Thursday , August 5 2021

ਪੰਜਾਬ ਚ ਇਥੇ ਮਚੀ ਭਾਰੀ ਤਬਾਹੀ ਹੋਇਆ ਇਸ ਤਰਾਂ ਮੌਤ ਦਾ ਤਾਂਡਵ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਕ ਤੋਂ ਬਾਅਦ ਇਕ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜੋ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਕਰਦੀਆਂ ਹਨ। ਕੁਝ ਹਾਦਸੇ ਜਾਣੇ ਅਣਜਾਣੇ ਵਿਚ ਹੋ ਜਾਂਦੇ ਹਨ ਜਿਸ ਨਾਲ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆ ਹਨ। ਜਿੱਥੇ ਬਹੁਤ ਸਾਰੇ ਲੋਕ ਸੜਕ ਹਾਦਸਿਆ, ਬਿਮਾਰੀਆਂ ਦੀ ਚਪੇਟ ਵਿੱਚ ਆਉਣ ਨਾਲ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਂਦੇ ਹਨ ਉਥੇ ਹੀ ਸਾਹਮਣੇ ਆਉਣ ਵਾਲੇ ਬਹੁਤ ਸਾਰੇ ਹਾਦਸੇ ਲੋਕਾਂ ਦੀ ਮੌਤ ਦਾ ਕਾਰਨ ਬਣਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਜਿੱਥੇ ਲੋਕਾਂ ਦੀ ਸੁਰੱਖਿਆ ਲਈ ਹਰ ਜਗਾ ਤੇ ਇੰਤਜਾਮ ਕੀਤੇ ਜਾਂਦੇ ਹਨ। ਉਥੇ ਹੀ ਉਹ ਕੰਮ ਉਨ੍ਹਾਂ ਦੀ ਜ਼ਿੰਦਗੀ ਖਤਮ ਹੋਣ ਦੀ ਵਜਾ ਬਣ ਜਾਂਦੇ ਹਨ।

ਹੁਣ ਪੰਜਾਬ ਵਿੱਚ ਇੱਥੇ ਮਚੀ ਭਾਰੀ ਤਬਾਹੀ ਕਾਰਨ ਮੌਤ ਦਾ ਤਾਂਡਵ ਹੋਇਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਾਨਸਾ ਸ਼ਹਿਰ ਦੇ ਇਕ ਪੈਟਰੋਲ ਪੰਪ ਤੋਂ ਸਾਹਮਣੇ ਆਈ ਹੈ ਜਿੱਥੇ ਇਸ ਹਾਦਸੇ ਵਿਚ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਸਟੈਂਡ ਦੇ ਨਜ਼ਦੀਕ ਜਗਦੀਸ਼ ਆਇਲ ਕੰਪਨੀ ਦੇ ਪੈਟਰੋਲ ਪੰਪ ਤੇ ਹਰਿਆਣਾ ਦੇ ਨੰਬਰ ਦੀਆਂ ਦੋ ਗੱਡੀਆਂ ਤੇਲ ਪਵਾਉਣ ਲਈ ਆਈਆਂ ਸਨ। ਜਿੱਥੇ ਅਲਟੋ ਕਾਰ ਵਿੱਚ ਪੰਪ ਤੇ ਸੀ ਐਨ ਜੀ ਗੈਸ ਆਲਟੋ ਕਾਰ ਦੀ ਟੈਂਕੀ ਵਿਚ ਪਾਉਂਦੇ ਸਮੇਂ ਬਲਾਸਟ ਹੋ ਗਿਆ।

ਇਹ ਹਾਦਸਾ ਇੰਨਾ ਭਿਆਨਕ ਸੀ ਕੇ ਪਿੱਛੇ ਖੜ੍ਹੀ ਦੂਜੀ ਅਲਟੋ ਕਾਰ ਨੂੰ ਵੀ ਇਸ ਨੇ ਆਪਣੀ ਚਪੇਟ ਵਿਚ ਲੈ ਲਿਆ। ਇਸ ਹਾਦਸੇ ਵਿਚ ਜਿਥੇ ਪੈਟਰੋਲ ਪੰਪ ਦਾ ਕਰਿੰਦਾ ਖੂਨ ਨਾਲ ਲੱਥ-ਪੱਥ ਹੋ ਗਿਆ ਉਥੇ ਹੀ ਦੋਹਾਂ ਗੱਡੀਆਂ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿਚ ਹੋਏ ਨੁਕਸਾਨ ਦਾ ਅਜੇ ਤੱਕ ਕੋਈ ਵੀ ਅੰਦਾਜ਼ਾ ਨਹੀਂ ਲਗਾਇਆ ਗਿਆ ਹੈ। ਇਸ ਹਾਦਸੇ ਵਿਚ ਜਿੱਥੇ ਪੈਟਰੋਲ ਪੰਪ ਦੇ ਕਰਿੰਦੇ ਬਿਕਰਮ ਸਿੰਘ , ਤੋਂ ਇਲਾਵਾ ਕਾਰ ਵਿੱਚ ਸਵਾਰ ਦੋ ਵਿਅਕਤੀ ਸ਼ਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਚਕੇਰੀਆਂ, ਅਤੇ ਕਰਮ ਵਿੱਚ ਸਿੰਘ ਪੁੱਤਰ ਲਖਮੀਰ ਸਿੰਘ ਵਾਸੀ ਲਖਮੀਰਵਾਲਾ ਜ਼ਖਮੀ ਹੋ ਗਏ ਸਨ।

ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਸੀ ਜਿੱਥੇ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਉਥੇ ਹੀ ਹਸਪਤਾਲ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਤੇ ਦੋ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।