Saturday , June 25 2022

ਪੰਜਾਬ ਚ ਇਥੇ ਨਹਿਰ ਚੋਂ ਲਾਸ਼ ਲੱਭਦਿਆਂ ਨੂੰ ਮਿਲ ਗਈਆਂ ਪਾਣੀ ਥੱਲਿਓਂ ਇਹ ਚੀਜਾਂ – ਮਚਿਆ ਹੜਕੰਪ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਚੌਕਸੀ ਵਧਾਈ ਜਾ ਰਹੀ ਹੈ। ਜਿੱਥੇ ਪੰਜਾਬ ਵਿੱਚ ਲੁੱਟ-ਖੋਹ ਚੋਰੀ ਠਗੀ ਅਤੇ ਧੋਖਾਧੜੀ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ ਉਥੇ ਹੀ ਨਸ਼ਾ ਤਸਕਰੀ ਅਤੇ ਹ-ਥਿਆਰਾਂ ਦੀ ਤਸਕਰੀ ਆਦਿ ਦੀਆਂ ਘਟਨਾਵਾਂ ਵੀ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ। ਜਿੱਥੇ ਕਈ ਵਾਰ ਅਜਿਹੀਆਂ ਘਟਨਾਵਾਂ ਅਚਾਨਕ ਹੀ ਵਾਪਰ ਜਾਂਦੀਆਂ ਹਨ ਜਿਸ ਨਾਲ ਉਨ੍ਹਾਂ ਇਲਾਕਿਆਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਭਾਜੜਾਂ ਪੈ ਜਾਂਦੀਆਂ ਹਨ।

ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ ਜਿਨ੍ਹਾਂ ਬਾਰੇ ਉਨ੍ਹਾਂ ਵੱਲੋਂ ਸੋਚਿਆ ਵੀ ਨਹੀਂ ਜਾ ਸਕਦਾ। ਹੁਣ ਪੰਜਾਬ ਵਿੱਚ ਨਹਿਰ ਵਿੱਚੋਂ ਲਾਸ਼ ਲੱਭਦਿਆ ਹੋਇਆ ਪਾਣੀ ਥੱਲੇ ਅਜਿਹੀਆਂ ਚੀਜ਼ਾਂ ਮਿਲੀਆਂ ਹਨ ਜਿਸ ਕਾਰਨ ਹੜਕੰਪ ਮਚ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਮਾਣਾ ਤੋਂ ਸਾਹਮਣੇ ਆਈ ਹੈ ਜਿੱਥੇ ਸਮਾਣਾ ਤੋਂ ਲੰਘਦੀ ਇਕ ਭਾਖੜਾ ਨਹਿਰ ਵਿੱਚੋਂ ਨਜਾਇਜ਼ ਹ-ਥਿ-ਆ-ਰਾਂ ਦਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ।

ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਪੰਦਰਾ ਦਿਨ ਪਹਿਲਾਂ ਇਕ ਵਿਅਕਤੀ ਦੀ ਨਹਿਰ ਵਿੱਚ ਡੁੱਬਣ ਤੋਂ ਬਾਅਦ ਗੋਤਾਖੋਰਾਂ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਉਸ ਸਮੇਂ ਨਹਿਰ ਦੇ ਹੇਠਲੇ ਹਿੱਸੇ ਵਿੱਚ ਗੋਤਾਖੋਰ ਟੀਮ ਦੇ ਮੁਖੀ ਸ਼ੰਕਰ ਭਾਰਦਵਾਜ ਨੇ ਦੱਸਿਆ ਕਿ ਉਹ ਵੇਖ ਕੇ ਹੈਰਾਨ ਰਹਿ ਗਏ ਜਿੱਥੇ ਭਾਰੀ ਮਾਤਰਾ ਵਿੱਚ ਹਥਿਆਰਾ ਨੂੰ ਜਿੱਥੇ ਵੇਖਿਆ ਗਿਆ ਜਿਸ ਦੀ ਸੂਚਨਾ ਤੁਰੰਤ ਹੀ ਡੀਐਸਪੀ ਸਮਾਣਾ ਜਸਵਿੰਦਰ ਸਿੰਘ ਨੂੰ ਦਿੱਤੀ ਗਈ ਜਿਨ੍ਹਾਂ ਵੱਲੋਂ ਆਪਣੀ ਪੁਲਸ ਪਾਰਟੀ ਸਮੇਤ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ।

ਉਥੇ ਹੀ ਪੁਲਸ ਪਾਰਟੀ ਵੱਲੋਂ ਇਸ ਹ-ਥਿ-ਆ-ਰਾਂ ਦੇ ਜ਼ਖੀਰੇ ਨੂੰ ਬਰਾਮਦ ਕੀਤਾ ਗਿਆ ਹੈ ਅਤੇ ਕੁਝ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਕਈ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਭਾਖੜਾ ਨਹਿਰ ਵਿੱਚੋਂ ਹਥਿਆਰਾਂ ਨੂੰ ਬਾਹਰ ਕੱਢਣ ਦੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਪਟਿਆਲਾ ਵੱਲੋਂ ਦੱਸਿਆ ਗਿਆ ਹੈ ਬਰਾਮਦ ਕੀਤੇ ਗਏ ਇਨ੍ਹਾਂ ਹਥਿਆਰਾਂ ਵਿੱਚ 46 ਜ਼ਿੰਦਾ ਕਾਰਤੂਸ, ਇੱਕ ਕੱਟੀ ਹੋਈ ਹੱਥ ਕੜੀ, ਦੋ ਰਾਕਟ ਲਾਂਚਰ, ਇਕ ਪੁਰਾਣੀ ਗੰਨ, ਤਿਨ ਏਅਰ ਪਿਸਤੌਲ ਬਰਾਮਦ ਕੀਤੇ ਗਏ ਹਨ।