Friday , October 7 2022

ਪੰਜਾਬ ਚ ਇਹਨਾਂ ਸਕੂਲਾਂ ਲਈ ਹੋ ਗਿਆ ਅਚਾਨਕ ਇਹ ਐਲਾਨ , ਵਿਦਿਆਰਥੀਆਂ ਚ ਖੁਸ਼ੀ

ਤਾਜਾ ਵੱਡੀ ਖਬਰ

ਕੋ-ਰੋ-ਨਾ ਵਾਇਰਸ ਦੇ ਕਾਰਨ ਦੇਸ਼ ਅੰਦਰ ਹਾਲਾਤ ਕਾਫੀ ਚਿੰਤਾਜਨਕ ਬਣ ਗਏ ਸਨ। ਜਿਸ ਨੂੰ ਮੁੜ ਤੋਂ ਸਥਿਰ ਅਵਸਥਾ ਦੇ ਵਿਚ ਲੈ ਕੇ ਆਉਣ ਵਾਸਤੇ ਸਰਕਾਰ ਵੱਲੋਂ ਕਾਫੀ ਕੋਸ਼ਿਸ਼ਾਂ ਕੀਤੀਆਂ ਗਈਆਂ। ਕੋਰੋਨਾ ਕਾਲ ਦੇ ਪ੍ਰਬਲ ਸਮੇਂ ਉੱਪਰ ਸਭ ਤੋਂ ਵੱਡੀ ਚੁਣੌਤੀ ਮਰੀਜ਼ਾਂ ਨੂੰ ਇਕਾਂਤਵਾਸ ਕਰਨ ਦੀ ਸੀ। ਕਿਉਂਕਿ ਹਸਪਤਾਲ ਦੇ ਵਿਚ ਆਮ ਮਰੀਜ਼ਾਂ ਦੇ ਨਾਲ ਕੋ-ਰੋ-ਨਾ ਪੇਸ਼ੈਂਟ ਨੂੰ ਨਹੀਂ ਰੱਖਿਆ ਜਾ ਸਕਦਾ ਸੀ। ਇਸ ਵਾਸਤੇ ਸਰਕਾਰ ਵੱਲੋਂ ਵੱਖ-ਵੱਖ ਸਰਕਾਰੀ ਬਿਲਡਿੰਗਾਂ ਦੀ ਵਰਤੋਂ ਕੋਵਿਡ ਕੇਅਰ ਸੈਂਟਰ ਵਜੋਂ ਕਰਨੀ ਸ਼ੁਰੂ ਕਰ ਦਿੱਤੀ ਸੀ।

ਪਰ ਹੁਣ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘਟਣੀ ਸ਼ੁਰੂ ਹੋ ਗਈ ਹੈ ਅਤੇ ਇਨ੍ਹਾਂ ਕੋਵਿਡ ਕੇਅਰ ਸੈਂਟਰਾਂ ਦੀ ਵੀ ਕੋਈ ਖਾਸ ਜਰੂਰਤ ਨਹੀਂ ਰਹਿ ਗਈ। ਜਿਸ ਕਾਰਨ ਹੁਣ ਇਨ੍ਹਾਂ ਸਾਰੀਆਂ ਸਰਕਾਰੀ ਬਿਲਡਿੰਗਾਂ ਨੂੰ ਮੁੜ ਤੋਂ ਆਪੋ ਆਪਣੇ ਕੰਮਾਂ ਕਾਜਾਂ ਵਿੱਚ ਲਗਾ ਦਿੱਤਾ ਗਿਆ ਹੈ। ਇਨ੍ਹਾਂ ਬਿਲਡਿੰਗਾਂ ਵਿੱਚੋਂ ਕੁਝ ਮੈਰੀਟੋਰੀਅਸ ਸਕੂਲ ਦੀਆਂ ਬਿਲਡਿੰਗਾਂ ਸਨ ਜਿਨ੍ਹਾਂ ਨੂੰ ਹੁਣ ਮੁੜ ਤੋਂ ਸਕੂਲ ਵਜੋਂ ਅਪਨਾਉਣ ਲਈ ਸਰਕਾਰ ਵੱਲੋਂ ਆਦੇਸ਼ ਜਾਰੀ ਕਰ ਦਿੱਤੇ ਗਏ ਹਨ‌। ਜ਼ਿਕਰਯੋਗ ਹੈ ਕਿ ਪੰਜਾਬ ਸੂਬੇ ਅੰਦਰ ਸਰਕਾਰੀ ਸਕੂਲਾਂ ਨੂੰ ਤਰਤੀਬਵਾਰ ਤਰੀਕੇ ਨਾਲ ਖੋਲ੍ਹਿਆ ਜਾ ਚੁੱਕਾ ਹੈ।

ਹੁਣ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਮੁਹਾਲੀ, ਗੁਰਦਾਸਪੁਰ, ਫਿਰੋਜ਼ਪੁਰ, ਸੰਗਰੂਰ ਅਤੇ ਤਲਵਾੜਾ ਵਿਖੇ ਰੈਜ਼ੀਡੈਂਸ਼ੀਅਲ ਮੈਰੀਟੋਰੀਅਸ ਸਕੂਲਾਂ ਨੂੰ 9 ਫਰਵਰੀ ਤੋਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਆਖਿਆ ਕਿ ਇਹ ਰੈਜ਼ੀਡੈਂਸ਼ੀਅਲ ਸਕੂਲ ਸੁਸਾਇਟੀ ਫਾਰ ਪ੍ਰੋਮੋਸ਼ਨ ਆਫ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਹਨ।

ਇਥੇ ਵੱਖ ਵੱਖ ਵਿਦਿਅਕ ਖੇਤਰਾਂ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਇੱਥੇ ਰਹਿਣ ਸਮੇਤ ਮੁਫ਼ਤ ਸਿੱਖਿਆ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸਿੱਖਿਆ ਮੰਤਰੀ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਪ੍ਰੀਖਿਆ ਨਹੀਂ ਕਰਵਾਈ ਗਈ ਸੀ। ਪਰ ਹੁਣ ਪੰਜਾਬ ਦੇ ਵਿਦਿਆਰਥੀਆਂ ਦੀ ਮੰਗ ਉੱਪਰ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੌਕਾ ਦਿੱਤਾ ਜਾਵੇਗਾ ਜਿਨ੍ਹਾਂ ਨੇ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਲੈਣ ਲਈ ਦਾਖ਼ਲਾ ਪ੍ਰੀਖਿਆ ਦੇ ਲਈ ਆਪਣਾ ਨਾਮ ਦਰਜ ਕਰਵਾਇਆ ਸੀ। ਉਹਨਾਂ ਵਿਦਿਆਰਥੀਆਂ ਨੂੰ 2021-22 ਦੇ ਸੈਸ਼ਨ ਲਈ 12ਵੀਂ ਜਮਾਤ ਵਿੱਚ ਮੈਰਿਟ ਦੇ ਅਧਾਰ ਉੱਪਰ ਦਾਖਲਾ ਦਿੱਤਾ ਜਾਵੇਗਾ। ਇੱਥੇ ਵੀ ਵਿਦਿਆਰਥੀ ਆਪਣੇ ਮਾਤਾ-ਪਿਤਾ ਦੀ ਸਹਿਮਤੀ ਅਤੇ ਕੋ-ਰੋ-ਨਾ ਵਾਇਰਸ ਦੀ ਨੈਗੇਟਿਵ ਰਿਪੋਰਟ ਤੋਂ ਬਾਅਦ ਹੀ ਦਾਖ਼ਲ ਹੋ ਸਕਦੇ ਹਨ।