Monday , October 18 2021

ਪੰਜਾਬ ਚ ਕੁੜੀ ਨੇ ਇਸ ਤਰਾਂ ਆਪਣੇ ਜਨਮ ਦਿਨ ਵਾਲੇ ਦਿਨ ਚੁਣੀ ਮੌਤ – ਛਾਇਆ ਇਲਾਕੇ ਚ ਸੋਗ

ਆਈ ਤਾਜ਼ਾ ਵੱਡੀ ਖਬਰ 

ਸਮਾਜ ਅੰਦਰ ਜਿੱਥੇ ਲੜਕੇ ਅਤੇ ਲੜਕੀਆਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ ਜਾਂਦਾ ਹੈ ਉਥੇ ਹੀ ਅੱਜ ਵੀ ਬਹੁਤ ਸਾਰੇ ਲੋਕਾਂ ਵੱਲੋਂ ਬਹੁਤ ਸਾਰੀਆਂ ਲੜਕੀਆਂ ਨਾਲ ਕਈ ਤਰ੍ਹਾਂ ਦੇ ਵਿਤਕਰੇ ਕੀਤੇ ਜਾ ਰਹੇ ਹਨ। ਅੱਜ ਇਥੇ ਮਾਪਿਆਂ ਵੱਲੋਂ ਆਪਣੀਆਂ ਲੜਕੀਆਂ ਨੂੰ ਬਰਾਬਰ ਦਾ ਦਰਜਾ ਦਿੱਤਾ ਜਾਂਦਾ ਹੈ ਅਤੇ ਉਹਨਾਂ ਦੇ ਹਰ ਸੁਪਨੇ ਨੂੰ ਸਾਕਾਰ ਕੀਤਾ ਜਾਂਦਾ ਹੈ। ਮਾਪਿਆਂ ਵੱਲੋਂ ਜਿੱਥੇ ਅੱਜ ਦੇ ਯੁੱਗ ਵਿੱਚ ਲੜਕਿਆਂ ਤੋਂ ਵੱਧ ਕੇ ਲੜਕੀਆਂ ਨੂੰ ਪਿਆਰ ਕੀਤਾ ਜਾਂਦਾ ਹੈ ਅਤੇ ਹਰ ਖੇਤਰ ਵਿਚ ਔਰਤਾਂ ਨੇ ਮੱਲਾਂ ਮਾਰੀਆਂ ਹਨ। ਉਥੇ ਹੀ ਵਿਆਹ ਸਮੇਂ ਬਹੁਤ ਸਾਰੇ ਲੋਕਾਂ ਵੱਲੋਂ ਇਸ ਵਿਆਹ ਨੂੰ ਇੱਕ ਕਾਰੋਬਾਰ ਬਣਾਇਆ ਗਿਆ ਜਿਥੇ ਉਨ੍ਹਾਂ ਨੂੰ ਕੀਮਤੀ ਤੋਹਫ਼ੇ ਦਿੱਤੇ ਜਾਂਦੇ ਹਨ ਅਤੇ ਦਹੇਜ ਦੇ ਲਾਲਚੀਆਂ ਵੱਲੋਂ ਉਨ੍ਹਾਂ ਦਾ ਇਹ ਲਾਲਚ ਆਏ ਦਿਨ ਹੀ ਵਧਦਾ ਜਾਂਦਾ ਹੈ।

ਜਿਸ ਕਾਰਨ ਬਹੁਤ ਸਾਰੀਆਂ ਕੁੜੀਆਂ ਨੂੰ ਦਹੇਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ। ਅੱਜ ਦੇ ਯੁੱਗ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਪੰਜਾਬ ਅੰਦਰ ਆਏ ਦਿਨ ਸਾਹਮਣੇ ਆਉਂਦੇ ਹਨ ਜਿੱਥੇ ਔਰਤਾਂ ਨੂੰ ਘਰੇਲੂ ਹਿੰਸਾ ਦਾ ਸ਼ਿਕਾਰ ਹੋਣਾ ਪੈਂਦਾ ਹੈ। ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਜਿੱਥੇ ਔਰਤਾਂ ਦੇ ਹੱਕ ਵਿੱਚ ਕਈ ਤਰਾਂ ਦੀਆਂ ਸੰਸਥਾਵਾਂ ਬਣਾਈਆਂ ਗਈਆਂ ਹਨ। ਹਰ ਜਗ੍ਹਾ ਤੇ ਔਰਤਾਂ ਦੀ ਸੁਣਵਾਈ ਕੀਤੀ ਜਾਦੀ ਹੈ। ਫਿਰ ਵੀ ਬਹੁਤ ਸਾਰੀਆਂ ਔਰਤਾਂ ਜ਼ਿੰਦਗੀ ਤੋਂ ਹਾਰ ਜਾਂਦੀਆਂ ਹਨ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਂਦੀਆਂ ਹਨ।

ਪੰਜਾਬ ਵਿੱਚ ਕੁੜੀ ਵੱਲੋਂ ਆਪਣੇ ਜਨਮ ਦਿਨ ਤੇ ਮੌਕੇ ਤੇ ਇਸ ਤਰ੍ਹਾਂ ਆਪਣੀ ਮੌਤ ਨੂੰ ਚੁਣਿਆ ਗਿਆ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਹਿਲ ਕਲਾਂ ਦੇ ਅਧੀਨ ਆਉਂਦੇ ਪਿੰਡ ਧਨੇਰ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਵਿਆਹੁਤਾ ਲੜਕੀ ਵੱਲੋਂ ਆਪਣੇ ਜਨਮ ਦਿਨ ਵਾਲੇ ਦਿਨ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕ ਲੜਕੀ ਦੇ ਮਾਪਿਆਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਉਸ ਦੇ ਪਤੀ ਵੱਲੋਂ ਵਿਆਹ ਤੋਂ ਬਾਅਦ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ।

ਜਿਸ ਕਾਰਨ ਉਨ੍ਹਾਂ ਦੀ ਬੇਟੀ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਇਹ ਕਦਮ ਚੁੱਕਿਆ ਗਿਆ ਹੈ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਪੁਲਿਸ ਵੱਲੋਂ ਜਿੱਥੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।।