Tuesday , June 28 2022

ਪੰਜਾਬ ਚ ਏਥੇ ਲੁੱਟ ਦੀ ਹੋਈ ਵੱਡੀ ਵਾਰਦਾਤ CCTV ਚ ਸਭ ਹੋ ਗਿਆ ਰਿਕਾਰਡ , ਦੇਖ ਪੁਲਸ ਕਰ ਰਹੀ ਜੋਰਾਂ ਤੇ ਭਾਲ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਜਿਥੇ ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖਣ ਲਈ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਜਿਸ ਸਦਕਾ ਪੰਜਾਬ ਵਿੱਚ ਸ਼ਾਂਤਮਈ ਮਾਹੌਲ ਬਣਿਆ ਰਹੇ ਅਤੇ ਲੋਕਾਂ ਵਿੱਚ ਕਿਸੇ ਵੀ ਕਿਸਮ ਦੀ ਸਮੱਸਿਆ ਸਾਹਮਣੇ ਨਾ ਆਵੇ। ਪੁਲਿਸ ਪ੍ਰਸ਼ਾਸਨ ਵੱਲੋਂ ਜਿਥੇ ਅਜਿਹੇ ਲੋਕਾਂ ਨੂੰ ਠੱਲ ਪਾਉਣ ਲਈ ਜਗ੍ਹਾ-ਜਗ੍ਹਾ ਤੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਨਾਕੇ ਲਗਾਏ ਜਾਂਦੇ ਹਨ। ਉੱਥੇ ਹੀ ਲੁੱਟ-ਖੋਹ ਚੋਰੀ ਠੱਗੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਗੈਰ ਸਮਾਜਕ ਅਨਸਰਾਂ ਵੱਲੋਂ ਕੋਈ ਨਾ ਕੋਈ ਰਸਤਾ ਅਪਣਾ ਲਿਆ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਨੂੰ ਅਜਿਹੀਆਂ ਘਟਨਾਵਾਂ ਦੇ ਸ਼ਿਕਾਰ ਬਣਾਇਆ ਜਾਂਦਾ ਹੈ।

ਵਧ ਰਹੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਵਿੱਚ ਵੀ ਡਰ ਪੈਦਾ ਕੀਤਾ ਹੈ। ਹੁਣ ਪੰਜਾਬ ਵਿੱਚ ਏਥੇ ਲੁੱਟ ਦੀ ਹੋਈ ਵੱਡੀ ਵਾਰਦਾਤ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ ਜਿਥੇ ਪੁਲਿਸ ਵੱਲੋਂ ਅਪਰਾਧੀਆਂ ਦੀ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਅਧੀਨ ਆਉਣ ਵਾਲੇ ਇਲਾਕੇ ਰਈਆ ਤੋਂ ਸਾਹਮਣੇ ਆਈ ਹੈ। ਜਿੱਥੇ ਬੀਤੀ ਰਾਤ ਇਕ ਨੌਜਵਾਨ ਕੋਲੋਂ ਮੋੜ ਚੀਮਾ ਬਾਠ ਨਜ਼ਦੀਕ 4 ਅਣਪਛਾਤੇ ਵਿਅਕਤੀਆਂ ਵੱਲੋਂ ਪਿਸਤੌਲ ਦੀ ਨੋਕ ਤੇ ਕਾਰ ਖੋਹਣ ਦੀ ਖਬਰ ਸਾਹਮਣੇ ਆਈ ਸੀ।

ਜਿੱਥੇ ਚਾਰ ਨੌਜਵਾਨਾਂ ਨੇ ਆਪਣੀ ਗੱਡੀ ਅੱਗੇ ਲਗਾ ਕੇ ਉਸ ਨੌਜਵਾਨ ਉਪਰ ਪਿ-ਸ-ਤੌ-ਲ ਤਾਣ ਦਿੱਤੀ ਅਤੇ ਉਸ ਦੀ ਇਨੋਵਾ ਕਰਿਸਟਾ ਕਾਰ ਖੋਹ ਕੇ ਫਰਾਰ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੀੜਤ ਵਿਅਕਤੀ ਸਰਬਜੀਤ ਸਿੰਘ ਪਿੰਡ ਚੀਮਾ ਬਾਠ ਵੱਲੋਂ ਪੁਲਿਸ ਨੂੰ ਦਿੱਤੀ ਗਈ ਹੈ। ਜਿਸ ਨੇ ਦੱਸਿਆ ਕਿ ਅਣਪਛਾਤੇ ਚਾਰ ਵਿਅਕਤੀਆਂ ਵੱਲੋਂ ਉਸਨੂੰ ਉਸ ਸਮੇਂ ਘੇਰ ਲਿਆ ਗਿਆ ਜਦੋਂ ਉਹ ਕੁਝ ਸਵਾਰੀਆਂ ਨੂੰ ਕਸਬਾ ਰਈਆ ਵਿਖੇ ਛੱਡ ਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ। ਉਸ ਸਮੇਂ ਮੋੜ ਚੀਮਾ ਬਾਠ ਕੋਲ ਇਹ ਹਾਦਸਾ ਵਾਪਰ ਗਿਆ।

ਪੀੜਤ ਵਿਅਕਤੀ ਨੇ ਦੱਸਿਆ ਕਿ ਉਹ ਡਰਾਈਵਰੀ ਦਾ ਕੰਮ ਕਰਦਾ ਹੈ। ਉਥੇ ਹੀ ਐੱਸ ਐੱਚ ਓ ਹਰਜੀਤ ਸਿੰਘ ਬਿਆਸ ਨੇ ਦੱਸਿਆ ਹੈ ਕਿ ਇਹ ਚਾਰ ਲੁਟੇਰੇ ਰੈਸਟੋਰੈਂਟ ਵਿੱਚ ਲੱਗੇ ਹੋਏ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਏ ਹਨ। ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਅਧਾਰ ਤੇ ਪੁਲਿਸ ਵੱਲੋਂ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਵਾਸਤੇ ਭਾਲ ਕੀਤੀ ਜਾ ਰਹੀ ਹੈ।