Thursday , June 30 2022

ਪੰਜਾਬ ਚ ਏਥੇ ਸਕੂਲ ਦੇ ਅੰਦਰ ਮੱਚ ਗਿਆ ਹੜਕੰਪ – ਹੋ ਗਿਆ ਉਹ ਜੋ ਸੋਚਿਆ ਵੀ ਨਹੀਂ ਜਾ ਸਕਦਾ , ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਵਧਣ ਵਾਲੀਆਂ ਘਟਨਾਵਾਂ ਦੇ ਕਾਰਨ ਲੋਕਾਂ ਵਿੱਚ ਵੀ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਆਦੇਸ਼ ਜਾਰੀ ਕੀਤੇ ਹਨ। ਕਿਉਂਕਿ ਅਜਿਹੇ ਸਮੇਂ ਦੇ ਵਿੱਚ ਜਿੱਥੇ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਉਥੇ ਹੀ ਵਾਪਰਨ ਵਾਲੀਆਂ ਘਟਨਾਵਾਂ ਲੋਕਾਂ ਦੇ ਤਿਉਹਾਰਾਂ ਨੂੰ ਵੀ ਫਿੱਕਾ ਕਰ ਦਿੰਦੀਆਂ ਹਨ। ਜਿੱਥੇ ਪੰਜਾਬ ਵਿੱਚ ਅੱਜ ਅਪਰਾਧ ਨਾਲ ਜੁੜੇ ਹੋਏ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ। ਉੱਥੇ ਹੀ ਕਰੋਨਾ ਤੋਂ ਬਾਅਦ ਲੰਮੇ ਸਮੇਂ ਬਾਅਦ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਹੈ। ਤਾਂ ਜੋ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਜੋੜ ਕੇ ਰੱਖਿਆ ਜਾ ਸਕੇ ਅਤੇ ਪੰਜਾਬ ਵਿਚ ਵਧੀਆ ਭਵਿੱਖ ਦੀ ਕਾਮਨਾ ਕੀਤੀ ਜਾ ਸਕੇ। ਹੁਣ ਪੰਜਾਬ ਵਿੱਚ ਇੱਥੇ ਸਕੂਲ ਅੰਦਰ ਹੜਕੰਪ ਮਚਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਹਾਲੀ ਦੇ ਫੇਜ਼ 11 ਦੇ ਸਰਕਾਰੀ ਸਕੂਲ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਸਕੂਲ ਵਿਚ ਪੜ੍ਹਨ ਵਾਲੇ ਬੱਚਿਆਂ ਵਿਚਕਾਰ ਪਿਛਲੇ ਕਈ ਦਿਨਾਂ ਤੋਂ ਆਪਸ ਵਿੱਚ ਝਗੜਾ ਚਲਦਾ ਆ ਰਿਹਾ ਸੀ। ਬੱਚਿਆਂ ਦਾ ਇਹ ਝਗੜਾ ਇੰਨਾ ਗੰਭੀਰ ਰੂਪ ਧਾਰਨ ਕਰ ਗਿਆ ਕਿ ਕੱਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੇ ਇਨ੍ਹਾਂ ਵਿਦਿਆਰਥੀਆਂ ਵੱਲੋਂ ਸਕੂਲ ਵਿੱਚ ਅੱਧੀ ਛੁੱਟੀ ਦੇ ਦੌਰਾਨ ਇੱਕ ਦੂਸਰੇ ਨਾਲ ਅਜਿਹੀ ਲੜਾਈ ਕੀਤੀ, ਜਿਸ ਵਿੱਚ ਵਿਦਿਆਰਥੀਆਂ ਦੇ ਇਨ੍ਹਾਂ ਦੋ ਗੁਟਾਂ ਵੱਲੋਂ ਇੱਕ ਦੂਜੇ ਉੱਪਰ ਪੱਥਰਬਾਜ਼ੀ ਕੀਤੀ ਗਈ। ਬੱਚੇ ਦੀ ਮਾਰ ਕੁਟਾਈ ਅਤੇ ਪੱਥਰਬਾਜੀ ਦੀ ਘਟਨਾ ਨੂੰ ਦੇਖਦੇ ਹੋਏ ਸਕੂਲ ਵਿੱਚ ਤਾਇਨਾਤ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਕਾਰਨ ਅਧਿਆਪਕ ਵੀ ਪੱਥਰ ਲੱਗਣ ਕਾਰਨ ਜ਼ਖ਼ਮੀ ਹੋਏ।

ਇਸ ਘਟਨਾ ਦੀ ਜਾਣਕਾਰੀ ਸਕੂਲ ਵਿੱਚ ਹੀ ਫਿਜੀਕਲ ਐਜੂਕੇਸ਼ਨ ਦੇ ਅਧਿਆਪਕ ਵੱਲੋਂ ਪੁਲਿਸ ਨੂੰ ਦਿੱਤੀ ਗਈ ਅਤੇ ਬੱਚਿਆਂ ਨੂੰ ਲੜਨ ਤੋਂ ਹਟਾਇਆ ਗਿਆ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਦੱਸਿਆ ਗਿਆ ਕਿ ਸਾਰੇ ਬੱਚੇ ਆਪਣੀਆਂ ਕਲਾਸਾਂ ਵਿੱਚ ਪੜ੍ਹਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਗਰ ਕੋਈ ਵੀ ਅਜਿਹੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਉਸ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਦੇ ਬਿਆਨ ਤੋਂ ਬਾਅਦ ਸਕੂਲ ਦੀ ਪ੍ਰਿੰਸੀਪਲ ਪਰਮਜੀਤ ਕੌਰ ਨੇ ਦੱਸਿਆ ਹੈ ਕਿ ਬੱਚਿਆਂ ਦੇ ਵਿਚਕਾਰ ਪਹਿਲਾ ਸਕੂਲ ਤੋਂ ਬਾਹਰ ਲੜਾਈ ਹੋਈ ਸੀ ਅਤੇ ਬਾਅਦ ਵਿੱਚ ਸਕੂਲ ਦੇ ਅੰਦਰ ਲੜਾਈ ਹੋਈ ਹੈ ਤੇ ਪੁਲਸ ਵੱਲੋਂ ਕੋਈ ਵੀ ਕਾਰਵਾਈ ਨਾ ਕਰਨ ਕਾਰਨ ਇਨ੍ਹਾਂ ਬੱਚਿਆਂ ਦਾ ਹੌਸਲਾ ਹੋਰ ਵਧ ਜਾਵੇਗਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਬੁਲਾਇਆ ਜਾਵੇਗਾ ਅਤੇ ਦੋਸ਼ੀ ਸਾਬਤ ਹੋਣ ਵਾਲੇ ਵਿਦਿਆਰਥੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸ਼ਿਕਾਇਤ ਪੁਲਿਸ ਸਟੇਸ਼ਨ ਵਿਚ ਕੀਤੀ ਗਈ ਹੈ। ਜਿਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਪੀ ਸੀ ਆਰ ਦੇ ਮੁਲਾਜ਼ਮ ਸਕੂਲ ਦੇ ਬਾਹਰ ਤਾਇਨਾਤ ਹੁੰਦੇ ਹਨ। ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਵੀ ਪ੍ਰਿੰਸੀਪਲ ਨੇ ਦੱਸਿਆ ਕਿ ਕੋਈ ਵੀ ਪੁਲਸ ਮੁਲਾਜ਼ਮ ਸਕੂਲ ਦੇ ਬਾਹਰ ਜਾਂ ਨਜ਼ਦੀਕ ਨਹੀਂ ਹੁੰਦਾ। ਅਗਰ ਹੁੰਦਾ ਤਾਂ ਬੱਚਿਆਂ ਵੱਲੋਂ ਅਜਿਹੀ ਹਰਕਤ ਨਾ ਕੀਤੀ ਜਾਂਦੀ।