Thursday , June 30 2022

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਪਿਛਲੇ ਦੋ ਸਾਲਾਂ ਤੋਂ ਜਿੱਥੇ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਇਕ ਤੋਂ ਬਾਅਦ ਇਕ ਕੁਦਰਤੀ ਆਫਤਾਂ ਦੇ ਸਾਹਮਣੇ ਆਉਣ ਕਾਰਨ ਵੀ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਅਤੇ ਬਹੁਤ ਸਾਰੇ ਦੇਸ਼ਾਂ ਵਿਚ ਲੋਕਾਂ ਵਿਚਕਾਰ ਅਜੇ ਵੀ ਡਰ ਵੇਖਿਆ ਜਾ ਰਿਹਾ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ ਜਿਥੇ ਲੋਕਾਂ ਵੱਲੋਂ ਦੁਆ ਕੀਤੀ ਜਾ ਰਹੀ ਸੀ ਕਿ ਆਉਣ ਵਾਲਾ ਵਰਾ ਸਭ ਲੋਕਾਂ ਲਈ ਸੁਖ ਸ਼ਾਂਤੀ ਵਾਲਾ ਆਵੇ। ਉਥੇ ਹੀ ਸਾਹਮਣੇ ਆਉਣ ਵਾਲੇ ਵੱਖ ਵੱਖ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਇਹ ਨਵਾਂ ਵਰ੍ਹਾਂ ਬਹੁਤ ਸਾਰੇ ਪਰਵਾਰਾਂ ਵਿੱਚ ਨਵੇਂ ਸਾਲ ਦੀਆਂ ਖੁਸ਼ੀਆਂ ਨੂੰ ਗਮ ਵਿੱਚ ਤਬਦੀਲ ਕਰ ਰਿਹਾ ਹੈ।

ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਦੁਰਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਵਿੱਚ ਇਥੇ ਵਾਪਰਿਆ ਭਿਆਨਕ ਹਾਦਸਾ,ਜਿੱਥੇ ਹੋਈਆਂ ਮੌਤਾਂ, ਜਿਸ ਕਾਰਨ ਛਾਈ ਸੋਗ ਦੀ ਲਹਿਰ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਟਿਆਲਾ ਪਸਿਆਣਾ ਭਾਖੜਾ ਨਹਿਰ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਕਾਰ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਦੀ ਸੂਚਨਾ ਮਿਲਣ ਤੇ ਜਿਥੇ ਪੁਲਿਸ ਵੱਲੋਂ ਤੁਰੰਤ ਮੌਕੇ ਉਪਰ ਪਹੁੰਚ ਕੀਤੀ ਗਈ ਅਤੇ ਗੋਤਾਖੋਰਾਂ ਦੀ ਸਹਾਇਤਾ ਨਾਲ ਕਾਰ ਵਿੱਚ ਸਵਾਰ ਨਹਿਰ ਵਿਚ ਡਿੱਗੀਆ ਹੋਈਆ ਦੋ ਔਰਤਾਂ ਦੀਆਂ ਲਾਸ਼ਾਂ ਮਿਲੀਆਂ ਹਨ।

ਪੁਲੀਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਜਿੱਥੇ ਨਹਿਰ ਵਿਚੋ ਇਨ੍ਹਾਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਇਨ੍ਹਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਵੱਲੋਂ ਜਿਥੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਪਟਿਆਲਾ ਪੁਲਿਸ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਗੱਡੀ ਦਾ ਨੰਬਰ ਪੀਬੀ 35 ਆਰ 0047 ਦੱਸਿਆ ਗਿਆ ਹੈ। ਕਾਰ ਵਿਚ ਸਵਾਰ ਦੋ ਔਰਤਾਂ ਦੀਆਂ ਲਾਸ਼ਾਂ ਹੀ ਬਰਾਮਦ ਕੀਤੀਆਂ ਗਈਆਂ ਹਨ। ਉਥੇ ਹੀ ਬਾਕੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।