Monday , April 19 2021

ਪੰਜਾਬ ਚ ਇਥੇ ਵਾਪਰਿਆ ਇਸ ਤਰਾਂ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ ,ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਦੇਸ਼ ਅੰਦਰ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਅਜਿਹੇ ਹਾਦਸੇ ਕੁਝ ਵਾਹਨ ਚਲਾਉਣ ਵਾਲੇ ਦੀ ਅਣਗਹਿਲੀ ਕਾਰਨ ਹੋ ਰਹੇ ਹਨ ਤੇ ਕੁਝ ਮੌਸਮ ਦੀ ਤਬਦੀਲੀ ਕਾਰਨ। ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਜ਼ਿਆਦਾ ਧੁੰਦ ਦੇ ਕਾਰਨ ਬਹੁਤ ਸਾਰੇ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਜਿਸ ਵਿੱਚ ਬਹੁਤ ਜ਼ਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ।ਇਸ ਸਾਲ ਦੇ ਪਹਿਲੇ 2 ਮਹੀਨੇ ਦੇ ਵਿਚ ਹੀ ਹੋਣ ਵਾਲੇ ਅਜਿਹੇ ਹਾਦਸਿਆਂ ਕਾਰਨ ਮੌ-ਤਾਂ ਨੂੰ ਵੇਖਦੇ ਹੋਏ ਲੋਕਾਂ ਵਿੱਚ ਸਹਿਮ ਦਾ ਮਾਹੌਲ ਦੇਖਿਆ ਜਾ ਸਕਦਾ ਹੈ।

ਭਿਆਨਕ ਸੜਕ ਹਾਦਸਿਆਂ ਕਾਰਨ ਹੋਈਆਂ ਮੌ-ਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਦੇ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਮੌਤ ਹੋਣ ਕਾਰਨ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤਹਿਸੀਲ ਕੰਪਲੈਕਸ ਨੇੜੇ ਨੂਰਪੁਰ ਬੇਦੀ ਗੜ੍ਹਸ਼ੰਕਰ ਰੋਡ ਤੋ ਸਾਹਮਣੇ ਆਈ ਹੈ। ਜਿੱਥੇ ਇਕ ਤੇਜ਼ ਰਫ਼ਤਾਰ ਕਾਰ ਅਤੇ ਟਰੈਕਟਰ ਦੀ ਟੱਕਰ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਦੁਕਾਨਦਾਰ ਰਾਤ ਦੇ 9 ਵਜੇ ਦੇ ਕਰੀਬ ਆਪਣੀ ਦੁਕਾਨ ਬੰਦ ਕਰਕੇ ਆਪਣੇ ਟਰੈਕਟਰ ਤੇ ਘਰ ਵਾਪਸ ਜਾ ਰਿਹਾ ਸੀ।

ਉਸ ਸਮੇਂ ਹੀ ਨੂਰਪੁਰਬੇਦੀ ਗੜ੍ਹਸ਼ੰਕਰ ਰੋਡ ਤੇ ਇਕ ਤੇਜ਼ ਰਫਤਾਰ ਕਾਰ ਇਸ ਟਰੈਕਟਰ ਨਾਲ ਟਕਰਾ ਗਈ। ਜਿਸ ਕਾਰਨ ਟਰੈਕਟਰ ਪਲਟ ਗਿਆ। ਇਸ ਹਾਦਸੇ ਵਿੱਚ ਟਰੈਕਟਰ ਚਾਲਕ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਰਿਹਾ। ਟਰੈਕਟਰ ਚਾਲਕ ਨੂੰ ਸਰਕਾਰੀ ਹਸਪਤਾਲ ਗੰਭੀਰ ਜ਼ਖਮੀ ਹਾਲਤ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ 38 ਸਾਲਾ ਪੁੱਤਰ ਚਰਨ ਦਾਸ ਵਾਸੀ ਪਿੰਡ ਸੈਣੀਮਾਜਰਾ ਥਾਣਾ ਨੁਰਪੁਰਬੇਦੀ ਵਜੋਂ ਹੋਈ ਹੈ।

ਮ੍ਰਿ-ਤ-ਕ ਨੌਜਵਾਨ ਇੱਕ ਕਾਰ ਮਕੈਨਿਕ ਸੀ ਅਤੇ ਆਪਣੀ ਦੁਕਾਨ ਬੰਦ ਕਰਕੇ ਆਪਣੇ ਟਰੈਕਟਰ ਤੇ ਘਰ ਜਾ ਰਿਹਾ ਸੀ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਦੇ ਏ ਐੱਸ ਆਈ ਇੰਦਰਪਾਲ ਸਿੰਘ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮ੍ਰਿ-ਤ-ਕ ਦੇ ਪਿਤਾ ਚਰਨ ਦਾਸ ਦੇ ਬਿਆਨਾਂ ਦੇ ਅਧਾਰ ਤੇ ਫਿਗੋ ਕਾਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਏ ਐਸ ਆਈ ਇੰਦਰਪਾਲ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਕਾਰ ਨੂੰ ਬਰਾਮਦ ਕਰ ਲਿਆ ਗਿਆ ਹੈ ਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ।