Thursday , June 30 2022

ਪੰਜਾਬ ਚ ਇਥੇ 3 ਸਾਲਾਂ ਦੇ ਬਚੇ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ , ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਵਾਹਨ ਚਾਲਕਾਂ ਲਈ ਜਿਥੇ ਦੇਸ਼ ਅੰਦਰ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਜਾਦੀ ਹੈ। ਕੁਝ ਲੋਕਾ ਵੱਲੋ ਵਾਹਨ ਚਲਾਉਂਦੇ ਸਮੇਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਇਨ੍ਹਾਂ ਵਾਪਰਨ ਵਾਲੇ ਹਾਦਸਿਆਂ ਨਾਲ ਜਿੱਥੇ ਬਹੁਤ ਸਾਰੇ ਪਰਵਾਰਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਉਥੇ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਅਖ਼ਬਾਰਾਂ ਵਿਚ ਵਾਪਰਨ ਵਾਲੀ ਸੜਕ ਹਾਦਸਿਆਂ ਵਿੱਚ ਲੋਕਾਂ ਦੀ ਮੌਤ ਸੁਰਖੀਆਂ ਬਣ ਜਾਂਦੀ।

ਜਿੱਥੇ ਬਹੁਤ ਸਾਰੇ ਲੋਕ ਕਿਸੇ ਨਾ ਕਿਸੇ ਕੰਮ ਦੇ ਮਕਸਦ ਨਾਲ ਘਰ ਤੋਂ ਬਾਹਰ ਜਾਂਦੇ ਹਨ, ਉਥੇ ਹੀ ਰਸਤੇ ਵਿੱਚ ਕਿਸੇ ਨਾ ਕਿਸੇ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਤਿੰਨ ਸਾਲਾਂ ਦੇ ਮਾਸੂਮ ਬੱਚੇ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕਾਲਾਸੰਘਿਆਂ ਤੋਂ ਸਾਹਮਣੇ ਆਈ ਹੈ ਜਿਥੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਸਾਲਾਂ ਦੇ ਬੱਚੇ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚੇ ਦੀ ਮਾਂ ਅਮਰਜੀਤ ਕੌਰ ਪਤਨੀ ਸੁਰਜੀਤ ਸਿੰਘ, ਆਪਣੀ ਸੱਸ ਮਿੰਦੋ ਪਤਨੀ ਸਵਰਨ ਸਿੰਘ ਨਿਵਾਸੀ ਪਿੰਡ ਸੰਧੂ ਚੱਠਾ ਆਪਣੀ ਸਕੂਟਰੀ ਤੇ ਸਵਾਰ ਹੋ ਕੇ ਦਵਾਈ ਲੈਣ ਲਈ ਕਾਲਾ ਸੰਘਿਆ ਆਈਆਂ ਹੋਈਆਂ ਸਨ।

ਉਸ ਸਮੇਂ ਉਨ੍ਹਾਂ ਦੇ ਨਾਲ 3 ਸਾਲਾਂ ਦਾ ਬੱਚਾ ਆਰੀਅਨ ਪੁੱਤਰ ਸੁਰਜੀਤ ਸਿੰਘ ਵੀ ਮੌਜੂਦ ਸੀ। ਜਿਸ ਸਮੇਂ ਬੱਚੇ ਦੀ ਮਾਂ ਆਪਣੇ ਪੁੱਤਰ ਨੂੰ ਉਸ ਦੀ ਦਾਦੀ ਕੋਲ ਛੱਡ ਕੇ ਹਸਪਤਾਲ ਤੋਂ ਦਵਾਈ ਲੈਣ ਅਤੇ ਲੈਬੋਰਟਰੀ ਤੋ ਟੈਸਟ ਕਰਵਾਉਣ ਲਈ ਚਲੇ ਗਏ। ਉਸ ਸਮੇਂ ਉਸਦੀ ਸੱਸ ਆਪਣੇ ਪੋਤਰੇ ਨੂੰ ਸਕੂਟੀ ਉਪਰ ਬਿਠਾ ਕੇ ਖੜੀ ਹੋਈ ਸੀ। ਉਸ ਸਮੇਂ ਹੀ ਜਲੰਧਰ ਦੀ ਇਕ ਤੇਜ਼ ਰਫਤਾਰ ਟਰੈਕਟਰ ਟਰਾਲੀ ਜੋ ਕਿ ਜਲੰਧਰ ਪਾਸੇ ਤੋਂ ਆ ਰਹੀ ਸੀ, ਉਸ ਨੇ ਸਕੂਟੀ ਨੂੰ ਟੱਕਰ ਮਾਰ ਦਿੱਤੀ।

ਜਿੱਥੇ ਇਸ ਹਾਦਸੇ ਵਿਚ ਬੱਚਾ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਜਿਸ ਨੂੰ ਨਜ਼ਦੀਕ ਤੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਅਤੇ ਬੱਚੇ ਦੀ ਹਾਲਤ ਗੰਭੀਰ ਹੋਣ ਤੇ ਉਸਨੂੰ ਹੋਰ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਰਸਤੇ ਵਿੱਚ ਹੀ ਬੱਚੇ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿਚ ਲੈ ਲਿਆ ਗਿਆ। ਉਥੇ ਹੀ ਮੋਹਤਬਰ ਬੰਦਿਆਂ ਦੀ ਹਾਜ਼ਰੀ ਵਿੱਚ ਦੋਹਾਂ ਧਿਰਾਂ ਵੱਲੋਂ ਕਾਲਾ ਸੰਘਿਆਂ ਦੀ ਪੁਲਸ ਚੌਂਕੀ ਵਿੱਚ ਰਾਜ਼ੀਨਾਮਾ ਕਰ ਲਿਆ ਗਿਆ।