Monday , June 27 2022

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ , ਛਾਈ ਇਲਾਕੇ ਚ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਸੜਕ ਹਾਦਸਿਆਂ ਨੂੰ ਰੋਕਣ ਲਈ ਜਿੱਥੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਕਈ ਤਰਾਂ ਦੇ ਨਿਯਮ ਲਾਗੂ ਕੀਤੇ ਗਏ ਹਨ ਅਤੇ ਲੋਕਾਂ ਨੂੰ ਉਨਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਵਾਪਰਨ ਵਾਲੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਕਈ ਹਾਦਸਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਜਿਸ ਕਾਰਨ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਪੰਜਾਬ ਵਿੱਚ ਆਏ ਦਿਨ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਬੁਝ ਜਾਂਦੇ ਹਨ।

ਹੁਣ ਪੰਜਾਬ ਵਿੱਚ ਇਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਥੇ ਮੌਤਾ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਬਨੂੜ ਤੇਪਲਾ ਬਾਬਾ ਬੰਦਾ ਸਿੰਘ ਬਹਾਦਰ ਮਾਰਗ ਉਪਰ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਦੋ ਕਾਰਾਂ ਦੀ ਬੀਤੀ ਰਾਤ ਆਪਸ ਵਿਚ ਟੱਕਰ ਹੋਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਇਹ ਹਾਦਸਾ ਬੀਤੀ ਰਾਤ ਉਸ ਸਮੇਂ ਵਾਪਰਿਆ ਜਦੋਂ ਸ਼ੰਭੂ ਤੋ ਬਨੂੜ ਵੱਲ ਜਾ ਰਹੀ ਇਕ ਕਾਰ ਰਸਤੇ ਵਿੱਚ ਖਰਾਬ ਹੋ ਗਈ ਸੀ ਜਿਸ ਵਿੱਚ 2 ਨੌਜਵਾਨ ਮੌਜੂਦ ਸਨ।

ਉੱਥੇ ਹੀ ਖਰਾਬ ਕਾਰ ਨੂੰ ਜਿੱਥੇ ਪਿੰਡ ਖੇੜੀ ਗੁਰਨਾ ਨਜ਼ਦੀਕ ਖੜ੍ਹਾ ਕੀਤਾ ਗਿਆ। ਉੱਥੇ ਹੀ ਸਾਹਮਣੇ ਤੋਂ ਆ ਰਹੀ ਇੱਕ ਕਾਰ ਦੀ ਇਸ ਕਾਰ ਨਾਲ ਭਿਆਨਕ ਟੱਕਰ ਹੋ ਗਈ ਜਿਸ ਵਿਚ ਇਕ ਲੜਕੀ ਅਤੇ ਉਸ ਦੇ ਪਿਤਾ ਮੌਜੂਦ ਸਨ। ਦੱਸਿਆ ਗਿਆ ਹੈ ਕਿ ਇਹ ਕਾਰਾਂ ਦੀ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਦੋਹਾਂ ਕਾਰਾਂ ਦੇ ਪਰਖੱਚੇ ਉੱਡ ਗਏ। ਉੱਥੇ ਹੀ ਰਾਤ ਦਾ ਸਮਾਂ ਹੋਣ ਕਾਰਨ ਰਾਹਗੀਰਾਂ ਵੱਲੋਂ ਕਾਰ ਵਿੱਚ ਫਸੇ ਹੋਏ ਲੋਕਾਂ ਨੂੰ ਬਾਹਰ ਕੱਢਣ ਵਿੱਚ ਭਾਰੀ ਮੁਸ਼ੱਕਤ ਕਰਨੀ ਪਈ। ਜਿਸ ਤੋਂ ਬਾਅਦ ਹਸਪਤਾਲ ਜਾਣ ਤੇ ਦੋ ਨੌਜਵਾਨ ਨੂੰ ਹਸਪਤਾਲ ਵੱਲੋਂ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ।

ਉੱਥੇ ਹੀ ਇਸ ਹਾਦਸੇ ਵਿਚ ਜ਼ਖਮੀ ਹੋਏ ਪਿਉ ਅਤੇ ਧੀ ਨੂੰ ਚੰਡੀਗੜ੍ਹ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਾਇਆ ਗਿਆ ਹੈ। ਇਸ ਹਾਦਸੇ ਵਿਚ ਮ੍ਰਿਤਕਾਂ ਦੀ ਪਹਿਚਾਣ ਪਰਸ਼ਾਂਤ ਕੁਮਾਰ 31 ਸਾਲਾ ਪੁੱਤਰ ਸ੍ਰੀ ਸ਼ਿਵ ਕੁਮਾਰ ਨਿਵਾਸੀ ,ਪਾਉਂਟਾ ਸਾਹਿਬ ਹਿਮਾਚਲ ਪ੍ਰਦੇਸ਼ , ਅਤੇ ਦਵਿੰਦਰ ਕੁਮਾਰ 39 ਸਾਲਾ ਪੁੱਤਰ ਕਣਕ ਲਾਲ ਮੰਡਲ ਵਾਸੀ ਬਹਾਦਰਪੁਰ, ਬਿਹਾਰ ਵਜੋਂ ਹੋਈ ਹੈ। ਜਿਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ। ਉਥੇ ਹੀ ਜਖਮੀਆਂ ਦੀ ਪਹਿਚਾਣ ਸੁਭਾਸ਼ ਚੰਦਰਾ ਤੇ ਰੇਖਾ ਵਾਸੀ ਹਿਸਾਰ ਵਜੋਂ ਦੱਸੀ ਗਈ ਹੈ।