Monday , June 27 2022

ਪੰਜਾਬ ਚ ਬਿਜਲੀ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ – ਇਹਨਾਂ ਲੋਕਾਂ ਨੂੰ ਲੱਗ ਗਈਆਂ ਮੌਜਾਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਚੰਨੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿਸ ਸਦਕਾ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ। ਉੱਥੇ ਹੀ ਨਵੇਂ ਲਾਗੂ ਕੀਤੇ ਗਏ ਐਲਾਨ ਦੇ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਜਿੱਥੇ ਚੰਨੀ ਸਰਕਾਰ ਵੱਲੋਂ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਦੇ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਰਹੀ ਹੈ। ਉੱਥੇ ਹੀ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਉਨ੍ਹਾਂ ਨੂੰ ਦੀਵਾਲੀ ਤੋਂ ਪਹਿਲਾਂ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਵੀ ਲੋਕਾਂ ਨੂੰ ਰਾਹਤ ਦਿੱਤੀ ਗਈ ਸੀ।

ਪੰਜਾਬ ਵਿਚ ਹੁਣ ਬਿਜਲੀ ਵਰਤਣ ਵਾਲਿਆਂ ਲਈ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਨ੍ਹਾਂ ਲੋਕਾਂ ਦੀਆਂ ਮੌਜਾਂ ਲੱਗ ਜਾਣਗੀਆਂ। ਪੰਜਾਬ ਸਰਕਾਰ ਵੱਲੋਂ ਜਿਥੇ ਦੋ ਕਿਲੋਵਾਟ ਤਕ ਬਿਜਲੀ ਕੁਨੈਕਸਨਾਂ ਦਾ ਬਕਾਇਆ ਅਤੇ ਬਿੱਲ ਮੁਆਫ਼ ਕਰਨ ਸਬੰਧੀ ਆਖਿਆ ਗਿਆ ਸੀ। ਉਥੇ ਹੀ ਪੰਜਾਬ ਕੈਬਨਿਟ ਵੱਲੋਂ ਲਏ ਗਏ ਇਸ ਫੈਸਲੇ ਨੂੰ ਲਾਗੂ ਕਰ ਦਿੱਤਾ ਗਿਆ ਹੈ। ਜਿਸ ਬਾਰੇ ਹੁਣ ਇੱਕ ਕਮਰਸ਼ੀਅਲ ਸਰਕੁਲਰ ਵੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਕੀਤਾ ਗਿਆ ਹੈ।

ਜਿਸ ਵਿੱਚ ਆਖਿਆ ਗਿਆ ਹੈ ਕਿ ਜਿਨ੍ਹਾਂ ਘਰੇਲੂ ਖਪਤਕਾਰਾਂ ਦੇ ਦੋ ਕਿਲੋ ਵਾਟ ਤੱਕ ਦੇ 29 ਸਤੰਬਰ ਤੱਕ ਬਿੱਲ ਆਏ ਹਨ ਉਹਨਾਂ ਦਾ ਬਾਕੀ ਦਾ ਪਹਿਲਾ ਰਹਿੰਦਾ ਬਕਾਇਆ ਮਾਫ ਕੀਤਾ ਜਾਵੇਗਾ ਜਿਸ ਵਾਸਤੇ ਉਪਭੋਗਤਾ ਨੂੰ ਬਿੱਲ ਦਿਖਾਉਣਾ ਲਾਜ਼ਮੀ ਹੋਵੇਗਾ। ਉਸ ਦੇ ਅਨੁਸਾਰ ਹੀ ਉਸ ਤੇ ਬਿਜਲੀ ਦੇ ਬਿੱਲ ਦਾ ਭੁਗਤਾਨ ਕੀਤਾ ਜਾਵੇਗਾ। ਇਹ ਸਾਰੇ ਆਦੇਸ਼ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਨੰਬਰ 38/2021 ਮਿਤੀ 13 ਅਕਤੂਬਰ 2001 ਦੇ ਅਨੁਸਾਰ ਕੀਤੇ ਗਏ ਹਨ।

ਇਸ ਸਬੰਧੀ ਲੋਕਾਂ ਨੂੰ ਸਹੂਲਤ ਦਿਤੇ ਜਾਣ ਲਈ ਹੁਣ ਐਸ ਡੀ ਐਮ ਦੇ ਸਹਿਯੋਗ ਨਾਲ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜਿੱਥੇ ਖਪਤਕਾਰਾਂ ਨੂੰ ਪੇਸ਼ ਆਈਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਉੱਥੇ ਹੀ ਪਹਿਲੇ ਰਹਿੰਦੇ ਬਕਾਏ ਦਾ ਭੁਗਤਾਨ ਵੀ ਸਰਕਾਰ ਵੱਲੋਂ ਕੀਤਾ ਜਾਵੇਗਾ। ਜਿਨ੍ਹਾਂ ਲੋਕਾਂ ਦੇ ਕੁਨੈਕਸ਼ਨ ਕੱਟ ਦਿੱਤੇ ਗਏ ਹਨ ਉਹਨਾਂ ਨੂੰ ਨਵੇ ਕੁਨੇਕਸ਼ਨ ਵੀ ਜਾਰੀ ਕੀਤੇ ਜਾਣਗੇ। ਤੇ ਕੁਝ ਲੋਕਾਂ ਦੇ ਕੁਨੈਕਸ਼ਨ ਨੂੰ ਮੁੜ ਤੋਂ ਬਹਾਲ ਕਰ ਦਿੱਤਾ ਜਾਵੇਗਾ। ਖਪਤਕਾਰਾਂ ਦੇ ਬਿਜਲੀ ਦੇ ਬਿਲ ਜਮਾਂ ਨਾ ਹੋਣ ਤੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਉਨ੍ਹਾਂ ਨੂੰ ਤੁਰੰਤ ਜੋੜਨ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਦੀ ਫੀਸ ਅਤੇ ਬਾਕੀ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ।