Tuesday , June 28 2022

ਪੰਜਾਬ ਚ ਜਾਰੀ ਹੋਇਆ ਇਸ ਕਾਰਨ ਹਾਈ ਅਲਰਟ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਪੰਜਾਬ ਵਿੱਚ ਚੋਣਾਂ ਨੂੰ ਦੇਖਦੇ ਹੋਏ ਮਾਹੌਲ ਨੂੰ ਸ਼ਾਂਤਮਈ ਰੱਖਣ ਦੀਆਂ ਕੋਸ਼ਿਸ਼ਾਂ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵਧ ਰਹੀਆਂ ਅਪਰਾਧਿਕ ਘਟਨਾਵਾਂ ਦੇ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਰਿਹਾ ਹੈ।ਜਿੱਥੇ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੰਦੀਆਂ ਹਨ, ਉਥੇ ਹੀ ਅਜਿਹੀਆਂ ਘਟਨਾਵਾਂ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਕਈ ਅਪਰਾਧਿਕ ਜਗਤ ਨਾਲ ਜੁੜੇ ਹੋਏ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।

ਉੱਥੇ ਹੀ ਸਾਹਮਣੇ ਆ ਰਹੀਆਂ ਅਜਿਹੀਆਂ ਘਟਨਾਵਾਂ ਪੁਲਸ ਪ੍ਰਸ਼ਾਸਨ ਨੂੰ ਵੀ ਸਵਾਲਾਂ ਦੇ ਘੇਰੇ ਵਿੱਚ ਲੈ ਆਉਂਦੀਆਂ ਹਨ। ਜਿੱਥੇ ਅਪਰਾਧੀ ਸ਼ਰੇਆਮ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਫਰਾਰ ਹੋ ਜਾਂਦੇ ਹਨ। ਹੁਣ ਪੰਜਾਬ ਵਿੱਚ ਇਥੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ ਜਿਥੇ ਪਿੰਡ ਭੂੰਦੜ ਦੇ ਵਿਚ ਇਕ ਡੇਰਾ ਪ੍ਰੇਮੀ ਚਰਨ ਦਾਸ ਦਾ ਕੁਝ ਅਣਪਛਾਤੇ ਲੋਕਾਂ ਵੱਲੋਂ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਬੇਅਦਬੀ ਮਾਮਲੇ ਦੇ ਵਿੱਚ ਜਮਾਨਤ ਤੇ ਰਿਹਾ ਹੋ ਕੇ ਬਾਹਰ ਆਇਆ ਸੀ।

ਕਿਉਂਕਿ ਚਰਨ ਦਾਸ ਅਤੇ ਉਸਦੀ ਭਰਜਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਸੀ । ਜਿੱਥੇ ਇਹ ਵਿਅਕਤੀ ਡੇਰਾ ਪ੍ਰੇਮੀ ਸੀ ਉੱਥੇ ਹੀ ਪੁਲਿਸ ਵੱਲੋਂ ਬੀਤੀ ਰਾਤ ਬਠਿੰਡਾ, ਫ਼ਰੀਦਕੋਟ ਅਤੇ ਕੋਟਕਪੂਰਾ ਦੇ ਵਿੱਚ ਚੌਕਸੀ ਨੂੰ ਪੂਰੀ ਤਰ੍ਹਾਂ ਵਧਾ ਦਿੱਤਾ ਗਿਆ ਸੀ। ਉਥੇ ਹੀ ਨਾਮ ਚਰਚਾ ਘਰਾਂ ਅਤੇ ਡੇਰਾ ਪ੍ਰੇਮੀਆਂ ਦੇ ਘਰਾਂ ਦੇ ਬਾਹਰ ਵੀ ਪੂਰੀ ਸੁਰੱਖਿਆ ਵੇਖੀ ਗਈ ਹੈ। ਹੁਣ ਪੰਜਾਬ ਦੇ ਸਾਰੇ ਨਾਮ ਘਰਾਂ ਦੇ ਬਾਹਰ ਪੁਲਿਸ ਦਾ ਪਹਿਰਾ ਵੀ ਸਖ਼ਤ ਕਰ ਦਿੱਤਾ ਗਿਆ ਹੈ।

ਅਤੇ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਸਭ ਜਗ੍ਹਾ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ। ਉਥੇ ਹੀ ਡੇਰਾ ਪ੍ਰੇਮੀਆਂ ਦੇ ਘਰਾਂ ਦੀ ਸੁਰਖਿਆ ਵਾਸਤੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕੱਲ ਰਾਤ ਵਾਪਰੀ ਇਸ ਘਟਨਾ ਤੋਂ ਬਾਅਦ ਜਿੱਥੇ ਬਠਿੰਡਾ, ਫ਼ਰੀਦਕੋਟ ਅਤੇ ਕੋਟਕਪੂਰਾ ਵਿੱਚ ਪੁਲਿਸ ਦੀ ਚੌਕਸੀ ਨੂੰ ਵਧਾਇਆ ਗਿਆ ਹੈ ਉਥੇ ਹੀ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਵਿਵਾਦਾਂ ਦੇ ਘੇਰੇ ਨੂੰ ਵਧਣ ਤੋਂ ਵੀ ਰੋਕਿਆ ਜਾ ਰਿਹਾ ਹੈ। ਕਿਉਂਕਿ ਇਨ੍ਹਾਂ ਇਲਾਕਿਆਂ ਵਿੱਚ ਹੀ ਵਿਵਾਦਪੂਰਨ ਮਾਮਲੇ ਵਧੇਰੇ ਸਾਹਮਣੇ ਆਏ ਹਨ।