Thursday , June 30 2022

ਪੰਜਾਬ ਚ ਇਥੇ 100 ਤੋਂ ਜਿਆਦਾ ਵਿਦਿਆਰਥੀ ਆ ਗਏ ਪੌਜੇਟਿਵ – ਮਚਿਆ ਹੜਕੰਪ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਕਰੋਨਾ ਦੀ ਤੀਜੀ ਲਹਿਰ ਦੇ ਆਉਣ ਦੀ ਸ਼ੁਰੂਆਤ ਹੋ ਚੁੱਕੀ ਹੈ। ਜਿਥੇ ਲਗਾਤਾਰ ਪਹਿਲਾ ਵਿੱਦਿਅਕ ਅਦਾਰਿਆਂ ਦੇ ਵਿਚ ਸਕੂਲ ਕਾਲਜ ਕਰੋਨਾ ਦੀ ਚਪੇਟ ਵਿਚ ਆ ਰਹੇ ਸਨ। ਉਥੇ ਹੀ ਪਟਿਆਲਾ ਦੇ ਵਿਚ ਵੀ ਲਗਾਤਾਰ ਥਾਪਰ ਯੂਨੀਵਰਸਿਟੀ ਅਤੇ ਮੈਡੀਕਲ ਕਾਲਜ ਦੇ ਵਿੱਚ ਵਿਦਿਆਰਥੀਆਂ ਵੀ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ। ਪੰਜਾਬ ਵਿੱਚ ਜਿੱਥੇ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਉਥੇ ਹੀ ਕਰੋਨਾ ਵਾਇਰਸ ਨਾਲ ਪੀੜਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵਧ ਰਹੀ ਹੈ। ਜਿਨ੍ਹਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਕੁਝ ਸਖਤ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਵਿੱਚ ਇਥੇ 100 ਤੋਂ ਜਿਆਦਾ ਵਿਦਿਆਰਥੀਆ ਦੇ ਕਰੋਨਾ ਪੌਜੇਟਿਵ ਆਉਣ ਤੇ ਮਚਿਆ ਹੜਕੰਪ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਬੀਤੇ ਦਿਨੀਂ ਪਟਿਆਲਾ ਵਿਚ ਥਾਪਰ ਯੂਨੀਵਰਸਿਟੀ ਦੇ ਬਹੁਤ ਸਾਰੇ ਵਿਦਿਆਰਥੀ ਕਰੋਨਾ ਦੀ ਚਪੇਟ ਵਿੱਚ ਆਏ ਹੋਏ ਹਨ ਉਥੇ ਹੀ ਹੁਣ ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ਿਟਿਵ ਹੋਣ ਦੀ ਖਬਰ ਸਾਹਮਣੇ ਆਈ ਹੈ। ਵਿਦਿਆਰਥੀਆਂ ਦੇ ਲਗਾਤਾਰ ਪੋਜ਼ਟਿਵ ਹੋਣ ਦੇ ਕਾਰਨ ਜਿੱਥੇ ਮੈਡੀਕਲ ਕਾਲਜ ਵਿੱਚ ਹਾਹਾਕਾਰ ਮਚ ਗਈ ਹੈ ਉਥੇ ਹੀ ਬਾਕੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਵੀ ਚਿੰਤਾ ਬਣ ਗਈ ਹੈ। ਪਟਿਆਲਾ ਮੈਡੀਕਲ ਕਾਲਜ ਦੇ ਵਿਚ ਜਿੱਥੇ ਵਿਦਿਆਰਥੀਆਂ ਦੇ ਕਰੋਨਾ ਟੈਸਟ ਕੀਤੇ ਗਏ ਸਨ ਉਥੇ ਹੀ ਰਿਪੋਰਟ ਆਉਣ ਤੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ।

ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤੁਰੰਤ ਹੀ ਰਾਤ ਦੇ ਸਮੇਂ ਹੰਗਾਮੀ ਮੀਟਿੰਗ ਸੱਦੀ ਗਈ , ਜਿਸ ਵਿੱਚ ਇਨ੍ਹਾਂ ਹਾਲਾਤਾਂ ਉਪਰ ਗੱਲਬਾਤ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਪਟਿਆਲਾ ਮੈਡੀਕਲ ਕਾਲਜ ਵਿਚ ਪੜ੍ਹਨ ਵਾਲੇ ਵਿਦਿਆਰਥੀ ਜਿੱਥੇ ਹੋਸਟਲਾ ਦੇ ਵਿਚ ਇਕ ਹਜ਼ਾਰ ਦੇ ਕਰੀਬ ਵਿਦਿਆਰਥੀ ਰਹਿੰਦੇ ਹਨ।

ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਾਲਜ ਦੇ ਹੋਸਟਲ ਨੂੰ ਤੁਰੰਤ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕਰੋਨਾ ਪੀੜਤ ਵਿਦਿਆਰਥੀਆਂ ਦੇ ਸੰਪਰਕ ਵਿੱਚ ਆਉਣ ਵਾਲੇ ਬਾਕੀ ਵਿਦਿਆਰਥੀਆਂ ਦੇ ਕਰੋਨਾ ਟੈਸਟ ਵੀ ਕੀਤੇ ਜਾ ਰਹੇ ਹਨ ਤਾਂ ਜੋ ਸਥਿਤੀ ਨੂੰ ਕਾਬੂ ਹੇਠ ਰਖਿਆ ਜਾ ਸਕੇ।