ਪੰਜਾਬ ਚ ਮੀਂਹ ਪੈਣ ਬਾਰੇ ਜਾਰੀ ਹੋਇਆ ਇਹ ਅਲਰਟ – ਹੋ ਜਾਵੋ ਤਿਆਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਨਵੰਬਰ ਦਾ ਮਹੀਨਾ ਬੀਤ ਜਾਣ ਉਪ੍ਰੰਤ ਵੀ ਲੋਕਾਂ ਨੂੰ ਠੰਡ ਦਾ ਅਹਿਸਾਸ ਇਨ੍ਹਾਂ ਜ਼ਿਆਦਾ ਨਹੀਂ ਹੋ ਰਿਹਾ ਸੀ। ਕਿਉਂਕਿ ਸਵੇਰੇ-ਸ਼ਾਮ ਲੋਕਾਂ ਵੱਲੋਂ ਠੰਡ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਦੁਪਹਿਰ ਦੇ ਸਮੇਂ ਹੋਣ ਵਾਲੀ ਤੇਜ਼ ਗਰਮੀ ਦੇ ਕਾਰਨ ਲੋਕਾਂ ਨੂੰ ਠੰਡ ਦੇ ਆਉਣ ਦਾ ਪਤਾ ਨਹੀਂ ਚੱਲ ਸਕਿਆ। ਜਿੱਥੇ ਹੁਣ ਦਸੰਬਰ ਮਹੀਨੇ ਦੀ ਸ਼ੁਰੂਆਤ ਵਿੱਚ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਮੌਸਮ ਦੀ ਤਬਦੀਲੀ ਬਾਰੇ ਜਾਣਕਾਰੀ ਦੇ ਦਿੱਤੀ ਗਈ ਸੀ। ਜਿਸ ਵਿਚ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਦੱਸਿਆ ਗਿਆ ਸੀ ਕਿ ਦਸੰਬਰ ਦੇ 2 ਅਤੇ 3 ਤਰੀਕ ਨੂੰ ਪੰਜਾਬ ਦੇ ਕਈ ਖੇਤਰਾਂ ਵਿਚ ਬਰਸਾਤ ਹੋ ਸਕਦੀ ਹੈ ਜਿਸ ਨਾਲ ਮੌਸਮ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ।

ਹੁਣ ਪੰਜਾਬ ਵਿੱਚ ਮੀਂਹ ਪੈਣ ਬਾਰੇ ਅਲਰਟ ਜਾਰੀ ਹੋਇਆ ਹੈ ਜਿਸ ਬਾਰੇ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਬਰਸਾਤ ਹੋਣ ਕਾਰਨ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾਕਟਰ ਪ੍ਰਭਜੋਤ ਕੌਰ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਹਲਕੀ ਬਰਸਾਤ ਪੈਣ ਦੇ ਆਸਾਰ ਨਜ਼ਰ ਆ ਰਹੇ ਹਨ।

ਹੁਣ ਭਾਰੀ ਬਰਸਾਤ ਜਿੱਥੇ ਫ਼ਸਲਾਂ ਲਈ ਲਾਹੇਵੰਦ ਸਾਬਤ ਹੋਵੇਗੀ ਉਥੇ ਹੀ ਫਸਲ ਉਪਰ ਇਸ ਬਰਸਾਤ ਦਾ ਵਧੇਰੇ ਪ੍ਰਭਾਵ ਨਹੀਂ ਪਵੇਗਾ। ਉਥੇ ਹੀ ਕੁਝ ਖੁਸ਼ਕ ਮੌਸਮ ਹੋਣ ਕਾਰਨ ਬਹੁਤ ਸਾਰੇ ਲੋਕ ਗਲਾ ਖਰਾਬ, ਖਾਂਸੀ, ਜ਼ੁਕਾਮ ਆਦਿ ਬਿਮਾਰੀਆਂ ਦੀ ਚਪੇਟ ਵਿੱਚ ਆਏ ਹੋਏ ਹਨ ਜਿਨ੍ਹਾਂ ਨੂੰ ਬਰਸਾਤ ਹੋਣ ਤੋਂ ਬਾਅਦ ਇਸ ਬੀਮਾਰੀ ਤੋਂ ਰਾਹਤ ਮਿਲ ਜਾਵੇਗੀ। ਬੀਤੇ ਕੱਲ ਪੰਜਾਬ ਦੇ ਕਈ ਹਲਕਿਆਂ ਵਿੱਚ ਹੋਈ ਹਲਕੀ ਤੇ ਦਰਮਿਆਨੀ ਬਰਸਾਤ ਕਾਰਨ ਜਿੱਥੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ, ਉੱਥੇ ਹੀ ਤਾਪਮਾਨ ਵੀ 20 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾਕਟਰ ਨੇ ਦੱਸਿਆ ਹੈ ਕਿ ਦਸੰਬਰ ਮਹੀਨੇ ਦੀ ਸ਼ੁਰੂਆਤ ਵਿੱਚ ਹੋਈ ਠੰਡ ਦੇ ਕਾਰਨ ਜਿਥੇ 24 25 ਸਾਲਾਂ ਦਾ ਪਹਿਲਾ ਤਾਪਮਾਨ ਵੀ ਇਨਾ ਹੀ ਦਰਜ ਕੀਤਾ ਗਿਆ ਸੀ। ਕਿਉਂਕਿ ਦਸੰਬਰ ਮਹੀਨੇ ਦੀ ਸ਼ੁਰੂਆਤ ਦੌਰਾਨ ਹੀ ਹੋਈ ਬਰਸਾਤ ਕਾਰਨ ਠੰਢ ਦੇ ਆਗਾਜ਼ ਨਾਲ ਬੀਤੇ ਕਈ ਸਾਲਾਂ ਦੇ ਰਿਕਾਰਡ ਵੀ ਟੁੱਟ ਗਏ ਹਨ।