Sunday , July 25 2021

ਪੰਜਾਬ ਚ ਕੋਰੋਨਾ ਨੂੰ ਰੋਕਣ ਲਈ ਲਗੇ ਕਰਫਿਊ ਦੇ ਬਾਰੇ ਚ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਪਿਛਲੇ ਕੁਝ ਦਿਨਾਂ ਤੋਂ ਮੁੜ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੇ ਕੇਸ ਵਧਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜੋ ਸਾਰਿਆਂ ਲਈ ਫਿਰ ਤੋਂ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੇ ਹਨ। ਬਹੁਤ ਸਾਰੇ ਸੂਬਿਆਂ ਵਿੱਚ ਫਿਰ ਤੋਂ ਕਰੋਨਾ ਦੇ ਵਧੇ ਹੋਏ ਕੇਸਾਂ ਨੂੰ ਦੇਖਦੇ ਹੋਏ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ।

ਉਥੇ ਹੀ ਪੰਜਾਬ ਦੇ ਅੰਦਰ ਦੋਆਬਾ ਖੇਤਰ ਵਿਚ ਚਾਰ ਜਿਲਿਆਂ ਵਿੱਚ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ 6 ਮਾਰਚ ਨੂੰ ਲਾਗੂ ਕਰ ਦਿੱਤੇ ਗਏ ਸਨ। ਜਿਨ੍ਹਾਂ ਜ਼ਿਲ੍ਹਿਆਂ ਵਿਚ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ, ਉਨ੍ਹਾਂ ਵਿੱਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਸ਼ਾਮਲ ਹਨ। ਉਥੇ ਹੀ ਹੁਣ ਪੰਜਾਬ ਸਰਕਾਰ ਵਲੋਂ ਕਰੋਨਾ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਬਾਰੇ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਪੰਜਾਬ ਦੇ 4 ਜ਼ਿਲ੍ਹਿਆਂ ਵਿਚ ਕਰਫਿਊ ਲਗਾਉਣ ਦੇ ਆਦੇਸ਼ ਜ਼ਿਲ੍ਹਾ ਡੀਸੀ ਵੱਲੋਂ ਦਿੱਤੇ ਗਏ ਹਨ।

ਜ਼ਿਲ੍ਹਾ ਜਲੰਧਰ ਦੇ ਵਿੱਚ ਵੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਵੇਖਦੇ ਹੋਏ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ 6 ਮਾਰਚ ਤੋਂ ਲਾਗੂ ਹੋ ਚੁੱਕੇ ਹਨ। ਰਾਤ ਦੇ ਕਰਫਿਊ ਦਾ ਸਮਾਂ ਰਾਤ 11 ਵਜੇ ਤੋਂ ਲੈ ਕੇ ਪੰਜ ਵਜੇ ਤੱਕ ਤੈਅ ਕੀਤਾ ਗਿਆ ਹੈ। ਰਾਤ ਦੇ ਕਰਫਿਊ ਦੌਰਾਨ ਜਿਥੇ ਬਿਨਾ ਵਜਾ ਘੁੰਮਣ ਵਾਲੇ ਲੋਕਾਂ ਨੂੰ ਰੋਕ ਲਗਾਈ ਗਈ ਹੈ। ਉਥੇ ਹੀ ਜਲੰਧਰ ਦੇ ਪੁਲਿਸ ਕਮਿਸ਼ਨਰ ਵੱਲੋਂ ਇੱਕ ਕਾਪੀ ਜਾਰੀ ਕਰਕੇ ਕੁਝ ਲੋਕਾਂ ਨੂੰ ਇਸ ਰਾਤ ਦੇ ਕਰਫਿਊ ਤੋਂ ਰਾਹਤ ਦਿੱਤੀ ਗਈ ਹੈ। ਇਹ ਸਾਰੇ ਆਦੇਸ਼ ਜ਼ਿਲ੍ਹੇ ਅੰਦਰ ਵਧ ਰਹੇ

ਪਰ ਕਰੋਨਾ ਕੇਸਾਂ ਦੇ ਮਾਮਲਿਆਂ ਨੂੰ ਵੇਖਦੇ ਹੋਏ ਲਾਗੂ ਕੀਤੇ ਗਏ ਹਨ। ਜਿਨ੍ਹਾਂ ਲੋਕਾਂ ਨੂੰ ਇਸ ਰਾਤ ਦੇ ਕਰਫਿਊ ਤੋਂ ਰਾਹਤ ਦਿੱਤੀ ਗਈ ਹੈ ਉਨ੍ਹਾਂ ਵਿੱਚ 24 ਘੰਟੇ ਚੱਲਣ ਵਾਲੀਆਂ ਫੈਕਟਰੀਆਂ , ਮੈਡੀਕਲ ਐਮਰਜੈਂਸੀ ਦੇ ਕੇਸਾ, ਨੈਸ਼ਨਲ ਹਾਈਵੇ ਉੱਤੇ ਆਵਾਜਾਈ, ਬੱਸਾਂ, ਰੇਲ ਗੱਡੀਆਂ ਤੇ ਹਵਾਈ ਜਹਾਜ਼ਾਂ ਰਾਹੀਂ ਯਾਤਰਾ ਤੋਂ ਵਾਪਸ ਪਰਤ ਰਹੇ ਲੋਕ ਸ਼ਾਮਲ ਹਨ। ਜਿਨ੍ਹਾਂ ਨੂੰ ਇਸ ਕਰਫਿਊ ਤੋਂ ਛੋਟ ਦਿੱਤੀ ਗਈ ਹੈ।