Thursday , August 5 2021

ਪੰਜਾਬ ਚ ਇਥੇ ਵਿਆਹਾਂ ਚ ਸ਼ਾਮਲ ਹੋਣ ਵਾਲਿਆਂ ਨੂੰ ਹੁਣ ਕਰਨਾ ਪਵੇਗਾ ਇਹ ਕੰਮ ਜਰੂਰੀ ਨਹੀਂ ਤਾਂ ਹੋਵੇਗੀ ਕਾਰਵਾਈ

ਆਈ ਤਾਜਾ ਵੱਡੀ ਖਬਰ

ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਵਿਸ਼ਵ ਵਿਚ ਪ੍ਰ-ਭਾ-ਵੀ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ ਮਹੀਨੇ ਤੋਂ ਲਗਾ ਤਾਰ ਕਰੋਨਾ ਕੇਸਾਂ ਵਿਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਸੂਬੇ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਆਏ ਦਿਨ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਫਿਰ ਤੋਂ ਚਿੰ-ਤਾ ਵਿੱਚ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਕਰੋਨਾ ਦੇ ਕੇ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ , ਉਨ੍ਹਾਂ 9 ਜ਼ਿਲ੍ਹਿਆਂ ਅੰਦਰ ਰਾਤ ਦਾ ਕਰਫਿਊ ਲਗਾਉਣ ਦਾ ਅਦੇਸ਼ ਜਾਰੀ ਕੀਤਾ ਗਿਆ ਹੈ।

ਜਿਸ ਦਾ ਸਮਾਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਜਾਰੀ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਇੱਥੇ ਵਿਆਹ ਤੇ ਸ਼ਾਮਲ ਹੋਣ ਵਾਲਿਆਂ ਨੂੰ ਹੁਣ ਕਰਨਾ ਪਵੇਗਾ ਇਹ ਜ਼ਰੂਰੀ ਕੰਮ ਨਹੀਂ ਤਾਂ ਹੋਵੇਗੀ ਕਾਰਵਾਈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ 9 ਜਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ।
ਉਥੇ ਹੀ ਲੋਕਾਂ ਦੇ ਇਕੱਠ ਨੂੰ ਦੇਖਦੇ ਹੋਏ ਨਵੇਂ ਦਿਸ਼ਾ ਨਿਰਦੇਸ਼ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ।

ਹੁਣ ਅੰਮ੍ਰਿਤਸਰ ਦੇ ਡੀਸੀ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਵਿਆਹ ਦੌਰਾਨ ਲੋਕਾਂ ਦੇ ਇਕੱਠ ਸਬੰਧੀ ਕੁਝ ਖਾਸ ਇਹ ਹਦਾਇਤਾਂ ਦਿੱਤੀਆਂ ਗਈਆਂ ਹਨ। ਵਿਆਹ ਸਮਾਗਮ ਵਿੱਚ ਸਾਰੇ ਲੋਕਾਂ ਦੀ ਚੈਕਿੰਗ ਕਰਨ ਦਾ ਅਧਿਕਾਰ ਵੀ ਪੁਲਸ ਪ੍ਰਸ਼ਾਸਨ ਨੂੰ ਦਿੱਤਾ ਗਿਆ ਹੈ। ਅਗਰ ਵਿਆਹ ਸਮਾਗਮਾਂ ਦੌਰਾਨ ਮੈਰਿਜ ਪੈਲਸ , ਰਿਜੋਰਟ ਤੇ ਇਸ ਤੋਂ ਇਲਾਵਾ ਰੈਸਟੋਰੈਂਟ ਵਿਚ ਵੀ ਕੋਈ ਵਿਅਕਤੀ ਜਾਰੀ ਕੀਤੇ ਗਏ ਆਦੇਸ਼ਾਂ ਦੀ ਉ-ਲੰ-ਘ-ਣਾ ਕਰਦਾ ਹੈ ਤਾਂ ਪੁਲਸ ਵੱਲੋਂ ਛਾਪੇਮਾਰੀ ਦੌਰਾਨ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ

ਦੇ ਆਦੇਸ਼ ਲਾਗੂ ਕੀਤੇ ਗਏ ਹਨ। ਕਿਉਂਕਿ ਇਨ੍ਹਾਂ ਜਗ੍ਹਾ ਤੇ ਕਿਸੇ ਵੀ ਸਮਾਗਮ ਵਿੱਚ ਸ਼ਾਮਲ ਹੋਣ ਵਾਲਾ ਵਿਅਕਤੀ ਆਪਣੇ ਪਰਿਵਾਰ ਨੂੰ ਵੀ ਕਰੋਨਾ ਦੀ ਚਪੇਟ ਵਿੱਚ ਲਿਆ ਸਕਦਾ ਹੈ। ਵਿਆਹ ਸਮਾਗਮਾਂ ਵਿਚ ਆਉਣ ਵਾਲੇ ਵਿਅਕਤੀ ਅਗਰ ਮਾਸਕ ਨਹੀਂ ਲਾਉਂਦੇ ਅਤੇ ਸੋਸ਼ਲ ਡਿਸਟੈਂਸਿੰਗ ਦੇ ਨਿਯਮ ਦਾ ਉ-ਲੰ-ਘ-ਣ ਕਰਦੇ ਹਨ ਤਾਂ ਵੀ ਜੁਰਮਾਨਾ ਕੀਤਾ ਜਾਵੇਗਾ। ਸੂਬੇ ਅੰਦਰ 100 ਇੰਡੋਰ ਜਾਂ 200 ਆਉਟਡੋਰ ਦੇ ਇਕੱਠ ਦੇ ਪ੍ਰਬੰਧਕਾਂ ਨੂੰ ਇਹ ਗੱਲ ਯਕੀਨੀ ਬਣਾਉਣੀ ਪਵੇਗੀ ਕਿ ਇੱਥੇ ਆਉਣ ਵਾਲਿਆਂ

ਦਾ 72 ਘੰਟੇ ਪਹਿਲਾਂ ਕੋਰੋਨਾ ਟੈਸਟ ਹੋਇਆ ਹੋਵੇ। ਵਿਆਹ ਦੇ ਇਕੱਠ ਵਿਚ ਸ਼ਾਮਲ ਹੋਣ ਵਾਲੇ ਵਿਅਕਤੀ ਨੇ ਕੋਰੋਨਾ ਦਾ ਟੀਕਾ ਲਗਾਇਆ ਹੋਵੇ ਅਤੇ ਉਸ ਕੋਲ ਇਸ ਦਾ ਸਬੂਤ ਹੋਵੇ। ਸਰਕਾਰ ਵੱਲੋਂ ਇਹ ਪਾਬੰਦੀਆਂ ਕਰੋਨਾ ਨੂੰ ਠੱ- ਲ੍ਹ ਪਾਉਣ ਲਈ ਲਗਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਆਦੇਸ਼ ਜਿਲ੍ਹੇ ਅੰਦਰ ਹੋਣ ਵਾਲੇ ਵਿਆਹ ਸਮਾਗਮ, ਧਾਰਮਿਕ ਸਮਾਗਮ, ਖੇਡ ਸਮਾਗਮ ਅਤੇ ਹੋਰ ਭੀੜ ਵਾਲੇ ਇਕੱਠਾ ਲਈ ਲਾਗੂ ਕੀਤੇ ਹਨ।