Monday , June 27 2022

ਪੰਜਾਬ ਚ ਇਥੇ ਜੇਠ ਨੇ ਆਪਣੀ ਸਕੀ ਭਰਜਾਈ ਨੂੰ ਦਿੱਤੀ ਇਸ ਕਾਰਨ ਖੌਫਨਾਕ ਮੌਤ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਨਾਲ ਬਹੁਤ ਸਾਰੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਪੈਦਾ ਹੋ ਜਾਂਦਾ ਹੈ। ਪੰਜਾਬ ਵਿੱਚ ਜਿੱਥੇ ਸੂਬਾ ਸਰਕਾਰ ਵੱਲੋਂ ਬਹੁਤ ਸਾਰੀ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਦੀ ਜਾਨ ਅਤੇ ਮਾਲ ਦੀ ਰੱਖਿਆ ਕੀਤੀ ਜਾ ਸਕੇ ਉਥੇ ਹੀ ਸੂਬਾ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਵੀ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਜਿੱਥੇ ਸਰਹੱਦੀ ਖੇਤਰਾਂ ਵਿਚ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਲੋਕਾਂ ਵਿਚ ਡਰ ਵੇਖਿਆ ਜਾਂਦਾ ਹੈ ਉਥੇ ਹੀ ਕੁਝ ਪਰਵਾਰਾਂ ਵਿੱਚ ਵੀ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ, ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।

ਹੁਣ ਪੰਜਾਬ ਵਿੱਚ ਇੱਥੇ ਜੇਠ ਵੱਲੋਂ ਆਪਣੀ ਸਕੀ ਭਰਜਾਈ ਨੂੰ ਮੌਤ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਜੀਠਾ ਹਲਕੇ ਅਧੀਨ ਆਉਂਦੇ ਪਿੰਡ ਨੰਗਲ ਪਨੂੰਆ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਜੇਠ ਵੱਲੋਂ ਆਪਣੀ ਭਰਜਾਈ ਦੀ ਤੇਜ਼ਧਾਰ ਹਥਿਆਰਾਂ ਨਾਲ ਜੀਵਨ ਲੀਲਾ ਸਮਾਪਤ ਕਰ ਦਿੱਤੀ ਗਈ ਹੈ। ਇਸ ਸਾਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਪਤੀ ਮਨਜੀਤ ਸਿੰਘ ਪੁੱਤਰ ਬਲਦੇਵ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਸਦਾ ਵੱਡਾ ਭਰਾ ਕੁਲਦੀਪ ਸਿੰਘ ਅਕਸਰ ਹੀ ਜ਼ਮੀਨ ਜਾਇਦਾਦ ਦੀ ਵੰਡ ਨੂੰ ਲੈ ਕੇ ਉਨ੍ਹਾਂ ਦੇ ਨਾਲ ਝਗੜਾ ਕਰਦਾ ਆ ਰਿਹਾ ਸੀ।

ਬੀਤੇ ਕੱਲ੍ਹ ਜਦੋਂ ਉਹ ਆਪਣੇ ਇਲੈਕਟ੍ਰੀਸ਼ੀਅਨ ਦੇ ਕੰਮ ਉਪਰ ਗਏ ਹੋਏ ਸਨ, ਅਤੇ ਉਨ੍ਹਾਂ ਦੀ ਮਾਂ ਵੀ ਆਪਣੀ ਧੀ ਦੇ ਘਰ ਚਲੀ ਗਈ ਸੀ। ਘਰ ਵਿਚ ਪਿੱਛੇ ਉਸ ਦੀ ਪਤਨੀ ਅਮਨਦੀਪ ਕੌਰ ਅਤੇ ਉਸ ਦਾ ਬੇਟਾ ਅਤੇ ਵੱਡਾ ਭਰਾ ਘਰ ਵਿਚ ਮੌਜੂਦ ਸਨ। ਜਦੋਂ ਉਹ ਆਪਣੇ ਕੰਮ ਤੋਂ ਘਰ ਵਾਪਸ ਆਇਆ ਤਾਂ ਵੇਖਿਆ ਕਿ ਕਮਰੇ ਵਿਚ ਉਸਦੀ ਪਤਨੀ ਬੈਡ ਉਪਰ ਖੂਨ ਨਾਲ ਲੱਥ ਪੱਥ ਪਈ ਸੀ।

ਜਿਸ ਨੂੰ ਉਸ ਵੱਲੋਂ ਪਹਿਲਾਂ ਨਿੱਜੀ ਹਸਪਤਾਲ ਅਤੇ ਉਸ ਤੋਂ ਬਾਅਦ ਸਰਕਾਰੀ ਹਸਪਤਾਲ ਮਜੀਠਾ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੀੜਤ ਪਤੀ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਇਸ ਘਟਨਾ ਨੂੰ ਅੰਜਾਮ ਉਸ ਦੇ ਵੱਡੇ ਭਰਾ ਵੱਲੋਂ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।