Sunday , June 26 2022

ਪੰਜਾਬ ਚ ਇਥੇ ਮਚਿਆ ਫੜਦੌਲ – ਵੋਟਾਂ ਮੰਗਣ ਗਏ ਇਸ ਵਿਧਾਇਕ ਨੂੰ ਲੋਕਾਂ ਨੇ ਪੁੱਠੇ ਪੈਰੀਂ ਵਾਪਸ ਮੋੜਿਆ

ਆਈ ਤਾਜ਼ਾ ਵੱਡੀ ਖਬਰ 

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਾਰੀਆਂ ਹੀ ਸਿਆਸੀ ਪਾਰਟੀਆਂ ਕਾਫੀ ਸਰਗਰਮ ਹਨ । ਸਿਆਸੀ ਲੀਡਰ ਵੱਖ ਵੱਖ ਤਰ੍ਹਾਂ ਦੇ ਨਾਲ ਲੋਕਾਂ ਨੂੰ ਭਰਮਾਉਣ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ ਤਾਂ ਜੋ ਇਨ੍ਹਾਂ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਜਾ ਸਕੇ। ਹਾਲਾਂਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਪੰਜਾਬ ਭਰ ਦੇ ਵਿੱਚ ਸਿਆਸੀ ਪਾਰਟੀਆਂ ਨੂੰ ਪੰਦਰਾਂ ਜਨਵਰੀ ਤਕ ਹਰ ਤਰ੍ਹਾਂ ਦੇ ਪ੍ਰਚਾਰ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ । ਪਰ ਇਨ੍ਹਾਂ ਚੋਣਾਂ ਦੇ ਐਲਾਨ ਤੋਂ ਬਾਅਦ ਹੁਣ ਕਈ ਸਿਆਸੀ ਲੀਡਰਾਂ ਦਾ ਵਿਰੋਧ ਵੀ ਸ਼ੁਰੂ ਹੋ ਚੁੱਕਿਆ ਹੈ । ਜਿਸ ਦੇ ਚਲਦੇ ਆਮ ਜਨਤਾ ਦੇ ਵੱਲੋਂ ਲੀਡਰਾਂ ਤੇ ਵਿਧਾਇਕਾਂ ਦੇ ਵਲੋ ਕੀਤੇ ਵਾਅਦਿਆਂ ਨੂੰ ਲੈ ਕੇ ਤੇ ਉਨ੍ਹਾਂ ਦੇ ਕੀਤੇ ਕੰਮਾਂ ਨੂੰ ਲੈ ਕੇ ਉਨ੍ਹਾਂ ਨੂੰ ਘੇਰ ਕੇ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ ।

ਅਜਿਹੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ ਇਕ ਕਾਂਗਰਸੀ ਵਿਧਾਇਕ ਨੂੰ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਫਾਜ਼ਿਲਕਾ ਦੇ ਪਿੰਡ ਬਹਿਕ ਖਾਸ ਚ ਕੱਲ੍ਹ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਉਸ ਸਮੇਂ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦ ਉਹ ਚੋਣ ਪ੍ਰਚਾਰ ਕਰਨ ਲਈ ਜਾ ਰਹੇ ਸਨ । ਉਸੇ ਸਮੇਂ ਲੋਕਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ।

ਮੌਕੇ ਤੇ ਗੱਡੀ ਵਿੱਚੋਂ ਦਵਿੰਦਰ ਘੁਬਾਇਆ ਦੇ ਪੀ ਏ ਨੇ ਲੋਕਾਂ ਨਾਲ ਗੱਲਬਾਤ ਕੀਤੀ ਪਰ ਲੋਕਾਂ ਨੇ ਉਸ ਦੀ ਇਕ ਨਹੀਂ ਸੁਣੀ ਤੇ ਲੋਕ ਤੱਕ ਲਗਾਤਾਰ ਨਾਅਰੇਬਾਜ਼ੀ ਕਰਦੇ ਹੋਏ ਨਜ਼ਰ ਆਏ । ਇਸ ਵਿਰੋਧ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਦੇ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਦਵਿੰਦਰ ਸਿੰਘ ਘੁਬਾਇਆ ਦੀ ਗੱਡੀ ਸਾਹਮਣੇ ਖੜ੍ਹੇ ਹੋ ਕੇ ਲਗਾਤਾਰ ਨਾਅਰੇਬਾਜ਼ੀ ਕਰਦੇ ਨਜ਼ਰ ਆ ਰਹੇ ਹਨ ।

ਇਸ ਦੌਰਾਨ ਨਾਅਰੇਬਾਜ਼ੀ ਕਰਦਾ ਹੈ ਇੱਕ ਨੌਜਵਾਨ ਇਹ ਵੀ ਨਜ਼ਰ ਆ ਰਿਹਾ ਸੀ ਕਿ ਦਵਿੰਦਰ ਸਿੰਘ ਘੁਬਾਇਆ ਨੇ ਉਨ੍ਹਾਂ ਦੇ ਪਿੰਡ ਵਿਚ ਨਿਰੇਗਾ ਦੇ ਕੰਮਾਂ ਵਿੱਚ ਵੱਡੀ ਰੁਕਾਵਟ ਪਾਈ ਹੈ । ਜ਼ਿਕਰਯੋਗ ਹੈ ਕਿ ਲੋਕ ਲਗਾਤਾਰ ਦਵਿੰਦਰ ਸਿੰਘ ਘੁਬਾਇਆ ਦਾ ਵਿਰੋਧ ਕਰ ਰਹੇ ਸਨ, ਪਰ ਉਹ ਆਪਣੀ ਗੱਡੀ ਚੋਂ ਬਾਹਰ ਨਹੀਂ ਨਿਕਲੇ ।