Monday , December 5 2022

ਪੰਜਾਬ ਚ ਕੋਰੋਨਾ ਕਾਰਨ ਵਿਆਹਾਂ ਤੇ ਲਗੀ ਪਾਬੰਦੀ ਤੋਂ ਬਾਅਦ ਹੁਣ ਇਥੋਂ ਆ ਗਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਦਿਨੋਂ-ਦਿਨ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਨਾਲ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਪੰਜਾਬ ਵਿੱਚ ਜਿੱਥੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ। ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਦੇ 9 ਜਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ।

ਜਿਸ ਨਾਲ ਕਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਅੰਤਿਮ ਸੰਸਕਾਰ ਵਿੱਚ ਲੋਕਾਂ ਦੀ ਗਿਣਤੀ ਨੂੰ ਘੱਟ ਕੀਤਾ ਗਿਆ ਹੈ। ਪੰਜਾਬ ਵਿੱਚ ਕੋਰੋਨਾ ਕਾਰਨ ਵਿਆਹ ਤੇ ਲੱਗੀ ਪਾਬੰਦੀ ਤੋਂ ਬਾਅਦ ਹੁਣ ਇੱਥੋਂ ਆ ਗਈ ਹੈ ਇਹ ਵੱਡੀ ਤਾਜਾ ਖਬਰ। ਪੰਜਾਬ ਸਰਕਾਰ ਵੱਲੋਂ ਜਿਥੇ ਘਰਾਂ ਵਿੱਚ ਵਿਆਹ, ਸਮਾਜਿਕ ਸਮਾਗਮਾਂ ਦੀ ਗਿਣਤੀ 100 ਅਤੇ ਬਾਹਰ 200 ਕੀਤੀ ਗਈ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਸਰਕਾਰ ਵੱਲੋਂ ਲਾਗੂ ਕੀਤੀਆ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਅਜਿਹਾ ਹੀ ਮਾਮਲਾ ਜਲੰਧਰ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਕੁੰਜ ਇਲਾਕੇ ਵਿੱਚ ਰਾਤ ਸਮੇਂ ਚੱਲ ਰਹੀ ਵਿਆਹ ਦੀ ਪਾਰਟੀ ਤੋਂ ਸਾਹਮਣੇ ਆਇਆ ਹੈ। ਜਿੱਥੇ ਰਾਤ ਸਮੇਂ ਚੱਲ ਰਹੀ ਵਿਆਹ ਦੀ ਪਾਰਟੀ ਵਿੱਚ ਪੁਲਿਸ ਵੱਲੋਂ ਦਸ ਵਜੇ ਦੇ ਕਰੀਬ ਵਿਆਹ ਵਾਲੇ ਲਾੜੇ ਨੂੰ ਗ੍ਰਿ-ਫ-ਤਾ-ਰ ਕਰ ਲਿਆ ਗਿਆ। ਕਿਉਂਕਿ ਰਾਤ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫ਼ਿਊ ਦੌਰਾ ਸਭ ਕੁਝ ਬੰਦ ਕੀਤਾ ਗਿਆ ਹੈ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਉਲੰਘਣਾ ਕਰਨ ਦੇ ਤਹਿਤ ਵਿਸ਼ਨੂਕਾਂਤ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਨੂੰ ਬਾਅਦ ਵਿੱਚ ਜ-ਮਾ-ਨ-ਤ ਤੇ ਰਿਹਾ ਕਰ ਦਿੱਤਾ ਗਿਆ।

ਇਸ ਲਾੜੇ ਵੱਲੋਂ ਆਪਣੇ ਵਿਆਹ ਦੀ ਪਾਰਟੀ ਦੌਰਾਨ ਕੁੰਜ ਮਕਸੂਦਾਂ ਦੀ ਕੋਠੀ ਨੰਬਰ 208 ਦੇ ਬਾਹਰ ਕਾਫੀ ਭੀੜ ਇਕੱਠੀ ਕੀਤੀ ਗਈ ਸੀ। ਇਸ ਵਿਆਹ ਦੀ ਪਾਰਟੀ ਦੌਰਾਨ ਹੀ ਪੁਲਸ ਵੱਲੋਂ ਗਸ਼ਤ ਕਰਦੇ ਸਮੇਂ ਇਸ ਮੌਕੇ ਉਪਰ ਪਹੁੰਚ ਕੇ ਲੋਕਾਂ ਨੂੰ ਨਿਯਮਾਂ ਦੀ ਉ-ਲੰ-ਘ-ਣਾ ਕਰਨ ਤੇ ਲਾੜੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਪੁਲਿਸ ਵੱਲੋਂ ਕਰੋਨਾ ਨੂੰ ਠੱਲ ਪਾਉਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।