Monday , June 27 2022

ਪੰਜਾਬ ਚ ਕਾਂਗਰਸ ਦੇ CM ਚਿਹਰੇ ਨੂੰ ਲੈ ਕੇ ਹਾਈਕਮਾਨ ਵਲੋਂ ਆ ਗਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਜਿਥੇ ਸਭ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਸਨ ਉਥੇ ਹੀ ਬੀਤੇ ਕੱਲ ਜਿੱਥੇ ਵੋਟਾਂ ਪੈਣ ਦੀ ਤਰੀਕ ਦਾ ਐਲਾਨ ਕੀਤਾ ਹੈ। ਉੱਥੇ ਹੀ ਕੱਲ੍ਹ ਤੋਂ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਹੈ। ਜਿੱਥੇ ਚੋਣ ਕਮਿਸ਼ਨ ਵੱਲੋਂ ਹੁਣ ਇਨ੍ਹਾਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਬਹੁਤ ਸਾਰੇ ਦਿਸ਼ਾਂ ਨਿਰਦੇਸ ਜਾਰੀ ਕਰ ਦਿੱਤੇ ਹਨ ਉਸ ਅਨੁਸਾਰ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਸਕਦੀਆਂ ਹਨ। ਜਿੱਥੇ ਬਾਕੀ ਪਾਰਟੀਆਂ ਵੱਲੋਂ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਗਿਆ ਹੈ ਉੱਥੇ ਹੀ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਅਜੇ ਤੱਕ ਵੀ ਨਜ਼ਰ ਆ ਰਿਹਾ ਹੈ। ਜਿੱਥੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਕਈ ਤਰਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਪਹਿਲਾਂ ਹਾਈਕਮਾਂਡ ਵੱਲੋਂ ਆਖਿਆ ਗਿਆ ਸੀ ਕਿ ਬਿਨਾਂ ਮੁੱਖ ਮੰਤਰੀ ਦੇ ਚਿਹਰੇ ਤੋਂ ਹੀ ਕਾਂਗਰਸ ਪਾਰਟੀ ਵੱਲੋਂ ਚੋਣਾਂ ਲੜੀਆਂ ਜਾਣਗੀਆਂ

ਹੁਣ ਪੰਜਾਬ ਵਿੱਚ ਕਾਂਗਰਸ ਦੇ ਸੀ ਐਮ ਦੇ ਚਿਹਰੇ ਨੂੰ ਲੈ ਕੇ ਹਾਈਕਮਾਂਡ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਕਾਂਗਰਸ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਹੁਣ ਹਾਈ ਕਮਾਨ ਵੱਲੋਂ ਆਉਣ ਵਾਲੀਆਂ ਇਹਨਾਂ ਚੋਣਾਂ ਵਿਚ ਮੁਖ ਮੰਤਰੀ ਦੇ ਚਿਹਰੇ ਦਾ ਖੁਲਾਸਾ ਕੀਤਾ ਹੈ। ਜਿਸ ਵਿਚ ਹੁਣ ਹਾਈਕਮਾਨ ਵੱਲੋਂ ਆਖਿਆ ਗਿਆ ਹੈ ਕਿ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਵੋਟਰਾਂ ਦੇ ਸਾਹਮਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਕੰਪੇਨ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੇਸ਼ ਕੀਤਾ ਗਿਆ ਹੈ।

ਪੰਜਾਬ ਵਿੱਚ ਕਾਂਗਰਸ ਅਗਰ ਜਿੱਤ ਹਾਸਲ ਕਰਦੀ ਹੈ ਤਾਂ ਉਸੇ ਅਨੁਸਾਰ ਇਹਨਾਂ ਤਿੰਨਾਂ ਵਿੱਚੋਂ ਕਿਸੇ ਨੂੰ ਵੀ ਮੁੱਖ ਮੰਤਰੀ ਐਲਾਨਿਆ ਜਾ ਸਕਦਾ ਹੈ। ਜਿੱਥੇ ਹੁਣ ਕਾਂਗਰਸ ਹਾਈਕਮਾਂਡ ਵੱਲੋਂ ਇਨ੍ਹਾਂ ਤਿੰਨਾਂ ਦੇ ਚਿਹਰੇ ਨੂੰ ਰਸਮੀ ਤੌਰ ਤੇ ਐਲਾਨਿਆ ਗਿਆ ਹੈ। ਉੱਥੇ ਹੀ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪਾਰਟੀ ਵਿਚ ਇਕਜੁਟਤਾ ਅਤੇ ਕੋਈ ਵੀ ਆਪਸੀ ਵਿਰੋਧ ਨਹੀਂ ਹੈ, ਅਤੇ ਨਾ ਹੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਪਾਰਟੀ ਵਿੱਚ ਕੋਈ ਵਿਵਾਦ ਪੈਦਾ ਹੋਇਆ ਹੈ।

ਪਾਰਟੀ ਵੱਲੋਂ ਇਕਜੁਟਤਾ ਨਾਲ ਇਹ ਚੋਣਾਂ ਲੜੀਆਂ ਜਾਣਗੀਆਂ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਵੀ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਕਾਂਗਰਸ ਪਾਰਟੀ ਵੱਲੋਂ ਸਾਰੀ ਸਥਿਤੀ ਸਾਫ ਕਰ ਦਿੱਤੀ ਗਈ ਹੈ ਅਤੇ ਪਾਰਟੀ ਵਲੋਂ ਇਨ੍ਹਾਂ ਤਿੰਨਾਂ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਨਿਯੁਕਤ ਕੀਤਾ ਜਾ ਰਿਹਾ ਹੈ।