Sunday , June 26 2022

ਪੰਜਾਬ ਚ ਕੁੜੀ ਨੇ ਘਰ ਦੇ ਅੰਦਰ ਕਰਤਾ ਖੌਫਨਾਕ ਕਾਂਡ – ਮਚੀ ਹਾਹਾਕਾਰ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਵਿਆਹ ਵਰਗੇ ਪਵਿੱਤਰ ਰਿਸ਼ਤੇ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਤਾਰ ਤਾਰ ਕਰ ਦਿੱਤਾ ਜਾਂਦਾ ਹੈ ਜਿਸ ਪਿੱਛੇ ਕਈ ਕਾਰਨ ਸਾਹਮਣੇ ਆਉਂਦੇ ਹਨ। ਵਿਆਹ ਤੋਂ ਬਾਅਦ ਜਿੱਥੇ ਨੂੰਹ ਦੇ ਘਰ ਆਉਣ ਨਾਲ ਖੁਸ਼ੀਆਂ ਮਿਲ ਜਾਂਦੀਆਂ ਹਨ ਉਥੇ ਹੀ ਬਹੁਤ ਸਾਰੇ ਲੋਕਾ ਵਲੋ ਨੂੰਹ ਨੂੰ ਇਕ ਅਜਿਹੀ ਚੀਜ਼ ਸਮਝਿਆ ਜਾਂਦਾ ਹੈ ਕਿ ਉਹ ਇਨਸਾਨ ਨਹੀਂ ਹੈ। ਜਿਸ ਉਪਰ ਉਹ ਕਿਸੇ ਵੀ ਤਰ੍ਹਾਂ ਦਾ ਤਸ਼ੱਦਦ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਕੋਈ ਵੀ ਰੋਕ ਟੋਕ ਨਹੀਂ ਕਰ ਸਕਦਾ। ਜੋ ਆਪਣੇ ਲਾਲਚ ਦੇ ਵੱਸ ਵੀ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੰਦੇ ਹਨ ਜਿਸ ਨਾਲ ਵਿਆਹਤਾ ਦੀ ਜ਼ਿੰਦਗੀ ਖਤਮ ਹੋ ਜਾਂਦੀ ਹੈ। ਜਿੱਥੇ ਇੱਕ ਲੜਕੀ ਵਿਆਹ ਤੋਂ ਬਾਅਦ ਬਹੁਤ ਸਾਰੇ ਸੁਪਨੇ ਲੈ ਕੇ ਆਪਣੇ ਸਹੁਰਾ ਪਰਿਵਾਰ ਵਿਚ ਜਾਂਦੀ ਹੈ।

ਉਥੇ ਹੀ ਸਹੁਰੇ ਪਰਿਵਾਰ ਵੱਲੋਂ ਦਿਤੀ ਜਾਂਦੀ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਹੋਏ ਬਹੁਤ ਸਾਰੀਆਂ ਲੜਕੀਆਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਹੁਣ ਪੰਜਾਬ ਵਿੱਚ ਕੁੜੀ ਨੇ ਘਰ ਅੰਦਰ ਅਜਿਹਾ ਖੌਫਨਾਕ ਕਾਂਡ ਕਰ ਦਿੱਤਾ ਹੈ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਮਟੁੱਟਵਾਲੀ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਵਿੱਚ ਦੋ ਸਾਲ ਪਹਿਲਾਂ ਵਿਆਹ ਕੇ ਆਈ ਲੜਕੀ ਵੱਲੋਂ ਆਪਣੇ ਆਪ ਨੂੰ ਅੱਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਹਰਮੇਲ ਸਿੰਘ ਵਾਸੀ ਬੋੜਾਵਾਲ ਥਾਣਾ ਭੀਖੀ ਤਹਿਸੀਲ ਬੁਢਲਾਡਾ ਜਿਲਾ ਮਾਨਸਾ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਬੇਟੀ ਸੁਮਨਦੀਪ ਕੌਰ 22 ਸਾਲਾ ਦਾ ਵਿਆਹ ਸਰਬਜੀਤ ਸਿੰਘ ਪੁੱਤਰ ਅਸ਼ਵਨੀ ਕੁਮਾਰ ਵਾਸੀ ਰਾਮਟੁੱਟਵਾਲੀ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਦੋ ਸਾਲ ਪਹਿਲਾਂ ਕੀਤਾ ਗਿਆ ਸੀ। ਦੋ ਸਾਲ ਦੌਰਾਨ ਉਨ੍ਹਾਂ ਦੀ ਬੇਟੀ ਦੇ ਕੋਈ ਵੀ ਬੱਚਾ ਨਹੀਂ ਹੋਇਆ ਜਿਸ ਕਾਰਨ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਬੇਹਦ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਉਸ ਦੀ ਕੁੱਟਮਾਰ ਵੀ ਕੀਤੀ ਜਾਂਦੀ ਸੀ।

ਜਿਸ ਬਾਰੇ ਉਸ ਵੱਲੋਂ ਕਈ ਵਾਰ ਆਪਣੇ ਪੇਕੇ ਪਰਿਵਾਰ ਨੂੰ ਵੀ ਜਾਣਕਾਰੀ ਦਿੱਤੀ ਗਈ ਸੀ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਮਾਰ ਕੁੱਟ ਕਰਕੇ, ਅਤੇ ਤਾਹਨੇ ਮਿਹਣੇ ਮਾਰ ਕੇ ਜ਼ਲੀਲ ਕੀਤਾ ਜਾਂਦਾ ਹੈ। ਇਸ ਤੋਂ ਤੰਗ ਆ ਕੇ ਉਸ ਵੱਲੋਂ ਆਪਣੇ ਆਪ ਨੂੰ ਅੱਗ ਲਗਾ ਲਈ ਗਈ ਸੀ, ਜੋ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿਚ ਜ਼ੇਰੇ-ਇਲਾਜ ਸੀ ਅਤੇ ਉਸ ਦੀ 2 ਦਸੰਬਰ ਨੂੰ ਮੌਤ ਹੋ ਗਈ। ਮ੍ਰਿਤਕਾ ਦੇ ਪਿਤਾ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ ਅਤੇ ਦੋਸ਼ੀਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੇ ਜਾਣ ਦੀ ਅਪੀਲ ਕੀਤੀ ਗਈ ਹੈ।