Thursday , June 30 2022

ਪੰਜਾਬ ਚ ਇਥੇ ਮੁੰਡੇ ਨੂੰ ਇਸ ਕਾਰਨ ਮਾਰ ਕੇ ਜਮੀਨ ਚ ਦੱਬ ਦਿੱਤਾ ਫਿਰ ਏਦਾਂ ਲਗਿਆ ਪੁਲਸ ਨੇ ਪਤਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਹਰ ਇੱਕ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਤੰਦਰੁਸਤੀ ਵਾਸਤੇ ਬਹੁਤ ਕੁਝ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਪਰਵਰਿਸ਼ ਵੀ ਬਹੁਤ ਚੰਗੀ ਤਰਾਂ ਕੀਤੀ ਜਾਂਦੀ ਹੈ। ਹਰ ਮਾਂ-ਬਾਪ ਆਪਣੇ ਬੱਚਿਆਂ ਦੀ ਖੁਸ਼ੀ ਲਈ ਸਭ ਕੁਝ ਕਰਨ ਲਈ ਤਿਆਰ ਰਹਿੰਦਾ ਹੈ ਅਤੇ ਆਪਣੀਆਂ ਖੁਸ਼ੀਆਂ ਵੀ ਆਪਣੇ ਬੱਚਿਆਂ ਦੀ ਖੁਸ਼ੀ ਲਈ ਕੁਰਬਾਨ ਕਰ ਦਿੰਦੇ ਹਨ। ਜਿਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਲਈ ਉਨ੍ਹਾਂ ਦੇ ਭਵਿੱਖ ਨੂੰ ਦੇਖਦੇ ਹੋਏ ਕਈ ਫੈਸਲੇ ਲਏ ਜਾਂਦੇ ਹਨ। ਉਥੇ ਹੀ ਬੱਚਿਆਂ ਵੱਲੋਂ ਜਵਾਨੀ ਦੇ ਦੌਰ ਵਿੱਚ ਕੀਤੀਆਂ ਗਈਆਂ ਗਲਤੀਆਂ ਦਾ ਖਮਿਆਜਾ ਪਰਿਵਾਰਾਂ ਨੂੰ ਭੁਗਤਣਾ ਪੈ ਜਾਂਦਾ ਹੈ । ਜਿੱਥੇ ਨੌਜਵਾਨਾਂ ਵੱਲੋਂ ਅਪਰਾਧਿਕ ਜਗਤ ਵਿੱਚ ਪੈ ਕੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ, ਜਿਸ ਨਾਲ ਕਈ ਘਰਾਂ ਦੇ ਚਿਰਾਗ਼ ਵੀ ਹਮੇਸ਼ਾਂ ਲਈ ਬੁਝ ਜਾਂਦੇ ਹਨ।

ਹੁਣ ਪੰਜਾਬ ਵਿੱਚ ਇੱਥੇ ਮੁੰਡੇ ਨੂੰ ਇਸ ਕਾਰਨ ਮਾਰ ਕੇ ਜ਼ਮੀਨ ਵਿਚ ਦਬਾ ਦਿਤਾ, ਇਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਦੋ ਦੋਸ਼ੀਆਂ ਵੱਲੋਂ ਇਕ 18 ਸਾਲਾਂ ਦੇ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਜ਼ਮੀਨ ਵਿਚ ਦਬਾ ਦਿਤਾ ਗਿਆ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਨਿਊ ਸਿਮਲਾ ਪੂਰੀ ਕਲੋਨੀ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਤੁਸ਼ਾਰ ਦੇ ਪਿਤਾ ਵਰਿੰਦਰ ਕੁਮਾਰ ਵੱਲੋ ਆਪਣੇ ਪੁੱਤਰ ਦੇ ਲਾਪਤਾ ਹੋਣ ਦੀ ਸ਼ਿਕਾਇਤ ਪੁਲਿਸ ਸਟੇਸ਼ਨ ਵਿਚ ਕੀਤੀ ਗਈ।

ਜੇਕਰ ਆਪਣੇ ਘਰ ਤੋਂ ਮੋਟਰਸਾਈਕਲ ਤੇ ਗਿਆ ਸੀ ਪਰ ਘਰ ਵਾਪਸ ਨਹੀਂ ਪਰਤਿਆ। ਪੁਲਿਸ ਵੱਲੋਂ ਜਦੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਉਸ ਦੇ ਮੋਬਾਇਲ ਦੀ ਡਿਟੇਲ ਵੇਖਣ ਤੇ ਪਤਾ ਲੱਗਿਆ ਕਿ ਉਸ ਵੱਲੋਂ ਰੋਬਿਨ ਸਿੰਘ ਅਤੇ ਕੁਲਵਿੰਦਰ ਦੇ ਨਾਲ ਗੱਲਬਾਤ ਕੀਤੀ ਗਈ ਸੀ। ਪੁਲਿਸ ਵੱਲੋਂ ਜਦੋਂ ਦੋਹਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਆਪਣਾ ਜੁਰਮ ਕਬੂਲ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਕ ਲੜਕੀ ਦੀ ਦੋਸਤੀ ਪਹਿਲਾਂ ਰੋਬਿਨ ਨਾਲ ਸੀ। ਜਿਨ੍ਹਾਂ ਦਾ ਬ੍ਰੇਕਅੱਪ ਹੋਣ ਤੋਂ ਬਾਅਦ ਉਸ ਲੜਕੀ ਦੀ ਦੋਸਤੀ ਤੁਸ਼ਾਰ ਨਾਲ ਹੋ ਗਈ।

ਜਿਸ ਕਾਰਨ ਤੁਸ਼ਾਰ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਜ਼ਮੀਨ ਵਿੱਚ ਦੱਬ ਦਿੱਤਾ ਗਿਆ। ਜਿਸ ਦੀ ਲਾਸ਼ ਹੋਣ ਪਿੰਡ ਕਨੈਚਾ ਦੀ ਜ਼ਮੀਨ ਵਿੱਚੋਂ ਕੱਢ ਕੇ ਸਿਵਲ ਹਸਪਤਾਲ ਦੀ ਮੌਰਚਰੀ ਵਿੱਚ ਰੱਖਿਆ ਗਿਆ ਹੈ ਅਤੇ ਇਸ ਘਟਨਾ ਦੀ ਜਾਣਕਾਰੀ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਨਹੀਂ ਦਿੱਤੀ ਗਈ ਹੈ।