Saturday , January 22 2022

ਪੰਜਾਬ ਚ ਇਹ ਲੋਕ ਹੋ ਜਾਣ ਸਾਵਧਾਨ ਜੇ ਕੀਤੀ ਏਹ ਗਲਤੀ ਤਾ ਹੋਵੇਗਾ 50 ਹਜਾਰ ਜੁਰਮਾਨਾ – ਚੰਨੀ ਨੇ ਕਰਤਾ ਹੁਕਮ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਪੰਜਾਬ ਦੇ ਵਿੱਚ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ । ਹਰ ਇਕ ਸਿਆਸੀ ਪਾਰਟੀ ਕੋਸ਼ਿਸ਼ਾਂ ਵਿਚ ਲੱਗੀ ਹੋਈ ਹੈ ਕਿ 2022 ਦੀਆਂ ਚੋਣਾਂ ਦੇ ਵਿਚ ਆਪਣੀ ਸਰਕਾਰ ਬਣਾਈ ਜਾਵੇ। ਪੰਜਾਬ ਦੀ ਕਾਂਗਰਸ ਪਾਰਟੀ ਦੇ ਵਿਚ ਜਿੱਥੇ ਆਪਸੀ ਘਮਾਸਾਨ ਮੱਚਿਆ ਹੋਇਆ ਹੈ । ਇਸ ਪਾਰਟੀ ਦੇ ਹੀ ਮੰਤਰੀ ਇੱਕ ਦੂਜੇ ਤੇ ਸ਼ਬਦੀ ਵਾਰ ਕਰਨ ਦੇ ਵਿੱਚ ਰੁੱਝੇ ਹੋਏ ਹਨ। ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਐਕਸ਼ਨ ਮੋੜ ਦੇ ਵਿਚ ਨਜ਼ਰ ਆ ਰਹੇ ਹਨ। ਚਰਨਜੀਤ ਸਿੰਘ ਚੰਨੀ ਵੱਲੋਂ ਹੁਣ ਤੱਕ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਈ ਵੱਡੇ-ਵੱਡੇ ਐਲਾਨ ਕਰ ਦਿੱਤੇ ਗਏ ਹਨ । ਇਸ ਵਿਚਕਾਰ ਹੁਣ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਕ ਅਜਿਹਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਦੀ ਚਰਚਾ ਪੰਜਾਬ ਦੇ ਵਿੱਚ ਤੇਜ਼ੀ ਦੇ ਨਾਲ ਹੋ ਰਹੀ ਹੈ।

ਦਰਅਸਲ ਪੰਜਾਬ ਦੇ ਨਵੇਂ ਮੁੱਖ ਮੰਤਰੀ ਸਿੰਘ ਚੰਨੀ ਐਕਸ਼ਨ ਮੋੜ ਵਿਚ ਹਨ ਤੇ ਹੁਣ ਓਹਨਾ ਕੁਝ ਸਰਕਾਰੀ ਅਧਿਕਾਰੀਆਂ ਨੂੰ ਜੁਰਮਾਨੇ ਲਗਾਂ ਦਾ ਐਲਾਨ ਕਰ ਦਿਤਾ ਗਿਆ ਹੈ।ਦਰਾਸਲ ਹੁਣ ਪੰਜਾਬ ਸਰਕਾਰ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਵਧਾਉਣ ਦੇ ਲਈ ਇਕ ਵਧੀਆ ਕਦਮ ਚੁੱਕਦੇ ਹੋਏ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਵਿੱਚ ਪੰਜਾਬੀ ਭਾਸ਼ਾ ਨੂੰ ਲਾਜਮੀ ਕਰ ਦਿੱਤਾ ਹੈ ਅਤੇ ਸਰਕਾਰੀ ਦਫ਼ਤਰਾਂ ਦੇ ਵਿਚ ਹੁਣ ਜ਼ਿਆਦਾਤਰ ਕੰਮ ਪੰਜਾਬੀ ਭਾਸ਼ਾ ਦੇ ਵਿੱਚ ਹੀ ਹੋਣਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਅੱਜ ਯਾਨੀ 7 ਨਵੰਬਰ ਨੂੰ ਕੀਤੀ ਗਈ ਬੈਠਕ ਵਿਚ ਇਹ ਅਹਿਮ ਤੇ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ ।

ਅਤੇ ਨਾਲ਼ ਹੀ ਇਸ ਬੈਠਕ ਦੇ ਵਿਚ ਫੈਸਲਾ ਲਿਆ ਗਿਆ ਹੈ ਕਿ ਜੋ ਵੀ ਸਰਕਾਰੀ ਅਧਿਕਾਰੀ ਨਿਯਮਾਂ ਦੀ ਪਾਲਣਾ ਨਹੀਂ ਕਰੇਗਾ ਉਸ ਅਧਿਕਾਰੀ ਨੂੰ ਜਿੱਥੇ ਸਜ਼ਾ ਮਿਲੇਗੀ , ਨਾਲ ਹੀ ਉਸ ਨੂੰ 50 ਹਜ਼ਾਰ ਦੇ ਕਰੀਬ ਜੁਰਮਾਨਾ ਵੀ ਲਗਾਇਆ ਜਾਵੇਗਾ । ਪੰਜਾਬ ਸਰਕਾਰ ਦੇ ਵੱਲੋਂ ਇਹ ਫੈਸਲਾ ਪੰਜਾਬੀ ਭਾਸ਼ਾ ਦਾ ਪੱਧਰ ਉੱਚਾ ਚੁੱਕਣ ਲਈ ਲਿਆ ਗਿਆ ਹੈ । ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਨੇ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਸਖ਼ਤੀ ਵਧਾ ਦਿੱਤੀ ਹੈ ।

ਪੰਜਾਬ ਸਰਕਾਰ ਨੇ ਸਾਰੇ ਸਕੂਲਾਂ ਦੇ ਵਿਚ ਪਹਿਲੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਪੰਜਾਬੀ ਨੂੰ ਲਾਜ਼ਮੀ ਕਰ ਦਿੱਤਾ ਹੈ । ਹਾਲਾਂਕਿ ਇਸ ਤੋਂ ਪਹਿਲਾਂ ਵੀ ਪੰਜਾਬੀ ਭਾਸ਼ਾ ਦਾ ਪੱਧਰ ਉੱਚਾ ਚੁੱਕਣ ਲਈ ਕਈ ਕਦਮ ਚੁੱਕੇ ਜਾ ਚੁੱਕੇ ਹਨ ਤੇ ਇਸੇ ਵਿਚਕਾਰ ਅੱਜ ਹੋਈ ਮੀਟਿੰਗ ਵਿੱਚ ਜਿੱਥੇ ਪੰਜਾਬ ਸਰਕਾਰ ਨੇ ਪੰਜਾਬੀਆਂ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘੱਟ ਕਰਕੇ ਕੁਝ ਰਾਹਤ ਦਿੱਤੀ ਹੈ ਲੋਕਾਂ ਨੂੰ ਕੁਝ ਰਾਹਤ , ਉਥੇ ਹੀ ਪੰਜਾਬ ਸਰਕਾਰ ਨੇ ਅਹਿਮ ਤੇ ਇਕ ਵਿਸ਼ੇਸ਼ ਫੈਸਲਾ ਲਿਆ ਹੈ । ਜਿਸ ਦਾ ਮੁੱਖ ਮਕਸਦ ਪੰਜਾਬੀ ਭਾਸ਼ਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ ।