ਪੰਜਾਬ ਚ ਇਥੇ ਜੇਲ ਚ ਸੁੱਟੀ ਗਈ ਗੇਂਦ ਚੋ ਜੋ ਨਿਕਲਿਆ ਸਾਰੇ ਰਹਿ ਗਏ ਹੈਰਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਏ ਦਿਨ ਕੁਝ ਨਾ ਕੁਝ ਅਜਿਹਾ ਸੁਣਨ ਨੂੰ ਮਿਲਦਾ ਰਹਿੰਦਾ ਹੈ ਜਿਸ ਕਾਰਨ ਸੁਣਨ ਵਾਲਿਆ ਦੇ ਹੋਸ਼ ਉੱਡ ਜਾਂਦੇ ਹਨ। ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਭਾਰਤ ਵਿਚ ਡਰੱਗਜ਼ ਦਾ ਮਾਮਲਾ ਗਰਮਾਇਆ ਹੋਇਆ ਹੈ, ਜਿਸ ਦੀ ਚਪੇਟ ਵਿੱਚ ਆਮ ਜਨਤਾ ਹੀ ਨਹੀਂ ਸਗੋਂ ਕਈ ਮਸ਼ਹੂਰ ਹਸਤੀਆਂ ਵੀ ਆ ਰਹੀਆਂ ਹਨ। ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਕਈ ਉਪਰਾਲਿਆਂ ਦੇ ਬਾਵਜੂਦ ਵੀ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸ ਕਾਰਨ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਇਸ ਦੀ ਗ੍ਰਿਫ਼ਤ ਵਿੱਚ ਆ ਚੁੱਕੇ ਹਨ ਅਤੇ ਉਹ ਇਸ ਤੋਂ ਬਾਹਰ ਕਦੀ ਨਹੀਂ ਨਿਕਲ ਸਕਦੇ, ਜਿਸ ਕਾਰਨ ਬਹੁਤ ਸਾਰੇ ਮਾਪਿਆਂ ਨੂੰ ਆਪਣੇ ਜੁਆਨ ਪੁੱਤ ਗਾਉਣੇ ਪੈਂਦੇ ਹਨ।

ਪੁਲਸ ਪ੍ਰਸ਼ਾਸਨ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ ਵੀ ਡਰੱਗਜ਼ ਦੀ ਸਪਲਾਈ ਪੰਜਾਬ ਵਿੱਚ ਬੰਦ ਨਹੀਂ ਹੋ ਰਹੀ ਅਤੇ ਨਾ ਹੀ ਇਨ੍ਹਾਂ ਨੂੰ ਖਰੀਦਣ ਵਾਲਿਆਂ ਤੇ ਠੱਲ ਪੈ ਰਹੀ ਹੈ। ਭਾਵੇਂ ਪੁਲਿਸ ਅਤੇ ਸਰਕਾਰ ਵੱਲੋਂ ਕਈ ਸਖ਼ਤ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਪਰ ਇਸ ਦੇ ਬਾਵਜੂਦ ਵੀ ਮੁਜਰਿਮ ਨਵੇਂ ਨਵੇਂ ਤਰੀਕਿਆਂ ਨਾਲ ਇਹਨਾਂ ਦੀ ਤਸਕਰੀ ਕਰਦੇ ਰਹਿੰਦੇ ਹਨ। ਪੁਲਿਸ ਵੱਲੋਂ ਛਾਪੇਮਾਰੀ ਅਤੇ ਨਾਕਿਆਂ ਦੌਰਾਨ ਕਈ ਨਸ਼ੇ ਬਰਾਮਦ ਕੀਤੇ ਜਾਂਦੇ ਹਨ ਪਰ ਅਜੇ ਵੀ ਪੂਰੀ ਤਰਾਂ ਨਾਲ ਪੁਲਿਸ ਇਸ ਨੂੰ ਖਤਮ ਨਹੀਂ ਕਰ ਪਾਈ ਹੈ।

ਫਿਰੋਜ਼ਪੁਰ ਤੋਂ ਇਕ ਅਜਿਹੀ ਘਟਨਾ ਦੀ ਜਾਣਕਾਰੀ ਮਿਲ ਰਹੀ ਹੈ, ਜਿੱਥੇ ਇਕ ਗੇਂਦ ਵਿੱਚ ਜੇਲ੍ਹ ਦੇ ਕੈਦੀਆਂ ਨੂੰ ਡਰੱਗ ਸਪਲਾਈ ਕਰਨ ਦੀ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਜੇਲ ਦੇ ਏ ਐਸ ਆਈ ਸ਼ਰਮਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਸੁਪਰਡੈਂਟ ਸਤਨਾਮ ਸਿੰਘ ਦੁਆਰਾ ਪੁਲਿਸ ਨੂੰ ਇੱਕ ਲਿਖਤੀ ਪੱਤਰ ਭੇਜਿਆ ਗਿਆ।

ਜਿਸ ਵਿੱਚ ਉਨ੍ਹਾਂ ਨੇ ਇਸ ਪੂਰੀ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਪਿਹਰ ਨੂੰ ਜਦ ਉਹ ਕਰਮਚਾਰੀਆਂ ਦੇ ਨਾਲ ਨਵੀਂ ਬੈਰਕ ਨੰਬਰ 6 ਦੇ ਨਜ਼ਦੀਕ ਤੋਂ ਲੰਘ ਰਹੇ ਸਨ ਤਾਂ ਅਚਾਨਕ ਹੀ ਉਨ੍ਹਾਂ ਦੇ ਪੈਰਾਂ ਵਿਚ ਬਾਹਰੋਂ ਇੱਕ ਗੇਂਦ ਆ ਕੇ ਡਿੱਗੀ। ਉਹਨਾਂ ਦੁਆਰਾ ਗੇਂਦ ਨੂੰ ਚੈੱਕ ਕਰਨ ਤੇ ਪਤਾ ਲੱਗਿਆ ਕਿ ਉਸ ਵਿਚ 38 ਗ੍ਰਾਮ ਅਫੀਮ ਸੀ, ਜਿਸ ਤੋਂ ਬਾਅਦ ਪੁਲਿਸ ਨੇ ਸਿਟੀ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।