Thursday , June 30 2022

ਪੰਜਾਬ ਚ ਇਹਨਾਂ ਲੋਕਾਂ ਨੂੰ ਮਿਲਣਗੇ 5- 5 ਹਜਾਰ ਰੁਪਏ ਸੋਨੂੰ ਸੂਦ ਨੇ ਕਰਤਾ ਅਚਾਨਕ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਵੱਖ-ਵੱਖ ਖੇਤਰਾਂ ਦੇ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ। ਉਥੇ ਹੀ ਪੰਜਾਬ ਦੇ ਗਾਇਕਾ ਅਤੇ ਅਦਾਕਾਰਾ ਵੱਲੋਂ ਕਿਸਾਨੀ ਸੰਘਰਸ਼ ਦੇ ਵਿੱਚ ਅੱਗੇ ਆ ਕੇ ਕਿਸਾਨਾਂ ਦੀ ਹਮਾਇਤ ਕੀਤੀ ਗਈ ਹੈ। ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਜਰੂਰਤਮੰਦ ਲੋਕਾਂ ਦੀ ਸਹਾਇਤਾ ਕੀਤੀ ਗਈ। ਜਿਨ੍ਹਾਂ ਵੱਲੋਂ ਚੁੱਕੇ ਜਾ ਰਹੇ ਸਲਾਘਾਯੋਗ ਕਦਮ ਦੀ ਸਭ ਵੱਲੋਂ ਪ੍ਰਸੰਸਾ ਕੀਤੀ ਜਾਂਦੀ ਹੈ। ਉੱਥੇ ਹੀ ਕਰੋਨਾ ਦੇ ਦੌਰ ਵਿੱਚ ਸਭ ਤੋਂ ਅੱਗੇ ਆ ਕੇ ਮਦਦ ਕਰਨ ਵਾਲੇ ਪੰਜਾਬੀ ਨੌਜਵਾਨ ਅਤੇ ਬਾਲੀਵੁੱਡ ਫਿਲਮਾਂ ਦੇ ਅਦਾਕਾਰ ਸੋਨੂੰ ਸੂਦ ਦਾ ਨਾਮ ਸਭ ਤੋਂ ਅੱਗੇ ਆਉਂਦਾ ਹੈ।

ਜਿਨ੍ਹਾਂ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਦੇ ਹੋਏ ਆਪਣੀ ਭੈਣ ਦੇ ਰਾਜਨੀਤੀ ਵਿੱਚ ਆਉਣ ਦੀ ਖਬਰ ਦੀ ਪੁਸ਼ਟੀ ਕੀਤੀ ਹੈ । ਹੁਣ ਪੰਜਾਬ ਵਿੱਚ ਇਨ੍ਹਾਂ ਲੋਕਾਂ ਨੂੰ ਪੰਜ-ਪੰਜ ਹਜ਼ਾਰ ਰੁਪਏ ਸੋਨੂ ਸੂਦ ਵੱਲੋਂ ਦਿੱਤੇ ਜਾਣਗੇ ਜਿਸ ਬਾਰੇ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸੋਨੂੰ ਸੂਦ ਵੱਲੋਂ ਜਿੱਥੇ ਆਪਣੇ ਗ੍ਰਹਿ ਸਥਾਨ ਮੋਗਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਜਿਸ ਵਿਚ ਉਨ੍ਹਾਂ ਵੱਲੋਂ ਆਪਣੀ ਭੈਣ ਮਾਲਵਿਕਾ ਸੂਦ ਦੇ ਚੋਣ ਲੜਨ ਦੀ ਗੱਲ ਆਖੀ ਗਈ ਹੈ।

ਉੱਥੇ ਹੀ ਉਹਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੂੰ ਆਮ ਆਦਮੀ ਪਾਰਟੀ ਨਾਲੋਂ ਬਿਹਤਰ ਵੀ ਦੱਸਿਆ ਗਿਆ ਹੈ। ਉਥੇ ਉਨ੍ਹਾਂ ਵੱਲੋਂ ਕਿਸੇ ਵੀ ਪਾਰਟੀ ਬਾਰੇ ਕੋਈ ਵੀ ਐਲਾਨ ਨਹੀਂ ਕੀਤਾ ਗਿਆ ਹੈ। ਉਨ੍ਹਾਂ ਆਖਿਆ ਹੈ ਕਿ ਆਉਣ ਵਾਲੇ 10 ਦਿਨਾਂ ਦੇ ਅੰਦਰ ਹੀ ਇਸ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ, ਕਿ ਉਨ੍ਹਾਂ ਦੀ ਭੈਣ ਕਿਸ ਪਾਰਟੀ ਵੱਲੋਂ ਚੋਣ ਲੜ ਰਹੀ ਹੈ। ਉਥੇ ਹੀ ਉਨ੍ਹਾਂ ਵੱਲੋਂ ਡੇਂਗੂ ਪੀੜਤ ਮਰੀਜ਼ਾਂ ਨੂੰ ਪੰਜ ਪੰਜ ਹਜ਼ਾਰ ਰੁਪਏ ਵਿੱਤੀ ਸਹਾਇਤਾ ਦਿੱਤੇ ਜਾਣ ਦਾ ਵੀ ਐਲਾਨ ਕੀਤਾ ਹੈ।

ਕਿਉਂਕਿ ਪੰਜਾਬ ਵਿੱਚ ਬਹੁਤ ਸਾਰੇ ਡੇਂਗੂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਉਨ੍ਹਾਂ ਵੱਲੋਂ ਕਿਡਨੀ ਦੇ ਮਰੀਜਾਂ ਦਾ ਫਰੀ ਡਾਇਲਸਿਸ ਕਰਵਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਜਿਸ ਬਾਰੇ ਉਹਨਾਂ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਇਹ ਸਹੂਲਤ ਫਰੀ ਦਿੱਤੀ ਜਾਵੇਗੀ। ਉਨ੍ਹਾਂ ਵੱਲੋਂ ਉਨ੍ਹਾਂ ਖ਼ਬਰਾਂ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਜਿੱਥੇ ਸੋਨੂੰ ਸੂਦ ਦੇ ਸਿਆਸਤ ਵਿੱਚ ਆਉਣ ਦੀ ਗੱਲ ਆਖੀ ਜਾ ਰਹੀ ਸੀ।