Saturday , June 25 2022

ਪੰਜਾਬ ਚ ਇਥੇ ਰਾਤ 11:30 ਵਜੇ ਤੱਕ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਪੁਲਸ ਪ੍ਰਸ਼ਾਸਨ ਵੀ ਕਾਫੀ ਸਖ਼ਤ ਮੂਡ ਦੇ ਵਿਚ ਨਜ਼ਰ ਆ ਰਿਹਾ ਹੈ । ਵੱਖ ਵੱਖ ਥਾਵਾਂ ਤੇ ਪੁਲੀਸ ਦੇ ਵੱਲੋਂ ਨਾਕੇਬੰਦੀ ਕਰ ਕੇ ਫਲੈਗ ਮਾਰਚ ਕਰ ਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਕਾਰਜ ਕੀਤੇ ਜਾ ਰਹੇ ਹਨ । ਦੂਜੇ ਪਾਸੇ ਹੁਣ ਪੁਲੀਸ ਦੇ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਵੱਖ ਵੱਖ ਪਾਬੰਦੀਆਂ ਲਗਾਉਣ ਦੇ ਹੁਕਮ ਲੁਧਿਆਣਾ ਦੇ ਵਿੱਚ ਜਾਰੀ ਕਰ ਦਿੱਤੇ ਗਏ ਹਨ ਤੇ ਇਨ੍ਹਾਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਹੁਣ ਪੁਲੀਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਰਾਤ ਨੂੰ ਸਾਰੇ ਹੋਟਲ ਰੈਸਟੋਰੈਂਟ ਢਾਬੇ ਅਤੇ ਸ਼ਰਾਬ ਦੇ ਠੇਕੇ ਗਿਆਰਾਂ ਵਜੇ ਤੋਂ ਬਾਅਦ ਖੁੱਲ੍ਹੇ ਰਹਿਣ ਤੇ ਹੁਣ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ ।

ਜ਼ਿਕਰਯੋਗ ਹੈ ਕਿ ਆਮ ਲੋਕਾਂ ਦੇ ਹਿੱਤਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਅਤੇ ਆਮ ਜਨਤਾ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਲੁਧਿਆਣਾ ਕਮਿਸ਼ਨਰੇਟ ਨੇ ਇਲਾਕੇ ਅੰਦਰ ਲਾਈਵ ਸ਼ੋਆਂ ਦੌਰਾਨ ਉੱਚੀ ਆਵਾਜ਼ ਵਿੱਚ ਸਾਊਂਡ ਸਿਸਟਮ ਚਲਾਉਣ ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ ।

ਦੱਸਣਯੋਗ ਹੈ ਕਿ ਹਰ ਵਾਰ ਪੁਲੀਸ ਪ੍ਰਸ਼ਾਸਨ ਵੱਲੋਂ ਚੋਣਾਂ ਤੋਂ ਪਹਿਲਾਂ ਆਪਣੇ ਆਪਣੇ ਇਲਾਕੇ ਵਿਚ ਪਾਬੰਦੀਆਂ ਲਗਾਈਆਂ ਚਾਹੁੰਦੀਆਂ ਹਨ ਤਾਂ ਜੋ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਉਥੇ ਹੀ ਇਨ੍ਹਾਂ ਚੋਣਾਂ ਤੋਂ ਪਹਿਲਾਂ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ । ਇਕ ਪਾਸੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੁਲੀਸ ਸਖ਼ਤ ਮੂਡ ਵਿੱਚ ਨਜ਼ਰ ਆ ਰਹੀ ਅਤੇ ਦੂਜੇ ਪਾਸੇ ਛੱਬੀ ਜਨਵਰੀ ਨੂੰ ਲੈ ਕੇ ਵੀ ਪੁਲੀਸ ਪ੍ਰਸ਼ਾਸਨ ਵੱਲੋਂ ਵੱਖ ਵੱਖ ਥਾਵਾਂ ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ।

ਇਸੇ ਵਿਚਕਾਰ ਹੁਣ ਲੁਧਿਆਣਾ ਪੁਲੀਸ ਪ੍ਰਸ਼ਾਸਨ ਸਖ਼ਤ ਮੂਡ ਦੇ ਵਿੱਚ ਨਜ਼ਰ ਆ ਰਿਹਾ ਹੈ ਤੇ ਹੁਣ ਉਨ੍ਹਾਂ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸ਼ਰਾਬ ਦੇ ਠੇਕੇ ਰਾਤ ਦੇ ਗਿਆਰਾਂ ਵਜੇ ਅਤੇ ਹੋਰਾਂ ਥਾਂਵਾਂ ਜਿਵੇਂ ਹੋਟਲ ਅਤੇ ਰੈਸਟੋਰੈਂਟ ਰਾਤ ਦੇ ਸਾਢੇ ਗਿਆਰਾਂ ਵਜੇ ਤੋਂ ਬਾਅਦ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ।