ ਪੈਂਦਾ ਹੈ।

ਪੰਜਾਬ ਵਿੱਚ ਆਏ ਦਿਨ ਹੀ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ। ਹੁਣ ਇਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਤਿੰਨ ਮੌਤਾਂ ਹੋਣ ਅਤੇ ਕਈਆਂ ਦੇ ਜਖ਼ਮੀ ਹੋਣ ਕਾਰਨ ਹਾਹਾਕਾਰ ਮਚ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਿਰੋਜ਼ਪੁਰ ਮੋਗਾ ਰਾਸ਼ਟਰੀ ਮਾਰਗ ਉਪਰ ਪੈਂਦੇ ਪਿੰਡ ਹਕੂਮਤ ਸਿੰਘ ਵਾਲਾ ਦੇ ਨਜ਼ਦੀਕ ਤੋਂ ਸਾਹਮਣੇ ਆਈ ਹੈ। ਜਿੱਥੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਅਤੇ ਤਿੰਨ ਜਣੇ ਗੰਭੀਰ ਜ਼ਖਮੀ ਹੋਏ ਹਨ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਇਨੋਵਾ ਕਾਰ ਅਤੇ ਇਕ ਆਟੋ ਦੀ ਆਹਮੋ ਸਾਹਮਣੇ ਭਿਆਨਕ ਟੱਕਰ ਹੋ ਗਈ। ਦੱਸਿਆ ਗਿਆ ਹੈ ਕਿ ਆਟੋ ਵਿਚ ਸਵਾਰ ਨਿਰਮਲ ਸਿੰਘ ਦਾ ਪਰਿਵਾਰ ਵਿਆਹ ਵਾਸਤੇ ਕਪੜੇ ਲੈਣ ਲਈ ਸ਼ਹਿਰ ਨੂੰ ਜਾ ਰਿਹਾ ਸੀ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਹਾਦਸੇ ਦੇ ਕਾਰਨ ਪਤੀ-ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ।

ਉਥੇ ਹੀ ਇਸ ਹਾਦਸੇ ਵਿਚ ਇਕ ਹੋਰ ਵਿਅਕਤੀ ਦੀ ਮੌਤ ਵੀ ਹੋਈ ਹੈ। ਜ਼ਖ਼ਮੀ ਵਿਚ ਵੀ ਇਕ ਔਰਤ ਅਤੇ ਦੋ ਬੱਚੇ ਸ਼ਾਮਲ ਹਨ ਜਿਨ੍ਹਾਂ ਨੂੰ ਗੰਭੀਰ ਹਾਲਤ ਦੇ ਚਲਦੇ ਹੋਏ ਉਨ੍ਹਾਂ ਸਭ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ਦੀ ਖਬਰ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।