ਪੰਜਾਬ ਚ ਏਥੇ ਇਸ ਕਾਰਨ ਉਜੜਿਆ ਪ੍ਰੀਵਾਰ ਹੋਈਆਂ ਬੱਚਿਆਂ ਦੀਆਂ ਮੌਤਾਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੀਵਾਲੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਤੇ ਜਿਥੇ ਲੋਕਾਂ ਵੱਲੋਂ ਖੁਸ਼ੀ-ਖੁਸ਼ੀ ਇਸ ਤਿਉਹਾਰ ਨੂੰ ਮਨਾਏ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਉਥੇ ਹੀ ਬੀਤੀ ਰਾਤ ਵਾਪਰਨ ਵਾਲੇ ਬਹੁਤ ਸਾਰੇ ਦੁੱਖਦਾਈ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ। ਉਥੇ ਹੀ ਵਾਪਰਨ ਵਾਲੇ ਵੱਖ-ਵੱਖ ਜਗ੍ਹਾ ਤੇ ਸੜਕ ਹਾਦਸਿਆਂ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਵਾਪਰਣ ਵਾਲੇ ਅਜਿਹੇ ਸੜਕ ਹਾਦਸਿਆ ਦੇ ਕਾਰਨ ਬਹੁਤ ਸਾਰੇ ਘਰਾਂ ਦੇ ਚਿਰਾਗ਼ ਵੀ ਹਮੇਸ਼ਾ ਹਮੇਸ਼ਾ ਲਈ ਬੁਝ ਜਾਂਦੇ ਹਨ।

ਇਹਨਾਂ ਤਿਉਹਾਰਾਂ ਦੇ ਮੌਕੇ ਉਪਰ ਵਾਪਰਨ ਵਾਲੇ ਅਜਿਹੇ ਦੁਖਦਾਈ ਹਾਦਸੇ ਉਨ੍ਹਾਂ ਪਰਵਾਰਾਂ ਨੂੰ ਕਦੇ ਵੀ ਨਹੀਂ ਭੁੱਲ ਸਕਦੇ। ਹੁਣ ਪੰਜਾਬ ਵਿੱਚ ਏਥੇ ਇਸ ਕਾਰਨ ਉਜੜਿਆ ਪ੍ਰੀਵਾਰ, ਹੋਈਆਂ ਬੱਚਿਆਂ ਦੀਆਂ ਮੌਤਾਂ , ਜਿਸ ਬਾਰੇ ਆਈ ਤਾਜਾ ਵੱਡੀ ਖਬਰ । ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਬੱਚਿਆਂ ਵੱਲੋਂ ਦੀਵਾਲੀ ਦੇ ਮੌਕੇ ਤੇ ਖ਼ੁਸ਼ੀ ਖ਼ੁਸ਼ੀ ਦੀਵਾਲੀ ਦੇ ਤਿਉਹਾਰ ਨੂੰ ਮਨਾਇਆ ਜਾ ਰਿਹਾ ਹੈ ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੇ ਹਾਦਸੇ ਵੀ ਸਾਹਮਣੇ ਆਏ ਹਨ।

ਜਿੱਥੇ ਪੰਜਾਬ ਦੇ ਨੰਗਲ ਬਿਹਾਲਾਂ ਅਧੀਨ ਆਉਂਦੇ ਪਿੰਡ ਬੜਲਾ ਵਿਚ ਟਰੈਕਟਰ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਹੋਏ ਇਸ ਭਿਆਨਕ ਟਰੈਕਟਰ ਹਾਦਸੇ ਵਿੱਚ ਦੋ ਬੱਚਿਆਂ ਦੀ ਮੌਤ ਵੀ ਹੋ ਗਈ ਹੈ। ਵਾਪਰੇ ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਟਰੈਕਟਰ ਪਲਟਣ ਕਾਰਨ ਇਹ ਹਾਦਸਾ ਹੋਇਆ ਹੈ। ਉਥੇ ਹੀ ਇੱਕ ਪਰਵਾਰ ਦੇ ਦੋ ਬੱਚਿਆਂ ਦੀ ਇਸ ਹਾਦਸੇ ਦੌਰਾਨ ਮੌਤ ਹੋ ਗਈ ਹੈ। ਦੋਨੋ ਭੈਣ ਭਰਾ ਦੀ ਹੋਈ ਇਸ ਮੌਤ ਨਾਲ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

ਜਿੱਥੇ ਦੋਹਾਂ ਬੱਚਿਆਂ ਦੀ ਮੌਤ ਹੋਣ ਨਾਲ ਪਰਵਾਰ ਉੱਪਰ ਕਹਿਰ ਟੁੱਟ ਪਿਆ ਹੈ ਉਥੇ ਹੀ ਬੱਚਿਆਂ ਦੇ ਪਿਤਾ ਦੀ 6 ਸਾਲ ਪਹਿਲਾਂ ਮੌਤ ਹੋ ਗਈ ਸੀ। ਪਰ ਇਸ ਭਿਆਨਕ ਹਾਦਸੇ ਕਾਰਨ ਦੋਹਾਂ ਬੱਚਿਆਂ ਦੀ ਮੌਤ ਦੀ ਦੁਖਦਾਈ ਖ਼ਬਰ ਮਿਲਣ ਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਥੇ ਹੀ ਸਾਰੇ ਪਿੰਡ ਵਿੱਚ ਵੀ ਸੋਗ ਦਾ ਮਾਹੌਲ ਵੇਖਿਆ ਜਾ ਰਿਹਾ ਹੈ।