Thursday , June 30 2022

ਪੰਜਾਬ ਚ ਚੋਣ ਜਾਬਤਾ ਲਗਨ ਦੇ ਕਾਰਨ ਮੁੱਖ ਮੰਤਰੀ ਚੰਨੀ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਪਹਿਲਾਂ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਸੀ। ਜਿਸ ਸਦਕਾ ਪਾਰਟੀ ਦਾ ਪ੍ਰਚਾਰ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ ਜਿਸ ਸਦਕਾ ਉਨ੍ਹਾਂ ਦੀ ਪਾਰਟੀ ਨੂੰ ਜਿੱਤ ਹਾਸਲ ਹੋ ਸਕੇ। ਉਥੇ ਹੀ ਬੀਤੇ ਕੱਲ੍ਹ ਚੌਣ ਕਮਿਸ਼ਨ ਵੱਲੋਂ ਜਿੱਥੇ 14 ਫਰਵਰੀ ਨੂੰ ਵੋਟਾਂ ਪੈਣ ਦਾ ਐਲਾਨ ਕੀਤਾ ਹੈ। ਉਥੇ ਹੀ ਚੋਣ ਜ਼ਾਬਤਾ ਲਾਗੂ ਕੀਤੇ ਜਾਣ ਦੇ ਕਾਰਨ ਸਿਆਸੀ ਪਾਰਟੀਆਂ ਨੂੰ ਹੁਣ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵੀ ਕਰਨੀ ਹੋਵੇਗੀ। ਜਿੱਥੇ ਹੁਣ ਲੋਕ ਇਕੱਠ ਕਰਕੇ ਲੋਕਾਂ ਨੂੰ ਵੋਟਾਂ ਲਈ ਉਤਸ਼ਾਹਿਤ ਨਹੀਂ ਕਰ ਸਕਦੇ। ਉਥੇ ਹੀ ਕਰੋਨਾ ਪਾਬੰਦੀਆਂ ਦੇ ਚਲਦੇ ਹੋਏ ਸਿਆਸੀ ਪਾਰਟੀਆਂ ਵਾਲੇ ਡੋਰ ਟੂ ਡੋਰ ਜਾ ਕੇ ਇੱਕਠ ਵਿੱਚ ਪ੍ਰਚਾਰ ਨਹੀਂ ਕਰ ਸਕਦੇ ਹਨ। ਜਿਨ੍ਹਾਂ ਵਿੱਚ 5 ਵਿਅਕਤੀਆਂ ਨੂੰ ਜਾਣ ਦੀ ਇਜ਼ਾਜ਼ਤ ਦਿਤੀ ਗਈ ਹੈ।

ਪੰਜਾਬ ਵਿਚ ਚੋਣ ਜਾਬਤਾ ਲੱਗਣ ਦੇ ਕਾਰਨ ਹੁਣ ਮੁੱਖ ਮੰਤਰੀ ਚੰਨੀ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਚੋਣ ਕਮਿਸ਼ਨ ਵੱਲੋਂ ਕੱਲ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਦੀ ਜਿੱਥੇ 10 ਜਨਵਰੀ ਨੂੰ ਬੁਢਲਾਡਾ ਵਿੱਚ ਇੱਕ ਰੈਲੀ ਹੋਣ ਜਾ ਰਹੀ ਸੀ। ਜਿਸ ਵਾਸਤੇ ਪਾਰਟੀ ਵਰਕਰਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਅਤੇ ਇਸ ਬਾਬਤ ਇਲਾਕੇ ਦੇ ਸਾਰੇ ਬੀਡੀਪੀਓ ਦਫ਼ਤਰ ਅਤੇ ਪਿੰਡਾਂ ਦੇ ਪੰਚਾਂ-ਸਰਪੰਚਾਂ ਨੂੰ ਸੂਚਿਤ ਕੀਤਾ ਗਿਆ ਸੀ ਅਤੇ ਰੈਲੀ ਵਿਚ ਸ਼ਾਮਲ ਹੋਣ ਲਈ ਆਦੇਸ਼ ਜਾਰੀ ਕੀਤੇ ਗਏ ਸਨ।

ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਜਿੱਥੇ ਬਹੁਤ ਸਾਰੇ ਉਮੀਦਵਾਰਾਂ ਵੱਲੋਂ ਸਰਗਰਮੀ ਦਿਖਾਈ ਜਾ ਰਹੀ ਸੀ। ਹੁਣ ਚੋਣ ਜਾਬਤਾ ਲੱਗਣ ਦੇ ਕਾਰਨ ਇਸ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹਾਈਕਮਾਂਡ ਤੱਕ ਟਿਕਟ ਪ੍ਰਾਪਤ ਕਰਨ ਲਈ ਬਹੁਤ ਸਾਰੇ ਉਮੀਦਵਾਰ ਪਹੁੰਚ ਕਰ ਰਹੇ ਹਨ। ਕਿਉਂਕਿ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਜਿਨ੍ਹਾਂ ਵੱਲੋਂ ਟਿਕਟ ਹਾਸਲ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ।

ਉਥੇ ਹੀ ਬੁਢਲਾਡਾ ਹਲਕੇ ਤੋਂ ਕੁਝ ਖ਼ਾਸ ਸਖ਼ਸੀਅਤਾਂ ਵੀ ਇਸ ਵਿੱਚ ਸ਼ਾਮਲ ਹਨ ਜਿਨ੍ਹਾਂ ਵਿੱਚ ਗੁਰਲਾਲ ਸਿੰਘ ਲਹਿਰਾਗਾਗਾ, ਸਤਪਾਲ ਸਿੰਘ ਮੂਲੇਵਾਲਾ, ਚਿਮਨ ਲਾਲ ਪੁੰਨੀਆਂ ,ਰਣਜੀਤ ਕੌਰ, ਇਸ ਦੇ ਨਾਲ ਹੀ ਪੰਜਾਬ ਪੁਲਸ ਦੇ ਸਟੇਟ ਅਵਾਰਡੀ ਬਲਵੰਤ ਸਿੰਘ ਭੀਖੀ ਅਤੇ ਡਾਕਟਰ ਰਣਬੀਰ ਕੌਰ ਮੀਆ ਵੀ ਸ਼ਾਮਲ ਹਨ।