Thursday , June 30 2022

ਪੰਜਾਬ ਚ ਇਥੇ CM ਚਰਨਜੀਤ ਚੰਨੀ ਨੂੰ ਲੈ ਕੇ ਆਈ ਇਹ ਵੱਡੀ ਖਬਰ – ਇਸ ਕਾਰਨ ਕਈ ਹੋਏ ਜਖਮੀ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਜਿੱਥੇ ਪੰਜਾਬ ਸਿਆਸਤ ਦੇ ਵਿਚ ਘਮਾਸਾਨ ਮੱਚਿਆ ਹੋਇਆ ਹੈ, ਓਥੇ ਹੀ 2022 ਦੀਆਂ ਚੋਣਾਂ ਨੂੰ ਲੈ ਕੇ ਹਰ ਇਕ ਸਿਆਸੀ ਪਾਰਟੀ ਕਾਫ਼ੀ ਸਰਗਰਮ ਨਜ਼ਰ ਆ ਰਹੀ ਹੈ । ਜਦੋਂ ਪੰਜਾਬ ਸਰਕਾਰ ਸੱਤਾ ਵਿਚ ਆਈ ਸੀ ਤਾਂ ਪੰਜਾਬ ਸਰਕਾਰ ਦੇ ਵੱਲੋਂ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ । ਹੁਣ ਮੁੜ ਤੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਹਰ ਇਕ ਸਿਆਸੀ ਪਾਰਟੀ ਕੋਸ਼ਿਸ਼ਾਂ ਦੇ ਵਿਚ ਲੱਗੀ ਹੋਈ ਹੈ ਕਿ 2022 ਦੀਆਂ ਚੋਣਾਂ ਦੇ ਵਿਚ ਜਿੱਤ ਹਾਸਲ ਕੀਤੀ ਜਾ ਸਕੇ। ਉਥੇ ਹੀ ਪੰਜਾਬ ਸਰਕਾਰ ਦੇ ਵੱਲੋਂ ਕੀਤੇ ਵਾਅਦਿਆਂ ਦੇ ਚੱਲਦੇ ਅੱਜ ਹਰ ਵਰਗ ਆਪਣੇ ਹੱਕਾਂ ਮੰਗਾਂ ਦੇ ਖਾਤਰ ਸੜਕਾਂ ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ । ਵੱਖ ਵੱਖ ਥਾਵਾਂ ਤੇ ਵੱਖ ਵੱਖ ਵਰਗਾਂ ਦੇ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ।

ਜਿਨ੍ਹਾਂ ਤੇ ਕਈ ਵਾਰ ਪੁਲਸ ਵੱਲੋਂ ਲਾਠੀਚਾਰਜ ਵੀ ਕੀਤਾ ਜਾਂਦਾ ਹੈ ਕਿ ਖ਼ਬਰ ਸਾਹਮਣੇ ਆ ਰਹੀ ਹੈ ਮੋਰਿੰਡਾ ਤੋਂ। ਦਰਅਸਲ ਕੁਝ ਅਧਿਆਪਕ ਆਪਣੇ ਹੱਕੀ ਮੰਗਾਂ ਖਾਤਰ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਘਰ ਵੱਲ ਨੂੰ ਵਧ ਕੇ ਰੋਸ ਰੈਲੀ ਕਰਨ ਜਾ ਰਹੇ ਸਨ । ਉਸ ਸਮੇਂ ਪੁਲਿਸ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ । ਜਦੋਂ ਇਹ ਅਧਿਆਪਕ ਹੀ ਨਹੀਂ ਰੁਕੇ ਤੇ ਲਗਾਤਾਰ ਅੱਗੇ ਵਧ ਰਹੇ ਸਨ , ਉਸ ਸਮੇਂ ਪੁਲਿਸ ਦੇ ਵੱਲੋਂ ਇਹਨਾਂ ਅਧਿਆਪਕਾਵਾਂ ਦੇ ਉੱਪਰ ਲਾਠੀਚਾਰਜ ਕੀਤਾ ਗਿਆ ।

ਜਿਸਦੇ ਚਲਦੇ ਇਸ ਪੂਰੀ ਘਟਨਾ ਦੌਰਾਨ ਕਈ ਅਧਿਆਪਕ ਅਤੇ ਪੁਲਿਸ ਕਰਮੀ ਬੁਰੀ ਤਰ੍ਹਾਂ ਦੇ ਨਾਲ ਜ਼ਖਮੀ ਹੋ ਗਏ । ਜ਼ਿਕਰਯੋਗ ਹੈ ਕਿ ਪੂਰੀ ਘਟਨਾ ਦੌਰਾਨ ਕੁਝ ਮਹਿਲਾ ਅਧਿਆਪਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਓਸੇ ਹੀ ਯੁਨੀਅਨ ਦੇ ਆਗੂਆਂ ਦੇ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਅਤੇ ਉਹਨਾਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ । ਜ਼ਿਕਰਯੋਗ ਹੈ ਕਿ ਕਾਫੀ ਲੰਬੇ ਸਮੇਂ ਤੋਂ ਅਧਿਆਪਕ ਆਪਣੀਆਂ ਹੱਕੀ ਮੰਗਾਂ ਖਾਤਰ ਸੰਘਰਸ਼ ਕਰਦੇ ਨਜ਼ਰ ਆ ਰਹੇ ਹਨ , ਤਾਂ ਜੋ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਕਰ ਲੈਂਣ ।

ਦੱਸ ਦੇਈਏ ਕਿ ਜਲੰਧਰ ਦੇ ਵਿਚ ਵੀ ਅਧਿਆਪਕਾਂ ਦੇ ਵੱਲੋਂ ਮੋਰਚਾ ਖੋਲ ਦਿੱਤਾ ਗਿਆ ਹੈ । ਉਨ੍ਹਾਂ ਵੱਲੋਂ ਸਮੇਂ ਸਮੇਂ ਤੇ ਸਰਕਾਰ ਤੇ ਪ੍ਰਸ਼ਾਸਨ ਤੇ ਦਬਾਵ ਬਨਾਉਣ ਦੇ ਲਈ ਵੱਖ ਵੱਖ ਲੀਡਰਾਂ ਦਾ ਘਿਰਾਓ ਕੀਤਾ ਜਾਂਦਾ ਹੈ । ਇਸਦੇ ਚਲਦੇ ਅਜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ ਅਧਿਆਪਕਾਂ ਤੇ ਪੁਲਿਸ ਦੇ ਵੱਲੋਂ ਲਾਠੀਚਾਰਜ ਕੀਤਾ ਗਿਆ ਜਿਸਦੇ ਚਲਦੇ ਕਈ ਅਧਿਆਪਕ ਇਸ ਪੂਰੀ ਘਟਨਾ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ । ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।