Monday , June 27 2022

ਪੰਜਾਬ ਚ ਇਥੇ ਪ੍ਰਧਾਨ ਮੰਤਰੀ ਮੋਦੀ ਬਾਰੇ ਹੋਈ ਅਜਿਹੀ ਕਲੋਲ ਦਿੱਲੀ ਤੱਕ ਹੋ ਰਹੀ ਚਰਚਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿੱਥੇ ਕੇਂਦਰ ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾਂਦਾ ਹੈ। ਉੱਥੇ ਹੀ ਸਰਕਾਰ ਵੱਲੋਂ ਆਖਿਆ ਜਾਂਦਾ ਹੈ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਐਲਾਨ ਕੀਤਾ ਗਿਆ ਹੈ। ਪਰ ਉੱਥੇ ਹੀ ਬਹੁਤ ਸਾਰੀਆਂ ਯੋਜਨਾਵਾਂ ਦਾ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਜਾਂਦਾ ਹੈ। ਇਸ ਰਾਹੀਂ ਕੇਂਦਰ ਸਰਕਾਰ ਵੱਲੋਂ 3 ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਤੇ ਆਖਿਆ ਗਿਆ ਸੀ ਕਿ ਇਹ ਤਿੰਨ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਣਗੇ ਅਤੇ ਇਸ ਨਾਲ ਕਿਸਾਨਾਂ ਦੀ ਆਮਦਨ 2022 ਤਕ ਦੁੱਗਣੀ ਹੋ ਜਾਵੇਗੀ। ਪਰ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸਿਆ ਗਿਆ ਸੀ ਅਤੇ ਕਿਸਾਨਾਂ ਲਈ ਖੇਤੀ ਕਾਨੂੰਨ ਹਾਨੀਕਾਰਕ ਸਾਬਤ ਹੋਏ ਹਨ।

ਜਿਸਦੇ ਚਲਦੇ ਹੋਏ ਦੇਸ਼ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਗਿਆ। ਜਿਸ ਲਈ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਪਿਛਲੇ ਸਾਲ ਤੋਂ ਹੀ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਅੱਛੇ ਦਿਨ ਲਿਆਉਣ ਦਾ ਭਰੋਸਾ ਦੁਆਇਆ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਨਰਿੰਦਰ ਮੋਦੀ ਬਾਰੇ ਅਜਿਹੀ ਕਲੋਲ ਹੋਈ ਹੈ ਕਿ ਜਿਸ ਦੀ ਦਿੱਲੀ ਤੱਕ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਤੋਂ ਸਾਹਮਣੇ ਆਈ ਹੈ।

ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਅੱਛੇ ਦਿਨ ਲਿਆਉਣ ਦੇ ਕੀਤੇ ਜਾਂਦੇ ਵਾਅਦੇ ਨੂੰ ਵੇਖਿਆ ਗਿਆ ਹੈ ਅਤੇ ਦਸਿਆ ਗਿਆ ਹੈ ਕਿ ਮੋਦੀ ਸਰਕਾਰ ਅਜਿਹੇ ਮਾਮਲਿਆਂ ਵਿੱਚ ਹਰ ਪਾਸੇ ਫੇਲ ਸਾਬਤ ਹੋ ਰਹੀ ਹੈ। ਇਸ ਦਾ ਖੁਲਾਸਾ ਬਠਿੰਡਾ ਵਿੱਚ ਲਾਈਨਪਾਰ ਇਲਾਕੇ ਦੀ ਸੰਘਰਸ਼ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਨਰਿੰਦਰ ਮੋਦੀ ਵੱਲੋਂ ਲਿਆਂਦੇ ਹੋਏ ਅੱਛੇ ਦਿਨਾਂ ਨੂੰ ਵੇਖਣ ਲਈ ਕਰੇਨ ਤੇ ਚੜ੍ਹਕੇ ਦੂਰਬੀਨ ਦੀ ਮਦਦ ਨਾਲ ਅੱਛੇ ਦਿਨ ਲੱਭੇ ਹਨ।

ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਤੇ ਵਿਅੰਗਮਈ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਬੇਰੁਜ਼ਗਾਰੀ ਅਤੇ ਮਹਿੰਗਾਈ ਦੀ ਮਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਂਦਰ ਸਰਕਾਰ ਦੇ ਕਾਰਨ ਦੇਸ਼ ਦੇ ਲੋਕਾਂ ਵੱਲੋਂ ਕੋਈ ਵੀ ਅੱਛੇ ਦਿਨ ਨਹੀਂ ਦੇਖਿਆ ਗਿਆ ਅਤੇ ਸੂਬਾ ਸਰਕਾਰ ਦੇ ਆਪਸੀ ਕਲੇਸ਼ ਦੇ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਸਰਕਾਰਾਂ ਨੂੰ ਲੋਕਾਂ ਨੂੰ ਰਾਹਤ ਦੇਣ ਵਾਸਤੇ ਮਹਿੰਗਾਈ ਅਤੇ ਹੋਰ ਸਮੱਸਿਆਵਾਂ ਉੱਪਰ ਕਾਬੂ ਪਾਉਣਾ ਚਾਹੀਦਾ ਹੈ, ਜਿਸ ਸਦਕਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕੇ।